- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਘਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘ ਸਭਾ ਸੰਘਵਾਲ ਵਿਖੇ ਮਨਾਇਆ ਗਿਆ! ਇਸ ਮੌਕੇ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ। ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਵੱਖ-ਵੱਖ ਰਾਗੀ ਜੱਥਿਆਂ ਵੱਲੋਂ ਤੇ ਛੋਟੇ ਛੋਟੇ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਨੀ ਸੱਜਣਾਂ ਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ! ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਖਜਾਨਚੀ ਮਨਿੰਦਰ ਸਿੰਘ ਮੱਪੀ, ਜਨਰਲ ਸੈਕਟਰੀ ਜੋਰਾਵਰ ਸਿੰਘ, ਜਸਪ੍ਰੀਤ ਸਿੰਘ ਚਾਹਲ, ਸਰਵਣ ਸਿੰਘ ਚਾਹਲ, ਇਕਬਾਲ ਸਿੰਘ ਖਾਲਸਾ, ਅਵਤਾਰ ਸਿੰਘ ਚਾਹਲ, ਭਾਈ ਕੁਲਬੀਰ ਸਿੰਘ, ਭਾਈ ਗੁਰਮੇਲ ਸਿੰਘ, ਇੰਦਰਜੀਤ ਸਿੰਘ ਬਿੱਲੂ (ਸਾਰੇ ਕਮੇਟੀ ਮੇਂਬਰਾਂ) ਤੋਂ ਇਲਾਵਾ ਗੁਰਜੀਤ ਸਿੰਘ ਯੂਐੱਸਏ, ਮਨਜੀਤ ਸਿੰਘ ਯੂਐੱਸਏ, ਦਾਤਾਰ ਸਿੰਘ ਕੈਨੇਡਾ, ਗੁਰਪ੍ਰੀਤ ਸਿੰਘ ਗੋਪੀ, ਜਸਵੰਤ ਸਿੰਘ ਬਿੱਲਾ, ਸਤਨਾਮ ਸਿੰਘ ਆਸਟ੍ਰੇਲੀਆ, ਨੰਬਰਦਾਰ ਭਾਗ ਰਾਮ, ਸ਼ਿੰਦਰਪਾਲ ਸਿੰਘ ਚਾਹਲ, ਜਸਕਰਨ ਸਿੰਘ, ਪਹਿਲਵਾਨ ਹਰਭਜਨ ਸਿੰਘ, ਪਹਿਲਵਾਨ ਹਰਜਿੰਦਰ ਸਿੰਘ, ਮਨਜੀਤ ਸਿੰਘ, ਇਕਬਾਲ ਸਿੰਘ, ਲਖਵਿੰਦਰ ਸਿੰਘ ਲੱਕੀ ਆਦਿ ਹਾਜ਼ਰ ਸਨ।