
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਨਮ ਦਿਹਾੜੇ ਤੇ ਧਾਰਮਿਕ ਦੀਵਾਨ ਸਜਾ ਕੇ ਨਸ਼ਿਆਂ ਵਿਚ ਗਲਤਾਨ ਹੋ ਰਹੀ ਨੌਜਵਾਨੀ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਹਰਖੋਵਾਲ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਰਾ ਸੰਤਗੜ੍ਹ, ਕਪੂਰਥਲਾ ਰੋਡ ਵਿਖੇ ਸਮੂਹ ਸੰਗਤਾਂ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਡੇਰੇ ਸੇਵਕ ਦਮਨਜੀਤ ਸਿੰਘ ਤੇ ਸੁਰਜੀਤ ਸਿੰਘ ਸੇਵਕ ਨੇ ਦੱਸਿਆ ਕਿ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੇ ਆਸ਼ੀਰਵਾਦ ਨਾਲ ਕਰਵਾਏ ਗਏ ਗੁਰਮਤਿ ਸਮਾਗਮ ’ਚ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਮਲਕੀਤ ਸਿੰਘ ਖਾਨਪੁਰ ਧਿਆੜੇ ਵਾਲੇ, ਹਜ਼ੂਰੀ ਰਾਗੀ ਡੇਰਾ ਸੰਤਗੜ੍ਹ ਭਾਈ ਰਵਿੰਦਰ ਸਿੰਘ ਦੇ ਰਾਗੀ ਜਥੇ ਤੇ ਸੰਤ ਬਾਬਾ ਜਵਾਲਾ ਸਿੰਘ ਜੀ ਗੁਰਮਤਿ ਸੰਗੀਤ ਅਕੈਡਮੀ ਦੇ ਸਿਖਿਆਰਥੀਆਂ ਨੇ ਇਲਾਹ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਉੱਘੇ ਪੰਥਕ ਕਵੀ ਰਛਪਾਲ ਸਿੰਘ ਪਾਲ ਨੇ ਕਵਿਤਾ ਨਾਲ ਸਮਾਗਮ ਵਿਚ ਹਾਜ਼ਰੀ ਲੁਆਈ। ਸਟੇਜ ਸਕੱਤਰ ਦੀ ਸੇਵਾ ਭਾਈ ਅਵਤਾਰ ਨੇ ਨਿਭਾਈ।
--------------------
180 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ
ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੇ ਜਨਮ ਦਿਹਾੜੇ ਨੂੰ ਸਮਰਪਿਤ ਥਿੰਦ ਆਈ ਹਸਪਤਾਲ ਵੱਲੋਂ ਅੱਖਾਂ ਦੇ ਲਗਾਏ ਗਏ ਜਾਂਚ ਕੈਂਪ ਸਬੰਧੀ ਸੁਰਜੀਤ ਸਿੰਘ ਸੇਵਕ ਨੇ ਦੱਸਿਆ ਕਿ ਮਾਹਿਰ ਡਾਕਟਰਾਂ ਵੱਲੋਂ 180 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ। ਲੋੜਵੰਦਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਕੈਂਪ ਦੌਰਾਨ ਅੱਖਾਂ ਦੇ ਆਪ੍ਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਵੀ ਮੁਫਤ ਕੀਤੇ ਜਾਣਗੇ। ਸਮਾਗਮ ’ਚ ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਸੇਵਕ, ਤਰਸੇਮ ਸਿੰਘ, ਰਾਜਿੰਦਰ ਸਿੰਘ ਮਠਾਰੂ, ਬਿਕਰਮ ਸਿੰਘ, ਸਤਬੀਰ ਸਿੰਘ, ਲਾਲਾ ਯੂਪੀ, ਗੁਰਿੰਦਰ ਸਿੰਘ, ਜਤਿੰਦਰਪਾਲ ਸਿੰਘ ਮਝੈਲ ਆਦਿ ਸੰਗਤਾਂ ਹਾਜ਼ਰ ਸਨ।
--------------------
ਨੌਜਵਾਨਾਂ ਨੂੰ ਸੇਧ ਦੇਣ ਦਾ ਕੀਤਾ ਉਪਰਾਲਾ
ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੇ ਕਿਹਾ ਕਿ ਸਾਨੂੰ ਕੁਦਰਤ ਵੱਲੋਂ ਬਖਸ਼ੀ ਅਨਮੋਲ ਜ਼ਿੰਦਗੀ ਨੂੰ ਅਜਾਈਂ ਨਹੀਂ ਗਵਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਨਮ ਦਿਹਾੜੇ ਤੇ ਉਨ੍ਹਾਂ ਵੱਲੋਂ ਧਾਰਮਿਕ ਦੀਵਾਨ ਸਜਾ ਕੇ ਨਸ਼ਿਆਂ ’ਚ ਗਲਤਾਨ ਹੋ ਰਹੀ ਨੌਜਵਾਨੀ ਨੂੰ ਸੇਧ ਦੇਣ ਦਾ ਉਪਰਾਲਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਆਪਣੇ ਜਨਮ ਦਿਨ ਤੇ ਕਲੱਬਾਂ ’ਚ ਜਾਣ ਦੀ ਬਜਾਏ ਗੁਰਬਾਣੀ ਦਾ ਜਾਪ ਕਰਨਾ ਚਾਹੀਦਾ ਹੈ।