
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਾਵਰ ਕਾਰਪੋਰੇਸ਼ਨ ਦੇ ਦਫ਼ਤਰਾਂ ਅੱਗੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਕਸ਼ੇ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਪੰਜਾਬ ਮੁਲਾਜ਼ਮ ਪੇਨਸ਼ਨਰਜ਼ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਕੋਆਰਡੀਨੇਸ਼ਨ ਕਮੇਟੀ ਦੀ ਪੰਜਾਬ ਮਹਾਂ ਬੰਦ ਦੀ ਕਾਲ ’ਤੇ ਪਾਵਰ ਕਾਰਪੋਰੇਸ਼ਨ ਦੇ ਰੈਗੂਲਰ ਮੁਲਾਜ਼ਮ, ਠੇਕਾ ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਪੰਜਾਬ ਬੰਦ ਨੂੰ ਕਾਮਯਾਬ ਕਰਨ ਲਈ ਪਾਵਰ ਕਾਰਪੋਰੇਸ਼ਨ ਦੇ ਦਫ਼ਤਰਾਂ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਜ਼ਿਲ੍ਹਾ ਹੈzਡਕੁਆਰਟਰ ਜਲੰਧਰ ਦੀ ਮੁਲਾਜ਼ਮ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ’ਚ ਸ਼ਮੂਲੀਅਤ ਕੀਤੀ। ਆਦਮਪੁਰ ਬਿਜਲੀ ਦਫਤਰ ਅੱਗੇ ਰੈਲੀ ਨੂੰ ਸੰਬੋਧਨ ਕਰਦਿਆਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਲੰਧਰ ਸਰਕਲ ਦੇ ਪ੍ਰਧਾਨ ਸ਼ਿਰੀ ਰਾਮ ਜੱਗੀ ਤੇ ਹੋਰ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲ ਤੋਂ ਮੰਗਾਂ ਮੰਨਣ ਦੇ ਝੂਠੇ ਲਾਰੇ ਲਗਾਏ ਪਰ ਕੋਈ ਵੀ ਮੰਗ ਨਹੀਂ ਮੰਨੀ। ਇਸ ਲਈ ਪੰਜਾਬ ਦੇ ਕੋਈ ਤਿੰਨ ਲੱਖ ਮੁਲਾਜ਼ਮਾਂ ਨੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਕੰਮ ਕਾਜ ਠੱਪ ਕੀਤਾ, ਪੰਜਾਬ ਦੇ ਪੈਨਸ਼ਨਰਾਂ ਨੇ ਵੀ ਰੋਸ ਪ੍ਰਦਰਸ਼ਨਾਂ ’ਚ ਸ਼ਮੂਲੀਅਤ ਕੀਤੀ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਰਕਲ ਆਗੂ ਪ੍ਰੇਮ ਲਾਲ, ਥੋੜੂ ਰਾਮ, ਅਵਤਾਰ ਸਿੰਘ, ਜੋਗਿੰਦਰ ਪਾਲ, ਸੁਰਿੰਦਰ ਸਿੰਘ, ਜਗਤਾਰ ਸਿੰਘ, ਹਰਮਨ, ਸ਼ਾਮ ਮੁਰਾਰੀ ਤੇ ਕਈ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ।