- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ - ਜੋਹਲ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ
ਪੰਜਾਬ ’ਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਲੈ ਕੇ ਐੱਨਆਰਆਈ ਰਣਜੀਤ ਸਿੰਘ ਜੌਹਲ ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਨਸ਼ਿਆਂ ਖ਼ਿਲਾਫ਼ ਸਰਕਾਰ ਤੇ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਣਾ ਚਾਹੀਦਾ ਹੈ। ਸਿਰਫ਼ ਛੋਟੇ ਪੱਧਰ ’ਤੇ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਨਾਲ ਇਸ ਸਮੱਸਿਆ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਹੋ ਸਕਦਾ। ਇਸ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਪੂਰੇ ਨੈੱਟਵਰਕ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹੁਣ ਸਮਾਂ ਆ ਗਿਆ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਤੇ ਸ਼ਹਿਰਾਂ ’ਚ ਖੇਡ ਸਹੂਲਤਾਂ, ਰੁਜ਼ਗਾਰ ਦੇ ਮੌਕੇ ਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾਵੇ। ਨਸ਼ਿਆਂ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਦਾ ਇਲਾਜ ਤੇ ਮੁੜ ਵਸੇਬਾ ਕਰਵਾਇਆ ਜਾਵੇ। ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ ਨੂੰ ਵੀ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਬਹੁਤ ਚਿੰਤਾ ਹੈ।