- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉੱਘੇ ਸਮਾਜ ਸੇਵੀ ਪ੍ਰਿੰਸੀਪਲ ਤੀਰਥ ਸਿੰਘ ਬਾਸੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵੱਖ-ਵੱਖ ਪਾਰਟੀਆਂ ਛੱਡ ਕੇ ਕਈਆਂ ਨੇ ਫੜਿਆ ‘ਆਪ’ ਦਾ ਪੱਲਾ
ਹਰਜੋਤ ਕੌਰ ਲੋਹਟੀਆ ਨੇ ਕੀਤਾ ਸਵਾਗਤ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ :
ਹਲਕਾ ਫਿਲੌਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬਾਸੀਆਂ ਢੱਕ ਦੇ ਉੱਘੇ ਸਮਾਜ ਸੇਵੀ ਪ੍ਰਿੰਸੀਪਲ ਤੀਰਥ ਸਿੰਘ ਬਾਸੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮੌਜੂਦਾ ਸਰਪੰਚ ਬਲਜਿੰਦਰ ਸਿੰਘ, ਬਲਵੀਰ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਮਨਦੀਪ ਸਿੰਘ, ਨਰਿੰਦਰ ਸਿੰਘ ਹੈਪੀ, ਦਲਜੀਤ ਸਿੰਘ, ਜਸਪ੍ਰੀਤ ਸਿੰਘ, ਹਰਦੀਪ ਸਿੰਘ, ਹਰਵੀਰ ਸਿੰਘ, ਰਘਬੀਰ ਸਿੰਘ, ਮੋਹਣ ਸਿੰਘ, ਗੁਰਦੀਪ ਸਿੰਘ, ਪਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਪੰਚ ਬਲਵੀਰ ਸਿੰਘ, ਲੰਬੜਦਾਰ ਹਰਮੇਸ਼ ਸਿੰਘ, ਰੁਪਿੰਦਰ ਕੌਰ, ਦਵਿੰਦਰਜੀਤ ਕੌਰ, ਪਰਮਿੰਦਰ ਕੌਰ, ਨਵਦੀਪ ਕੌਰ, ਜਸਵਿੰਦਰ ਕੌਰ, ਰੇਨੂ ਸਮੇਤ ਆਦਿ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ। ਇਸ ਦੌਰਾਨ ਹਲਕਾ ਸੰਗਠਨ ਇੰਚਾਰਜ ਵਰਿੰਦਰ ਸੈਣੀ, ਜ਼ਿਲ੍ਹਾ ਸਕੱਤਰ ਕਿਸਾਨ ਵਿੰਗ ਜਲੰਧਰ ਤਰਲੋਕ ਸਿੰਘ ਵਿਰਕ, ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਰੋਸ਼ਨ ਲਾਲ ਰੋਸ਼ੀ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਵਾਈਸ ਕੋਆਰਡੀਨੇਟਰ ਸੁਖਵਿੰਦਰ ਸਿੰਘ ਸੁੱਖਾ ਕੋਟ ਗਰੇਵਾਲ, ਬਲਾਕ ਕੋਆਰਡੀਨੇਟਰ ਡਾ. ਅਸ਼ਨੀ ਕੁਮਾਰ ਸ਼ਾਹਪੁਰੀ, ਪਰਮਿੰਦਰ ਸਿੰਘ ਮਾਹਲ, ਪਿੰਡ ਬੇਗਮਪੁਰ ਦੇ ਸਰਪੰਚ ਹਰਕਮਲ ਸਿੰਘ, ਬਲਾਕ ਪ੍ਰਧਾਨ ਰਮੇਸ਼ ਪੰਡਿਤ, ਬਲਾਕ ਪ੍ਰਧਾਨ ਫਿਲੌਰ ਅਵਤਾਰ ਚੰਦ ਤਾਰੀ ਤੇ ਡਾ. ਸ਼ੀਤਲ ਕੁਮਾਰ ਭਾਰਸਿੰਘਪੁਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।