'ਪ੍ਰਿੰਸੀਪਲ' ਤੇ 'ਮਜ਼ਦੂਰ ਦਿਵਸ' ਮਨਾਇਆ
ਗੁਰੂ ਅਮਰਦਾਸ ਪਬਲਿਕ ਸਕੂਲ ’ਚ ਮਨਾਇਆ 'ਪ੍ਰਿੰਸੀਪਲ' ਤੇ 'ਮਜ਼ਦੂਰ ਦਿਵਸ'
Publish Date: Fri, 01 May 2026 07:07 PM (IST)
Updated Date: Fri, 01 May 2026 07:08 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ’ਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਤੇ ਪ੍ਰਿੰਸੀਪਲ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ ਵੱਲੋਂ ਸਕੂਲ ਦੇ ਪ੍ਰਿੰਸੀਪਲ ਡਾ: ਅਪਰਣਾ ਮਹਿਤਾ ਅਤੇ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਕਿਹਾ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਵਿਚਕਾਰ ਪੁੱਲ ਦਾ ਕੰਮ ਕਰਦੇ ਹੋਏ ਸੁਨਿਹਰੇ ਭਵਿੱਖ ਲਈ ਹਰ ਸਮੇਂ ਤਤਪਰ ਰਹਿੰਦੇ ਹਨ। ਪ੍ਰਧਾਨ ਮਹਿੰਦਰਜੀਤ ਸਿੰਘ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ.ਐੱਮ.ਹੁਰੀਆ, ਪ੍ਰਿੰਸੀਪਲ ਡਾ: ਅਪਰਣਾ ਮਹਿਤਾ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਵੱਲੋਂ ਮਜ਼ਦੂਰਾਂ ਦੀ ਸਖ਼ਤ ਘਾਲਣਾ ਅਤੇ ਸਮਾਜ ਵਿਚ ਉਨ੍ਹਾਂ ਦੇ ਬਣਦੇ ਯੋਗਦਾਨ ਨੂੰ ਧਿਆਨ ’ਚ ਰੱਖਦੇ ਹੋਏ ’ਚੌਥੀ ਸ਼੍ਰੇਣੀ ਦੇ ਕਰਮਚਾਰੀਆਂ ਨੂੰ ਧਨ ਰਾਸ਼ੀ ਦੇ ਕੇ ਸਨਮਾਨਿਤ ਕੀਤਾ।