ਪਿੰਡ ਸਮਰਾਏ ਦੇ ਸਕੂਲਾਂ ਨੂੰ ਪ੍ਰਿੰਸੀਪਲ ਮਲੂਕ ਚੰਦ ਕਲੇਰ ਵੱਲੋਂ ਵੱਡੀ ਮਦਦ, ਵਿਕਾਸ ਕਾਰਜਾਂ ਲਈ ਦਿੱਤਾ ਦਾਨ
ਦੋਵਾਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਟਾਫ਼ ਵੱਲੋਂ ਮਲੂਕ ਚੰਦ ਕਲੇਰ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ ਗਈ। ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੇ ਦਾਨੀ ਸੱਜਣਾਂ ਸਦਕਾ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਚੰਗੀਆਂ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਹੋਰਨਾਂ ਪ੍ਰਵਾਸੀ ਭਾਰਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ।
Publish Date: Mon, 30 Mar 2026 11:43 AM (IST)
Updated Date: Mon, 30 Mar 2026 11:53 AM (IST)
ਸਮਰਾਏ (ਜਲੰਧਰ): ਸਿੱਖਿਆ ਦੇ ਖੇਤਰ ਵਿੱਚ ਸੁਧਾਰ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਮਕਸਦ ਨਾਲ ਸਾਹਿਤ ਦੇ ਖੇਤਰ ਦੀ ਮਹਾਨ ਸ਼ਖਸ਼ੀਅਤ ਪ੍ਰਿੰਸੀਪਲ ਮਲੂਕ ਚੰਦ ਕਲੇਰ ਸੰਸਥਾਪਕ ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਨੇ ਆਪਣੀ ਮਿੱਟੀ ਨੂੰ ਪਿਆਰ ਕਰਦਿਆਂ ਪਿੰਡ ਸਮਰਾਏ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂੰ ਵਿਕਾਸ ਕਾਰਜਾਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਜਿਸ ਤਹਿਤ ਉਨ੍ਹਾਂ ਨੇ ਦੋਵਾਂ ਸਕੂਲਾਂ ਨੂੰ 10- 10 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ। ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਸਮਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਸਹਾਇਤਾ ਦੀ ਵਰਤੋਂ ਸਕੂਲ ਦੀ ਨਿਰਮਾਣ ਅਧੀਨ ਬਿਲਡਿੰਗ ਨੂੰ ਪੂਰਾ ਕਰਨ ਲਈ ਕੀਤੀ ਜਾਵੇਗੀ
ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵੱਲੋਂ ਧੰਨਵਾਦ