ਦਇਆਨੰਦ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਿਹਾ ਅੱਵਲ
ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸ਼ਾਨਦਾਰ ਸੱਭਿਆਚਾਰਕ ਵੰਨਗੀਆਂ ਪੇਸ਼
Publish Date: Tue, 27 Jan 2026 08:30 PM (IST)
Updated Date: Tue, 27 Jan 2026 08:34 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : 77ਵੇਂ ਗਣਤੰਤਰ ਦਿਵਸ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ’ਚ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਹੋਏ, ਦੌਰਾਨ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦਇਆਨੰਦ ਮਾਡਲ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਪੇਸ਼ ਕੀਤੀ ‘ਮੇਰੀ ਆਨ ਪੰਜਾਬੀ, ਮੇਰੀ ਸ਼ਾਨ ਪੰਜਾਬੀ” ਵੰਨਗੀ ਨੇ ਪਹਿਲਾ ਤੇ ਐੱਸਡੀ ਫੁੱਲਰਵਾਨ ਸਕੂਲ ਦੇ ‘ਗਿੱਧੇ’ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਐੱਚਐੱਮਵੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ‘ਵੰਦੇ ਮਾਤਰਮ’ ’ਤੇ ਸ਼ਾਨਦਾਰ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸੇ ਤਰ੍ਹਾਂ ਲਾਰੈਂਸ ਇੰਟਰਨੈਸ਼ਨਲ ਸਕੂਲ ਵੱਲੋਂ ‘ਚੱਕ ਦੇ ਇੰਡੀਆ’, ਰੈੱਡ ਕਰਾਸ ਦਿਵਿਆਂਗ ਸਕੂਲ ਵੱਲੋਂ ‘ਟੇਢੀ ਪੱਗ ਵੇ ਸ਼ੌਕੀਨਾ ਤੇਰੀ, ਲੋਕਾਂ ਭਾਣੇ ਮੋਰ ਬੋਲਦਾ’, ਬ੍ਰਿਟਿਸ਼ ਓਲੀਵੀਆ ਸਕੂਲ ਵੱਲੋਂ ਵੀ ਸ਼ਾਨਦਾਰ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸੇ ਤਰ੍ਹਾਂ ਪੁਲਿਸ ਡੀਏਵੀ ਪਬਲਿਕ ਸਕੂਲ ਵੱਲੋਂ ‘ਭੰਗੜਾ’ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਕਰੀਬ 1100 ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀਟੀ ਸ਼ੋਅ ਵੀ ਪੇਸ਼ ਕੀਤਾ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ਮੌਕੇ ਕੇਐੱਮਵੀ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।