- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕੈਬਿਨਟ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

-ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦੇ ਤੋਂ ਮੁਕਰੀ : ਹਰਗੋਬਿੰਦ ਕੌਰ
ਪੱਤਰ ਪ੍ਰੇਰਕ, ਪੰਜਬੀ ਜਾਗਰਣ, ਜਲੰਧਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਸਾਹਮਣੇ ਸਤੀਤ ਕੌਰ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ੁੱਕਰਵਾਰ ਦੇ ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਨ ਲਈ ਹਰਗੋਬਿੰਦ ਕੌਰ ਕੌਮੀ ਪ੍ਰਧਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨਾਂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਕੀਤੇ ਵਾਅਦੇ ਤੋਂ ਭੱਜ ਰਹੀ ਹੈ। ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਆਉਣ ’ਤੇ ਆਂਗਣਵਾੜੀ ਵਰਕਰ ਹੈਲਪਰ ਦਾ ਮਾਣ ਭੱਤਾ ਦੁਗਣਾ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਆਈ ਨੂੰ ਸਾਢੇ ਚਾਰ ਸਾਲ ਦਾ ਸਮਾਂ ਹੋ ਗਿਆ ਪ੍ਰੰਤੂ ਹੁਣ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਦੀ ਮੰਗ ’ਤੇ ਧਿਆਨ ਹੀ ਨਹੀਂ ਦਿੱਤਾ ਜਾ ਰਿਹਾ। ਉਲਟਾ ਜਦੋਂ ਤੋਂ ਇਹ ਸਰਕਾਰ ਆਈ ਹੈ ਮਾਣ ਭੱਤਾ ਦੁਗਣਾ ਕੀ ਕਰਨਾ ਸੀ ਆਂਗਣਵਾੜੀ ਵਰਕਰ ਹੈਲਪਰ ਨੂੰ ਸਮੇਂ ’ਤੇ ਜਿਹੜਾ ਮਾਣ ਭੱਤਾ ਮਿਲਦਾ ਉਹ ਵੀ ਨਹੀਂ ਦਿੱਤਾ ਜਾ ਰਿਹਾ। ਕੇਂਦਰਾਂ ’ਚ ਆ ਰਿਹਾ ਰਾਸ਼ਨ ਬੇਹਦ ਘਟੀਆ ਕੁਆਲਿਟੀ ਦਾ ਬੇਹਦ ਹੈ ਜੋ ਪ੍ਰਾਈਵੇਟ ਕੰਪਨੀਆਂ ਤੇ ਐੱਨਜੀਓ ਰਾਹੀਂ ਦਿੱਤਾ ਜਾ ਰਿਹਾ ਹੈ। ਮਾਵਾਂ ਤੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਆਂਗਣਵਾੜੀ ਕੇਂਦਰਾਂ ’ਚੋਂ ਲੈ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ’ਚ ਦਾਖਲ ਕੀਤੇ ਗਏ ਬੱਚੇ ਵਾਪਸ ਨਹੀਂ ਭੇਜੇ ਗਏ। ਜਥੇਬੰਦੀ ਮੰਗ ਕਰਦੀ ਹੈ ਕਿ ਬੱਚੇ ਵਾਪਸ ਭੇਜੇ ਜਾਣ ਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਇਸੇ ਤਰ੍ਹਾਂ ਆਂਗਣਵਾੜੀ ਵਰਕਰਾਂ ਹੈਲਪਰਾਂ ਦੀ ਭਰਤੀ ਲੰਮਾ ਸਮਾਂ ਨਹੀਂ ਕੀਤੀ ਗਈ ਜੇ ਹੁਣ ਭਰਤੀ ਕੀਤੀ ਗਈ ਹੈ ਤਾਂ ਉਸ ’ਚ ਇੰਟਰਵਿਊ ਰੱਖ ਕੇ ਆਪਣੇ ਮਨ ਪਸੰਦ ਦੇ ਉਮੀਦਵਾਰਾਂ ਨੂੰ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਰਤੀ ’ਚ ਵੱਡੇ ਪੱਧਰ ’ਤੇ ਘਪਲਾ ਹੋਇਆ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ’ਚ ਆਂਗਣਵਾੜੀ ਵਰਕਰਾਂ ਕੋਲੋਂ ਕੰਮ ਲੈ ਕੇ ਸਰਕਾਰ ਨੇ ਵਰਕਰ ਨੂੰ ਪ੍ਰਤੀ ਲਾਭਪਾਤਰੀ 25 ਰੁਪਏ ਦਿੱਤੇ ਹਨ, ਹੈਲਪਰ ਨੂੰ ਕੁਝ ਨਹੀਂ ਦਿੱਤਾ, ਆਪਣੀ ਵਲੰਟੀਅਰ ਲਾਈ ਗਈ ਸਖੀ ਨੂੰ 300 ਰੂਪ ਪ੍ਰਤੀ ਫਾਰਮ ਦਿੱਤਾ ਹੈ, ਜੋ ਸਰਸਾਰ ਧੱਕਾ ਹੈ ਤੇ ਸਰਕਾਰੀ ਪੈਸੇ ਦੀ ਪਾਰਟੀ ਦੇ ਬੰਦਿਆਂ ਨੂੰ ਦੇ ਕੇ ਦੁਰਵਰਤੋਂ ਕੀਤੀ ਜਾ ਰਹੀ। ਇਸ ਮੌਕੇ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ।