ਹੰਸ ਰਾਜ ਪ੍ਰਰੀਤ, ਜੰਡਿਆਲਾ ਮੰਜਕੀ : ਕਸਬਾ ਜੰਡਿਆਲਾ ਮੰਜਕੀ ਵਿਖੇ ਸੀਪੀਆਈ (ਐੱਮ) ਵੱਲੋਂ ਮਹਿੰਗਾਈ, ਬੇਰੁਜ਼ਗਾਰੀ ਅਤੇ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਿਢਆ ਤੇ ਪੁਤਲਾ ਫੂਕਿਆ ਗਿਆ। ਉਨ੍ਹਾਂ ਕਿਸਾਨਾਂ ਦੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦੀ ਹਮਾਇਤ ਵਜੋਂ ਵੀ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਇਸ ਤੋਂ ਪਹਿਲਾਂ ਚੱਲ ਰਹੀ ਜਨ ਸੰਪਰਕ ਮੁਹਿੰਮ ਦੌਰਾਨ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਪਤਵੰਤਿਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੌਮਾਂਤਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ ਪਰ ਕੇਂਦਰ ਸਰਕਾਰ ਵੱਲੋਂ ਭਾਰਤ ਵਿਚ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਜੋ ਕਿ ਮਹਿੰਗਾਈ ਦਾ ਮੁੱਖ ਕਾਰਨ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੋਝੀਆਂ ਸਾਜ਼ਿਸ਼ਾਂ ਰਚ ਕੇ ਨਿੱਜੀਕਰਨ ਵੱਲ ਤਵੱਜੋ ਦੇ ਰਹੀ ਹੈ, ਜੋ ਕਿ ਕਿਸਾਨ, ਮਜ਼ਦੂਰ ਅਤੇ ਆਮ ਕਿਰਤੀ ਮੰਦੀ ਦਾ ਕਾਰਨ ਬਣ ਰਿਹਾ ਹੈ। ਸੰਬੋਧਨ ਕਰਨ ਵਾਲੇ ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਤਿੰਨੇ ਕਾਲੇ ਕਾਨੂੰਨ ਰੱਦ ਕੀਤੇ ਜਾਣ ਅਤੇ ਮਹਿੰਗਾਈ 'ਤੇ ਕਾਬੂ ਪਾਇਆ ਜਾਵੇ। ਇਸ ਮੌਕੇ ਕਾਮਰੇਡ ਗੁਰਮੇਲ ਸਿੰਘ ਨਾਹਲ, ਸੂਬਾ ਕਮੇਟੀ ਮੈਂਬਰ ਸੁਖਪ੍ਰਰੀਤ ਸਿੰਘ ਜੌਹਲ, ਤਹਿਸੀਲ ਸਕੱਤਰ ਪ੍ਰਸ਼ੋਤਮ ਬਿਲਗਾ, ਸੁਖਦੇਵ ਸਿੰਘ ਬਾਸੀ ਪ੍ਰਧਾਨ ਪੰਜਾਬ ਕਿਸਾਨ ਸਭਾ, ਕਾਮਰੇਡ ਮੇਲਾ ਸਿੰਘ, ਵਿਜੇ ਧਰਨੀ, ਰਜਿੰਦਰ ਜੌਹਲ, ਅਮਰਜੀਤ ਸਿੰਘ, ਕੁਲਵੰਤ ਸਿੰਘ, ਹਰਪ੍ਰਰੀਤ ਸਿੰਘ, ਗੁਰਮੇਲ ਮੇਲਾ, ਬਲਵੀਰ ਸਿੰਘ, ਜਸਵੰਤ ਸਿੰਘ, ਗੋਰੀ ਸ਼ੰਕਰ ਤੇ ਆਦਿਤੀ ਹੋਰ ਸਾਥੀ ਹਾਜ਼ਰ ਸਨ।