- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਖੁਸ਼ਹਾਲ ਪੰਜਾਬ ਰੈਲੀ' 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਰੇਗੀ ਨਵਾਂ ਜੋਸ਼: ਪਵਨ ਕੁਮਾਰ ਟੀਨੂੰ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਆਪ ਦੇ 14ਵੇਂ ਸਥਾਪਨਾ ਦਿਵਸ ਮੌਕੇ 26 ਨਵੰਬਰ 2026 ਨੂੰ ਪਿੰਡ ਮਟਵਾਣੀ (ਮੋਗਾ) ਵਿਖੇ 'ਖੁਸ਼ਹਾਲ ਪੰਜਾਬ ਮਹਾਂ ਰੈਲੀ' ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਆਦਮਪੁਰ ਦੇ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਇਸ ਇਤਿਹਾਸਕ ਸਮਾਗਮ ’ਚ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। 26 ਨਵੰਬਰ 2012 ਨੂੰ ਸਥਾਪਤ ਹੋਈ ਪਾਰਟੀ ਦੇ ਇਸ ਸਮਾਗਮ ਲਈ ਮੋਗਾ ਵਿਖੇ 116 ਏਕੜ ’ਚ ਪੰਡਾਲ ਤਿਆਰ ਕੀਤਾ ਗਿਆ ਹੈ, ਜਿੱਥੇ ਪੰਜਾਬ ਦੇ ਸਾਰੇ 117 ਹਲਕਿਆਂ ਤੋਂ ਲੱਖਾਂ ਵਰਕਰਾਂ ਦੇ ਪਹੁੰਚਣ ਦੀ ਉਮੀਦ ਹੈ। ਟੀਨੂੰ ਨੇ ਹਲਕਾ ਆਦਮਪੁਰ ਦੇ ਸਮੂਹ ਵਾਸੀਆਂ, ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਹੈ ਕਿ ਉਹ 26 ਨਵੰਬਰ ਨੂੰ ਸਵੇਰੇ 11:00 ਵਜੇ ਵੱਡੀ ਗਿਣਤੀ ’ਚ ਮੋਗਾ ਪੁੱਜਣ। ਟੀਨੂੰ ਅਨੁਸਾਰ, ਇਹ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਦਾ ਰਸਮੀ ਆਗਾਜ਼ ਕਰੇਗੀ ਤੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰੇਗੀ। 'ਆਪ' ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਦਿੱਤੀਆਂ ਗਈਆਂ ਗਾਰੰਟੀਆਂ ਤੇ ਲੋਕ-ਪੱਖੀ ਕੰਮਾਂ ਸਦਕਾ 2027 ’ਚ ਮੁੜ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ।