ਗੈਸਾ ਜਲੰਧਰ ਦੇ ਪ੍ਰਧਾਨ ਬਣੇ ਪ੍ਰਿੰ. ਬੱਬਰ
ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਗੈਸਾ ਜਲੰਧਰ ਦੇ ਪ੍ਰਧਾਨ ਨਿਯੁਕਤ
Publish Date: Wed, 29 Apr 2026 08:15 PM (IST)
Updated Date: Wed, 29 Apr 2026 08:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗਜ਼ਟਿਡ ਐਜੂਕੇਸ਼ਨਲ ਸਕੂਲ ਸਰਵਿਸਿਜ਼ ਐਸੋਸੀਏਸ਼ਨ (ਗੈਸਾ) ਜਲੰਧਰ ਦੀ ਪ੍ਰਧਾਨਗੀ ਲਈ ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਹ ਐਲਾਨ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਡਾ. ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ ਤੇ ਜਥੇਬੰਦੀ ਦੇ ਹੋਰ ਅਹੁਦੇਦਾਰਾਂ ਦੀ ਮੌਜੂਦਗੀ ’ਚ ਕੀਤਾ ਗਿਆ। ਸਾਬਕਾ ਪ੍ਰਧਾਨ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ, ਜੋ 31 ਮਾਰਚ 2026 ਨੂੰ ਸੇਵਾ ਮੁਕਤ ਹੋਏ ਹਨ, ਨੇ ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਦੇ ਪਿਛਲੇ ਸਮੇਂ ਦੌਰਾਨ ਜਥੇਬੰਦੀ ਵਿੱਚ ਜਨਰਲ ਸਕੱਤਰ ਵਜੋਂ ਦਿੱਤੀਆਂ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਉਨ੍ਹਾਂ ਦਾ ਨਾਮ ਪ੍ਰਧਾਨ ਵਜੋਂ ਪ੍ਰਸਤਾਵਿਤ ਕੀਤਾ, ਜਿਸ ਨੂੰ ਸਭ ਨੇ ਮਨਜ਼ੂਰ ਕਰ ਲਿਆ। ਇਸ ਮੌਕੇ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ ਅਤੇ ਹੋਰ ਆਗੂਆਂ ਨੇ ਨਵ-ਨਿਯੁਕਤ ਪ੍ਰਧਾਨ ਦੇ ਜਥੇਬੰਦੀ ਲਈ ਕੀਤੇ ਯੋਗਦਾਨ ਦੀ ਸ਼ਲਾਘਾ ਕੀਤੀ। ਸੂਬਾ ਕਮੇਟੀ ਦੇ ਆਗੂ ਪ੍ਰਿੰਸੀਪਲ ਅਮਰੀਕ ਸਿੰਘ ਨੱਡਾ ਅਤੇ ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ ਨੇ ਵੀ ਬੱਬਰ ਦੀ ਕਾਰਗੁਜ਼ਾਰੀ ਬਾਰੇ ਵਿਚਾਰ ਸਾਂਝੇ ਕੀਤੇ। ਜ਼ਿਲ੍ਹਾ ਸਿੱਖਿਆ ਅਫਸਰ ਡਾ. ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ ਅਤੇ ਸਾਬਕਾ ਪ੍ਰਧਾਨ ਹਰਮੇਸ਼ ਲਾਲ ਘੇੜਾ ਨੇ ਸੁਖਦੇਵ ਲਾਲ ਬੱਬਰ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ। ਨਵ-ਨਿਯੁਕਤ ਪ੍ਰਧਾਨ ਨੇ ਇਸ ਮੌਕੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਭਰੋਸਾ ਦਿੱਤਾ ਕਿ ਉਹ ਜਥੇਬੰਦੀ ਦੀ ਭਲਾਈ ਲਈ ਲਗਾਤਾਰ ਕੰਮ ਕਰਦੇ ਰਹਿਣਗੇ। ਇਸ ਸਮਾਗਮ ਦੌਰਾਨ ਪ੍ਰਿੰਸੀਪਲ ਹਰਪ੍ਰੀਤ ਸੋਂਧੀ, ਅਸ਼ੋਕ ਬਸਰਾ, ਰਾਮ ਆਸਰਾ, ਕਮਲ ਗੁਪਤਾ, ਸਤਪਾਲ ਸੋਢੀ, ਭੁਪਿੰਦਰ ਸਿੰਘ, ਸੀਮਾ ਚੋਪੜਾ, ਪਰਮਜੀਤ ਕੌਰ, ਦਮਨਜੀਤ ਕੌਰ, ਤਜਿੰਦਰ ਸਿੰਘ, ਦਿਨੇਸ਼ ਵਰਮਾ, ਪੂਨਮ ਪੁਰੀ, ਆਸ਼ਾ ਰਾਣੀ, ਪਵਨ ਕੁਮਾਰ, ਦਿਨੇਸ਼ ਕੁਮਾਰ, ਪਰਮਿੰਦਰ ਫੋਲਰਾ, ਅਜੇ ਬਾਹਰੀ, ਚੰਦਰਸ਼ੇਖਰ, ਕਮਲ ਕਿਸ਼ੋਰ, ਹਰਦੀਪ ਸਿੰਘ, ਸੁਰਿੰਦਰ ਰਾਣਾ ਤੇ ਨੂਤਨ ਸਮੇਤ ਕਈ ਹੋਰ ਹਾਜ਼ਰ ਸਨ।