ਪ੍ਰਭਜੋਤ ਸਿੰਘ ਨੇ ਮੈਰਿਟ ’ਚ 17ਵਾਂ ਸਥਾਨ ਹਾਸਲ ਕੀਤਾ
ਪ੍ਰਭਜੋਤ ਸਿੰਘ ਨੇ ਪੰਜਾਬ ਮੈਰਿਟ ਸੂਚੀ ’ਚ 17ਵਾਂ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ
Publish Date: Mon, 11 May 2026 06:34 PM (IST)
Updated Date: Mon, 11 May 2026 06:36 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਹਾਈ ਸਕੂਲ ਥਲਾ ਦੇ ਹੋਣਹਾਰ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਪੰਜਾਬ ਦੀ ਮੈਰਿਟ ਸੂਚੀ ’ਚ 17ਵਾਂ ਸਥਾਨ ਹਾਸਲ ਕਰਕੇ ਜ਼ਿਲ੍ਹਾ ਜਲੰਧਰ, ਹਲਕਾ ਫਿਲੌਰ ਤੇ ਆਪਣੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਹੈੱਡ ਟੀਚਰ ਮੋਹਨ ਲਾਲ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰਭਜੋਤ ਸਿੰਘ ਦੀ ਇਸ ਕਾਮਯਾਬੀ ਨੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਨਾਲ ਰਾਜਿੰਦਰ ਕੌਰ, ਬ੍ਰਿਜ ਲਾਲ, ਰੇਸ਼ਮ ਸਿੰਘ, ਮੋਹਨ ਲਾਲ ਸੀਐੱਫ, ਗੁਰਪ੍ਰੀਤ ਕੌਰ, ਮਾਨੀਸ਼ਾ ਰਾਣੀ ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝੰਡੀ ਪੀਰ ਕਡਿਆਣਾ ਦੇ ਜਗਜੀਤ ਸਿੰਘ ਰੰਧਾਵਾ ਨੇ ਪ੍ਰਭਜੋਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਅਧਿਆਪਕਾਂ ਨੇ ਇਸ ਸਫਲਤਾ ਦਾ ਸਿਹਰਾ ਵਿਦਿਆਰਥੀ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਤੇ ਸਕੂਲ ਸਟਾਫ ਦੀ ਰਹਿਨੁਮਾਈ ਨੂੰ ਦਿੱਤਾ। ਇਸ ਦੌਰਾਨ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਸਿੱਖਿਆ ਦਾ ਅਨਮੋਲ ਗਹਿਣਾ ਜ਼ਰੂਰ ਦੇਣ।