ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ 18 ਨੂੰ
ਮਜ਼ਦੂਰ ਆਗੂ ਦੀ ਗ੍ਰਿਫ਼ਤਾਰੀ ਵਿਰੁੱਧ 18 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ
Publish Date: Mon, 16 Feb 2026 09:21 PM (IST)
Updated Date: Mon, 16 Feb 2026 09:24 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਮੰਡ ਖੇਤਰ ਦੇ ਪਿੰਡ ਗੱਟਾ ਮੁੰਡੀ ਕਾਸੂ ਦੀ ਧੱਕਾ ਬਸਤੀ ਵਜੋਂ ਜਾਣੇ ਜਾਂਦੇ ਪਿੰਡ ਵਿਖੇ ਜ਼ਿਲ੍ਹਾ ਸਕੱਤਰ ਸੋਨੂੰ ਲੋਹੀਆਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਦੀ ਗ੍ਰਿਫ਼ਤਾਰੀ ਨੂੰ ਮਜ਼ਦੂਰ ਵਰਗ ਨੇ ਚੁਣੌਤੀ ਵਜੋਂ ਲੈਂਦੇ ਹੋਏ, ਇਸਨੂੰ ਮਜ਼ਦੂਰ ਲਹਿਰ ਉੱਪਰ ਹਮਲਾ ਕਰਾਰ ਦਿੱਤਾ ਹੈ ਤੇ ਇਸਦੇ ਵਿਰੁੱਧ 18 ਫਰਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਮੁਜ਼ਾਹਰਾ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਪਿੰਡ ਟਾਹਲੀ ਤੇ ਵੱਖ-ਵੱਖ ਹੋਰਨਾਂ ਪਿੰਡਾਂ ਵਿਖੇ ਪੇਂਡੂ ਮਜ਼ਦੂਰਾਂ ਦੀਆਂ ਭਰਵੀਆਂ ਮੀਟਿੰਗਾਂ ਕਰਨ ਉਪਰੰਤ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਜ਼ਦੂਰ ਮੰਗਾਂ ਨੂੰ ਹੱਲ ਕਰਨਾ ਤਾਂ ਦੂਰ ਸੂਬਾ ਸਰਕਾਰ ਦੇ ਕਾਰਜਕਾਲ ਨੂੰ ਚਾਰ ਸਾਲ ਬੀਤ ਗਏ ਪ੍ਰੰਤੂ ਮੁੱਖ ਮੰਤਰੀ ਦੇ ਮੂੰਹ ’ਚੋਂ ਮਜ਼ਦੂਰ ਸ਼ਬਦ ਸੁਣਨ ਨੂੰ ਨਹੀਂ ਮਿਲਿਆ। ਉਨ੍ਹਾਂ ਨੌਜਵਾਨਾਂ ਨੂੰ ਪਰਿਵਾਰਾਂ ਸਮੇਤ 18 ਫਰਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਮੁਜ਼ਾਹਰੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।