- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਰਾਮ ਕਥਾਮ੍ਰਿਤ ਨੂੰ ਲੈ ਕੇ ਤਿਆਰੀਆਂ ਸ਼ੁਰੂ

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਤੇ ਸਮੂਹ ਜਲੰਧਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਵਿਸ਼ਾਲ ਸ੍ਰੀ ਰਾਮ ਕਥਾਮ੍ਰਿਤ ਨੂੰ ਲੈ ਕੇ ਸ਼ਹਿਰ ’ਚ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਚਲਾਏ ਜਾ ਰਹੇ ਮੰਥਨ ਪ੍ਰਕਲਪ ਦੇ ਤਹਿਤ ਸ੍ਰੀ ਰਾਮ ਕਥਾਮ੍ਰਿਤ ਦਾ ਵਿਸ਼ਾਲ ਪ੍ਰਬੰਧ 22 ਤੋਂ 28 ਨਵੰਬਰ ਤੱਕ ਕੀਤਾ ਜਾਵੇਗਾ। ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਥਾ ਸਾਈਂ ਦਾਸ ਸਕੂਲ ਗਰਾਊਂਡ, ਜਲੰਧਰ ਵਿਖੇ ਹੋਵੇਗੀ। ਇਸ ਸੱਤ ਰੋਜ਼ਾ ਅਧਿਆਤਮਿਕ ਸਮਾਗਮ ’ਚ ਸ੍ਰੀ ਰਾਮ ਕਥਾ ਦਾ ਅੰਮ੍ਰਿਤਮਈ ਵਿਆਖਿਆਨ ਕਰਨ ਲਈ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੀ ਵਿਸ਼ਵ ਪ੍ਰਸਿੱਧ ਸਾਧਵੀ ਸ਼੍ਰੇਆ ਭਾਰਤੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਕਥਾ ਦੇ ਸ਼ੁਭ ਆਰੰਭ ਤੋਂ ਪਹਿਲਾਂ 20 ਨਵੰਬਰ ਨੂੰ ਸ਼ਹਿਰ ’ਚ ਵਿਸ਼ਾਲ ਕਲਸ਼ ਯਾਤਰਾ ਸਜਾਈ ਜਾਵੇਗੀ, ਜੋ ਕਥਾ ਸਥਲ ਤੋਂ ਸ਼ੁਰੂ ਹੋ ਕੇ ਉੱਥੇ ਹੀ ਸੰਪੰਨ ਹੋਵੇਗੀ। ਇਸੇ ਤਰ੍ਹਾਂ 29 ਨਵੰਬਰ ਨੂੰ ਹਵਨ ਯੱਗ ਕਰਵਾਇਆ ਜਾਵੇਗਾ। ਇਸ ਮੌਕੇ ਸਵਾਮੀ ਸੱਜਣਾਨੰਦ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ, ਮਰਿਆਦਾ, ਭਗਤੀ ਤੇ ਅਧਿਆਤਮਿਕ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣਾ ਹੈ। ਇਸੇ ਲੜੀ ਤਹਿਤ ਅੱਜ ਤੋਂ ਸਾਈਂ ਦਾਸ ਸਕੂਲ ਗਰਾਊਂਡ ’ਚ ਸਮਾਗਮ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ।