ਜਨਕ ਰਾਜ ਗਿੱਲ, ਕਰਤਾਰਪੁਰ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਦੇ ਸੈਸ਼ਨ 2022-23 ਦੇ ਦਾਖਲੇ ਸਬੰਧੀ ਪ੍ਰਰਾਸਪੈਕਟਸ ਕਾਲਜ ਦੇ ਪਿੰ੍ਸੀਪਲ ਡਾ. ਹਰਮਨਦੀਪ ਸਿੰਘ ਦੀ ਦੇਖ-ਰੇਖ ਹੇਠ ਤੇ ਸਟਾਫ਼ ਮੈਂਬਰਾਂ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪਿੰ੍ਸੀਪਲ ਡਾ. ਹਰਮਨਦੀਪ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਕਾਲਜ ਵਿਚ ਬੀਏ, ਬੀਕਾਮ, ਬੀਐੱਸਸੀ (ਨਾਨ ਮੈਡੀਕਲ), ਬੀਸੀਏ, ਡੀਸੀਏ, ਪੀਜੀਡੀਸੀਏ ਅਤੇ 10+1 ਅਤੇ 10+2 (ਕਾਮਰਸ, ਸਾਇੰਸ, ਆਰਟਸ) ਦੇ ਕੋਰਸ ਕਾਮਯਾਬੀ ਨਾਲ ਚੱਲ ਰਹੇ ਹਨ। ਇਸ ਮੌਕੇ ਕਾਲਜ ਦੇ ਪਿੰ੍ਸੀਪਲ ਡਾ. ਹਰਮਨਦੀਪ ਸਿੰਘ ਨੇ ਦੱਸਿਆ ਕਿ ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਲਈ ਫੀਸਾਂ ਵਿਚ ਵਿਸ਼ੇਸ਼ ਰਿਆਇਤ ਦੇਣ ਦੇ ਨਾਲ-ਨਾਲ ਕਾਲਜ 'ਚ ਬੱੁਕ ਬੈਂਕ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕਾਲਜ 'ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦੇਖਦੇ ਹੋਏ ਵਿਦਿਆਰਥੀਆਂ ਵੱਲੋਂ ਕਾਲਜ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।