ਐਕਸੀਅਨ ਦਫ਼ਤਰਾਂ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ
ਸੁਰਜੀਤ ਪਾਲ, ਪੰਜਾਬੀ ਜਾਗਰਣ
Publish Date: Sat, 09 May 2026 07:26 PM (IST)
Updated Date: Sat, 09 May 2026 07:29 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ ਕਿਸ਼ਨਗੜ੍ਹ : ਸ਼ੇਰ-ਏ-ਪੰਜਾਬ ਨੌਜਵਾਨ ਕਿਸਾਨ-ਮਜ਼ਦੂਰ ਮੋਰਚਾ ਦੇ ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਨੇ ਕਿਹਾ ਕਿ ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਜੋ ਕਾਲ 10 ਮਈ ਨੂੰ ਪੰਜਾਬ ਭਰ ਦੇ ਐਕਸੀਅਨ ਦਫ਼ਤਰਾਂ ਦੇ ਘਿਰਾਓ ਦੀ ਦਿੱਤੀ ਗਈ ਸੀ, ਉਸ ਨੂੰ ਮੋਰਚੇ ਵੱਲੋਂ ਮੁਲਤਵੀ ਕੀਤਾ ਗਿਆ ਹੈ। ਕਿਉਂਕਿ ਸਰਕਾਰ ਵੱਲੋਂ ਬਿਜਲੀ ਦੀ ਸਪਲਾਈ ਪੂਰੀ ਲਗਾਤਾਰ ਅਤੇ ਨਿਰਵਿਘਨ ਕਰ ਦਿੱਤੀ ਗਈ ਹੈ। ਇਸ ਕਰ ਕੇ ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ। ਪੰਜਾਬ ਭਰ ਵਿੱਚ 10 ਮਈ ਨੂੰ ਐਲਾਨ ਕੀਤੇ ਗਏ ਪ੍ਰੋਗਰਾਮ, ਜਿਸ ਵਿੱਚ ਇਹ ਤੈਅ ਕੀਤਾ ਗਿਆ ਸੀ ਕਿ ਪੰਜਾਬ ਭਰ ਦੇ ਐਕਸੀਅਨ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਬਿਜਲੀ ਸਪਲਾਈ ਲਗਾਤਾਰ ਮਿਲਣ ਤੋਂ ਬਾਅਦ ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਇਹ ਘਿਰਾਓ ਮੁਲਤਵੀ ਕਰ ਦਿੱਤਾ ਗਿਆ ਹੈ।