ਪ੍ਰਿੰਸੀਪਲ ਰਾਣਾ ਦਾ ਖੇਡ ਸੇਵਾਵਾਂ ਲਈ ਵਿਸ਼ੇਸ਼ ਸਨਮਾਨ
ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਨੂੰ ਖੇਡ ਸੇਵਾਵਾਂ ਲਈ ਵਿਸ਼ੇਸ਼ ਸਨਮਾਨ
Publish Date: Sun, 12 Apr 2026 10:18 PM (IST)
Updated Date: Sun, 12 Apr 2026 10:22 PM (IST)

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਜਲੰਧਰ ਤੇ ਕਮੇਟੀ ਦੀ ਪ੍ਰਧਾਨ ਡਾ. ਗੁਰਿੰਦਰਜੀਤ ਕੌਰ ਨੈਸ਼ਨਲ ਐਵਾਰਡੀ ਦੀ ਅਗਵਾਈ ਹੇਠ ਲਾ ਬਲਾਸਮ ਸਕੂਲ ’ਚ ਖੇਡ ਅਧਿਆਪਕਾਂ ਤੇ ਪ੍ਰਿੰਸੀਪਲਾਂ ਦੇ ਸਨਮਾਨ ’ਚ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਵਿਸ਼ੇਸ਼ ਮਹਿਮਾਨ ਰਾਜਿੰਦਰ ਕੌਰ ਥਿਆੜਾ (ਹਲਕਾ ਇੰਚਾਰਜ ਜਲੰਧਰ ਕੈਂਟ) ਸਨ। ਸਮਾਗਮ ਦੌਰਾਨ ਜ਼ੋਨ ਤੇ ਜ਼ਿਲ੍ਹਾ ਪੱਧਰ ’ਤੇ ਖੇਡ ਟੂਰਨਾਮੈਂਟ ਸਫਲਤਾਪੂਰਵਕ ਕਰਵਾਉਣ ਲਈ ਅਧਿਆਪਕਾਂ ਤੇ ਪ੍ਰਿੰਸੀਪਲਾਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਕਦਰ ਕੀਤੀ ਗਈ। ਇਸ ਮੌਕੇ ਬਲਾਕ ਭੋਗਪੁਰ ਦੇ ਜ਼ੋਨ ਨੰਬਰ 06 ਦੇ ਜ਼ੋਨਲ ਪ੍ਰਧਾਨ-ਕਮ-ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਨੂੰ ਖੇਡਾਂ ਦੇ ਸੁਚੱਜੇ ਪ੍ਰੋਗਰਾਮ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਜ਼ੋਨਲ ਸਕੱਤਰ ਊਸ਼ਾ ਸੈਣੀ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ ਤੇ ਬ੍ਰਿਜ ਲਾਲ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਨੂੰ ਵੀ ਉਤਕ੍ਰਿਸ਼ਟ ਪ੍ਰਦਰਸ਼ਨ ਲਈ ਸਨਮਾਨ ਦਿੱਤਾ ਗਿਆ। ਇਸ ਸਮਾਗਮ ’ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮਨਦੀਪ ਕੌਂਡਲ, ਜਨਰਲ ਸਕੱਤਰ ਬਲਜੀਤ ਸਿੰਘ ਢਿੱਲੋਂ ਸਮੇਤ ਕਈ ਸਕੂਲ ਪ੍ਰਿੰਸੀਪਲ, ਮੁੱਖ ਅਧਿਆਪਕ ਤੇ ਸਰੀਰਕ ਸਿੱਖਿਆ ਅਧਿਆਪਕ ਆਦਿ ਮੌਜੂਦ ਸਨ।