ਰਾਮਗੜ੍ਹੀਆ ਸਕੂਲ ’ਚ ਮਿਹਨਤ ਕਰਨ ਲਈ ਪ੍ਰੇਰਿਆ
ਰਾਮਗੜ੍ਹੀਆ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਈ ਅਰਦਾਸ
Publish Date: Wed, 01 Apr 2026 08:04 PM (IST)
Updated Date: Wed, 01 Apr 2026 08:07 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਣ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਨ ਲਈ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਗੁਰਦੁਆਰਾ ਸਿੰਘ ਸਭਾ ਸ਼ਾਹਕੋਟ ਵਿਖੇ ਅਰਦਾਸ ਕਰਵਾਈ ਗਈ। ਅਰਦਾਸ ਸਮਾਗਮ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਕ ਸਿੰਘ ਰੂਪਰਾ, ਡਾਇਰੈਕਟਰ ਮਨਜੀਤ ਸਿੰਘ, ਪ੍ਰਿੰਸੀਪਲ ਆਸ਼ੂ ਜੈਨ ਅਤੇ ਵਾਈਸ ਪ੍ਰਿੰਸੀਪਲ ਨਿਸ਼ਾ ਡਾਵਰਾ ਨੇ ਬੱਚਿਆਂ ਦੇ ਉੱਜਵਲ ਭਵਿੱਖ, ਉਨ੍ਹਾਂ ਦੀ ਸਿਹਤਯਾਬੀ ਅਤੇ ਵਿਦਿਅਕ ਖੇਤਰ ਵਿਚ ਸਕੂਲ ਵੱਲੋਂ ਮੱਲਾਂ ਮਾਰਨ ਦੀ ਕਾਮਨਾ ਕੀਤੀ। ਉਨ੍ਹਾਂ ਬੱਚਿਆਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਸੋਖੀ, ਮੀਤ ਪ੍ਰਧਾਨ ਅਮਰੀਕ ਸਿੰਘ ਮਠਾੜੂ, ਸਕੱਤਰ ਅਮਰੀਕ ਸਿੰਘ ਬਾਂਸਲ, ਖਜ਼ਾਨਚੀ ਹਰਭਜਨ ਸਿੰਘ ਰੂਪਰਾ, ਪੀਟੀਏ ਪ੍ਰਧਾਨ ਗੁਰਮੀਤ ਸਿੰਘ ਵਸੀਰ, ਮਾਸਟਰ ਕੁਲਜੀਤ ਸਿੰਘ ਪਨੇਸਰ, ਐੱਮਸੀ ਬੂਟਾ ਸਿੰਘ ਕਲਸੀ ਸਲਾਹਕਾਰ, ਸੁਰਜੀਤ ਸਿੰਘ ਸਹੋਤਾ, ਜਸਪਾਲ ਸਿੰਘ ਮਠਾੜੂ, ਸੁਖਜੀਤ ਸਿੰਘ ਝੀਤਾ ਆਦਿ ਹਾਜ਼ਰ ਸਨ।