- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਡੀਏਵੀ ਸਕੂਲ ਬਿਲਗਾ ਵਿਖੇ ਮਨਾਇਆ

ਰੇਸ਼ਮ ਲਾਲ, ਪੰਜਾਬੀ ਜਾਗਰਣ, ਬਿਲਗਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਬਿਲਗਾ ਸਥਿਤ ਸ਼ੀਲਾ ਰਾਣੀ ਤਾਂਗੜੀ ਡੀਏਵੀ ਪਬਲਿਕ ਸਕੂਲ ’ਚ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਵਿਦਿਆਰਥੀਆਂ ਤੇ ਸਕੂਲ ਦੇ ਸੰਗੀਤ ਅਧਿਆਪਕ ਤਕਸ਼ੂ ਨੇ ਸੁਰੀਲਾ ਗੁਰਬਾਣੀ ਕੀਰਤਨ ਪੇਸ਼ ਕੀਤਾ। ਪ੍ਰੋਗਰਾਮ ਦੇ ਅੰਤ ’ਚ ਭਾਈ ਗੁਰਪ੍ਰੀਤ ਸਿੰਘ ਨੇ ਵਿਸ਼ਵ ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਸਾਰੇ ਵਿਦਿਆਰਥੀਆਂ ਤੇ ਸਕੂਲ ਸਟਾਫ ਮੈਂਬਰਾਂ ਨੂੰ ਕੜਾਹ ਪ੍ਰਸ਼ਾਦ ਸ਼ਰਧਾ ਨਾਲ ਵੰਡਿਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਤਾਂਗੜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਆਪਣੇ ਸੰਦੇਸ਼ ’ਚ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਸਕੂਲ ਦੇ ਪ੍ਰਿੰਸੀਪਲ ਸੰਜੀਵ ਗੁਜਰਾਲ ਨੇ ਵਿਚਾਰ ਰੱਖਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਤੇ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਅਨਮੋਲ ਖਜ਼ਾਨਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪਿਆਰ, ਸਦਭਾਵਨਾ, ਨਿਮਰਤਾ ਤੇ ਮਨੁੱਖਤਾ ਦੀ ਸੇਵਾ ਦੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਤਲਵਣ ਤੋਂ ਸੰਜੀਵ ਢੰਡ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।