- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਵਿਆ ਜਯੋਤੀ ਸਕੂਲ ਵਿਖੇ ਮਨਾਇਆ ਪ੍ਰਕਾਸ਼ ਪੁਰਬ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਇਲਾਹੀ ਸ਼ਬਦ ਗਾਇਨ ਕੀਤੇ ਗਏ। ਉਪਰੰਤ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਤੇ ਪ੍ਰੇਰਨਾਦਾਇਕ ਸਾਖੀਆਂ ਸੁਣਾ ਕੇ ਹਾਜ਼ਰੀਨ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਿੰਪਲ ਗੁਪਤਾ ਤੇ ਕੋਆਰਡੀਨੇਟਰ ਮਾਨਸੀ ਬਾਂਸਲ ਨੇ ਵਿਦਿਆਰਥੀਆਂ ਤੇ ਸਟਾਫ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਸਿਧਾਂਤ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ ਤੇ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਤੇ ਮਾਨਵਤਾ ਦੀ ਸੇਵਾ ਦਾ ਸੰਦੇਸ਼ ਫੈਲਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਮੀ ਕੁਮਰਾ, ਮਾਸਟਰ ਪ੍ਰਭਜੀਤ ਸਿੰਘ, ਪੂਨਮ, ਸ਼ਰਨਜੀਤ ਕੌਰ, ਰਾਜਿੰਦਰ ਕੌਰ, ਪਰਮਿੰਦਰ ਕੌਰ, ਸੰਗੀਤਾ ਗੋਇਲ, ਲਵਿਤਾ, ਅਜਿੰਦਰ ਕੌਰ, ਰਮਨਦੀਪ ਕੌਰ, ਇਸ਼ਦੀਪ ਕੌਰ, ਕਵਿਤਾ, ਨਵਨੀਤ ਕੌਰ, ਅੰਸ਼ੂ, ਜੋਤੀ ਆਦਿ ਹਾਜ਼ਰ ਸਨ।