
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਤੀ ਅਰਦਾਸ

ਮਨਜੀਤ ਮੱਕੜ, ਪੰਜਾਬੀ ਜਾਗਰਣ, ਗੁਰਾਇਆ : ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਸੰਗ ਢੇਸੀਆਂ ਸਥਿਤ ਬਾਬਾ ਸੰਗ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਵਾਈ ਗਈ। 27 ਅਗਸਤ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਭੋਗ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਮੌਕੇ ਕੀਰਤਨੀਏ ਜਥੇਬੰਦੀ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਵੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਕੁਲਬੀਰ ਸਿੰਘ ਬੜਾ ਪਿੰਡ ਤੇ ਜਥੇਦਾਰ ਸਰਦਾਰ ਅਮਰਜੀਤ ਸਿੰਘ ਢੇਸੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਜਾ ਰਹੇ ਹਨ ਤੇ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜਥੇਦਾਰ ਕੁਲਬੀਰ ਸਿੰਘ ਬੜਾ ਪਿੰਡ, ਜਥੇਦਾਰ ਅਮਰਜੀਤ ਸਿੰਘ ਢੇਸੀ, ਮੋਹਨ ਸਿੰਘ ਮੈਨੇਜਰ, ਜਸਵਿੰਦਰ ਸਿੰਘ ਬੜਾ ਪਿੰਡ, ਜਤਿੰਦਰ ਸਿੰਘ ਡੀ.ਸੀ., ਸਤਨਾਮ ਸੱਤੀ, ਕੁਲਵੰਤ ਸਿੰਘ ਸੇਠ ਅਤੇ ਕਸ਼ਮੀਰ ਸਿੰਘ ਸਮੇਤ ਵੱਖ-ਵੱਖ ਪਤਵੰਤੇ ਤੇ ਸੰਗਤਾਂ ਹਾਜ਼ਰ ਸਨ।