- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਤ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਭ੍ਰਿਸ਼ਟਾਚਾਰ ਵਾਲੇ ਬਿਆਨ ’ਤੇ ਜਵਾਬ ਦਿੰਦੇ ਹੋਏ ਕਿਹਾ ਕਿ ਮੋਦੀ ਦੋਸ਼ ਲਾ ਰਹੇ ਹਨ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਹੈ ਜਦਕਿ ਸੱਚਾਈ ਇਹ ਹੈ ਕਿ ਭਾਜਪਾ ਨੇ ਹੁਣ ਮੰਦਰਾਂ ਨੂੰ ਵੀ ਲੁੱਟਣਾ ਸ਼ੁਰੂ ਕਰ ਦਿੱਤਾ ਹੈ।ਉਨ੍ਹਾਂ ਦੋਸ਼ ਲਾਏ ਕਿ ਸ੍ਰੀ ਰਾਮ ਮੰਦਰ ਦੇ ਸੈਂਕੜੇ ਕਰੋੜਾਂ ਰੁਪਏ ਉੱਤੇ ਭਾਜਪਾ ਨੇ ਡਾਕਾ ਮਾਰਿਆ ਹੈ।

ਜਾਗਰਣ ਸੰਵਾਦਦਾਤਾ, ਜਲੰਧਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਨੂੰ ਨਿਰਾਸ਼ਾਜਨਕ ਕਰਾਰ ਦਿੱਤਾ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਬਕਾਇਆ ਫੰਡ ਦੇਣ ਆਉਣਗੇ ਪਰ ਉਨ੍ਹਾਂ ਨੇ ਇਸ ਬਾਰੇ ਵੀ ਕੋਈ ਐਲਾਨ ਹੀ ਨਹੀਂ ਕੀਤਾ। ਪ੍ਰਧਾਨ ਮੰਤਰੀ ਸਿਰਫ ਰਾਜਨੀਤੀ ਕਰਨ ਆਏ ਸਨ ਅਤੇ ਰਾਜਨੀਤਕ ਬਿਆਨ ਦੇ ਕੇ ਚਲੇ ਗਏ ਹਨ।
ਵਿੱਤ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਭ੍ਰਿਸ਼ਟਾਚਾਰ ਵਾਲੇ ਬਿਆਨ ’ਤੇ ਜਵਾਬ ਦਿੰਦੇ ਹੋਏ ਕਿਹਾ ਕਿ ਮੋਦੀ ਦੋਸ਼ ਲਾ ਰਹੇ ਹਨ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਹੈ ਜਦਕਿ ਸੱਚਾਈ ਇਹ ਹੈ ਕਿ ਭਾਜਪਾ ਨੇ ਹੁਣ ਮੰਦਰਾਂ ਨੂੰ ਵੀ ਲੁੱਟਣਾ ਸ਼ੁਰੂ ਕਰ ਦਿੱਤਾ ਹੈ।ਉਨ੍ਹਾਂ ਦੋਸ਼ ਲਾਏ ਕਿ ਸ੍ਰੀ ਰਾਮ ਮੰਦਰ ਦੇ ਸੈਂਕੜੇ ਕਰੋੜਾਂ ਰੁਪਏ ਉੱਤੇ ਭਾਜਪਾ ਨੇ ਡਾਕਾ ਮਾਰਿਆ ਹੈ। ਚੀਮਾ ਨੇ ਕੇਂਦਰ ’ਤੇ ਫੰਡ ਰੋਕਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਇਕ ਵਾਰੀ ਪ੍ਰਧਾਨ ਮੰਤਰੀ 1600 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰ ਕੇ ਗਏ ਸਨ ਪਰ ਅੱਜ ਤੱਕ ਪੰਜਾਬ ਸਰਕਾਰ ਨੂੰ ਉਸ ਗ੍ਰਾਂਟ ਤੋਂ ਇਕ ਰੁਪਿਆ ਵੀ ਨਹੀਂ ਮਿਲਿਆ। ਕੇਂਦਰ ਸਰਕਾਰ ਨੇ ਪੰਜਾਬ ਦੇ ਆਰਡੀਐੱਫ ਯਾਨੀ ਦਿਹਾਤੀ ਵਿਕਾਸ ਫੰਡ ਦੇ ਕਰੋੜਾਂ ਰੁਪਏ ਵੀ ਰੋਕੇ ਹੋਏ ਹਨ। ਪੰਜਾਬ ਦੇ ਹੱਕ ਦਾ ਪੈਸਾ ਰੋਕਿਆ ਜਾ ਰਿਹਾ ਹੈ ਅਤੇ ਉੱਪਰੋਂ ਭਾਸ਼ਣ ਦਿੱਤੇ ਜਾ ਰਹੇ ਹਨ।
ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਵਿਚ ਨਸ਼ੇ ਦੀ ਗੱਲ ਕਰ ਰਹੇ ਹਨ ਪਰ ਹਕੀਕਤ ਇਹ ਹੈ ਕਿ ਪੰਜਾਬ ਵਿਚ ਨਸ਼ਾ ਅਕਾਲੀ-ਭਾਜਪਾ ਸਰਕਾਰ ਦੇ ਰਾਜ ਵਿਚ ਹੀ ਆਇਆ ਸੀ। ਉਨ੍ਹਾਂ ਦੇ ਕਈ ਮੰਤਰੀ ਅੱਜ ਵੀ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਫਸੇ ਹੋਏ ਹਨ। ਚੀਮਾ ਨੇ ਭਾਜਪਾ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਵਿਚ ਅਕਾਲੀ ਦਲ ਨਾਲ 10 ਸਾਲ ਸੱਤਾ ਵਿਚ ਰਹਿ ਕੇ ਸੂਬੇ ਨੂੰ ਬਰਬਾਦ ਕੀਤਾ ਹੈ।
ਵਿੱਤ ਮੰਤਰੀ ਨੇ ‘ਆਪ’ ਸਰਕਾਰ ਬਾਰੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਵਧੀਆ ਚੱਲ ਰਹੀ ਹੈ। ਕਿਸੇ ਵੀ ਸੁਰੱਖਿਆ ਬਲ ਵਿਚ ਸ਼ਹੀਦ ਹੋਣ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਸਨਮਾਨ ਦਿੱਤਾ ਜਾਂਦਾ ਹੈ।