ਸਕੂਲ ਦਾ ਸਾਲਾਨਾ ਸਮਾਗਮ 7 ਨੂੰ
ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਲਾਨਾ ਸਮਾਗਮ ਦੀਆਂ ਤਿਆਰੀਆਂ ਜ਼ੋਰਾ 'ਤੇ
Publish Date: Wed, 03 Dec 2025 07:25 PM (IST)
Updated Date: Wed, 03 Dec 2025 07:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ 7 ਦਸੰਬਰ ਨੂੰ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਨੂੰ ਲੈ ਕੇ ਸਕੂਲ ਦੇ ਵਿਦਿਆਰਥੀਆਂ, ਸਟਾਫ ਮੈਂਬਰਾਂ ਤੇ ਬੱਚਿਆਂ ਦੇ ਮਾਪਿਆਂ ’ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਕੂਲ ਪ੍ਰਬੰਧਕ ਅਰਵਿੰਦਰ ਸਿੰਘ ਰੇਰੂ ਨੇ ਦੱਸਿਆ ਕਿ ਸਮਾਗਮ ਦੀ ਰਿਹਰਸਲ ਦੌਰਾਨ ਬੱਚਿਆਂ ਨੇ ਆਪਣੀਆਂ ਪ੍ਰਤਿਭਾਵਾਂ ਨੂੰ ਬੜੀ ਖੂਬਸੂਰਤੀ ਨਾਲ ਪੇਸ਼ ਕੀਤਾ। ਹਰ ਇਕ ਆਈਟਮ ਬੜੀ ਮਿਹਨਤ, ਜੋਸ਼, ਰਚਨਾਤਮਕ ਤਿਆਰੀ ਨਾਲ ਪੇਸ਼ ਕੀਤੀ ਗਈ। ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਸਾਬਤ ਕੀਤਾ ਕਿ ਉਹ ਸਿਰਫ ਪੜ੍ਹਾਈ ’ਚ ਹੀ ਨਹੀਂ, ਸਗੋਂ ਗਤੀਵਿਧੀਆਂ ’ਚ ਵੀ ਨਿਪੁੰਨ ਹਨ।