ਐੱਸਜੀਐੱਨ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ
ਐੱਸਜੀਐੱਨ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ
Publish Date: Fri, 30 Jan 2026 08:37 PM (IST)
Updated Date: Fri, 30 Jan 2026 08:40 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਐੱਸਜੀਐੱਨ ਪਬਲਿਕ ਸਕੂਲ ਪ੍ਰੀਤ ਨਗਰ ਸੋਢਲ ਰੋਡ ’ਤੇ ਸਕੂਲ ਦੇ ਕੰਟਰੋਲਰ ਚਰਨਜੀਤ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸ੍ਰੀ ਗੁਰੂ ਹਰਿਰਾਇ ਸਾਹਿਬ ਜੀ, ਸ੍ਰੀ ਗੁਰੂ ਰਵਿਦਾਸ ਜੀ ਤੇ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਪੁਰਬ ਭਗਤੀ ਭਾਵ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ ਤੇ ਕਵਿਤਾਵਾਂ ਰਾਹੀਂ ਗੁਰੂਆਂ ਦੀ ਉਸਤਤਿ ਕੀਤੀ। ਕੰਟਰੋਲਰ ਚਰਨਜੀਤ ਕੌਰ ਨੇ ਪ੍ਰੇਰਣਾਦਾਇਕ ਭਾਸ਼ਣ ਦੁਆਰਾ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ, ਉਪਦੇਸ਼ ਤੇ ਇਤਿਹਾਸ ਦੀ ਜਾਣਕਾਰੀ ਦਿੱਤੀ। ਸਮਾਗਮ ਵਿਚ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਹੋਏ।