- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਂਟ ਜੂਡਜ਼ ਸਕੂਲ ਸ਼ਾਹਕੋਟ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸੇਂਟ ਜੂਡਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਵਿਚ ਸਕੂਲ ਦੇ ਡਾਇਰੈਕਟਰ ਫਾਦਰ ਵਰਗਿਸ, ਪ੍ਰਿੰਸੀਪਲ ਸਿਸਟਰ ਵਿਨਾਇਆ, ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਭਾਵਨਾ ਨਾਲ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਗਏ। ਇਸ ਦੌਰਾਨ ਬੁਲਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਬਰਾਬਰਤਾ, ਸੱਚਾਈ, ਨਿਮਰਤਾ, ਸੇਵਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਅਤੇ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਡਾਇਰੈਕਟਰ ਫਾਦਰ ਵਰਗਿਸ ਤੇ ਪ੍ਰਿੰਸੀਪਲ ਸਿਸਟਰ ਵਿਨਾਇਆ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂਆਪਸੀ ਪਿਆਰ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਅਧਿਆਪਕ ਸਰਬਜੀਤ ਕੌਰ ਵੱਲੋਂ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।