ਪ੍ਰਿੰ. ਰਾਣਾ ਨੇ ਪੀਐੱਮ ਸ਼੍ਰੀ ਸਕੂਲ ਦਾ ਸੰਭਾਲਿਆ ਚਾਰਜ
ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਨੇ ਪੀਐੱਮ ਸ਼੍ਰੀ ਸਕੂਲ ਭੋਗਪੁਰ ਦਾ ਚਾਰਜ ਸੰਭਾਲਿਆ
Publish Date: Thu, 09 Apr 2026 08:26 PM (IST)
Updated Date: Thu, 09 Apr 2026 08:29 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਗੁਰਿੰਦਰਜੀਤ ਕੌਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਬਲਾਕ ਭੋਗਪੁਰ ਦੇ ਬੀਐੱਨਓ/ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਨੇ ਬਤੌਰ ਡੀਡੀਓ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਸਕੂਲ ਇੰਚਾਰਜ ਸੁਨੀਤਾ ਦੇਵੀ ਤੇ ਸਟਾਫ਼ ਵੱਲੋਂ ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਦਾ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ। ਚਾਰਜ ਸੰਭਾਲਣ ਉਪਰੰਤ ਪ੍ਰਿੰਸੀਪਲ ਰਾਣਾ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਤੇ ਸਕੂਲ ਦੇ ਸਟਾਫ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਟਾਫ ਨੂੰ ਵੀ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੈਕਚਰਾਰ ਹਰਪ੍ਰੀਤ ਸਿੰਘ, ਰਮਨ ਕੁਮਾਰ, ਅਮਰਜੀਤ ਕੌਰ, ਤੇਜਪਾਲ ਸਿੰਘ, ਲਲਿਤ ਕੁਮਾਰ ਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।