- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਬੇਦਕਰ ਸਾਹਿਬ ਦੇ ਸਟੈਚੂ ਦੇ ਅਪਮਾਨ ਖ਼ਿਲਾਫ਼ ਫਿਲੌਰ ’ਚ ਰੋਸ ਪ੍ਰਦਰਸ਼ਨ

-ਲੁਧਿਆਣਾ-ਜਲੰਧਰ ਬਾਈਪਾਸ ’ਤੇ ਕੀਤਾ ਗਿਆ ਰੋਸ ਮੁਜ਼ਾਹਰਾ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਲੁਧਿਆਣਾ-ਜਲੰਧਰ ਬਾਈਪਾਸ ’ਤੇ ਸਥਿਤ ਡਾ. ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ ਸਟੈਚੂ ਦੇ ਅਪਮਾਨ ਸਬੰਧੀ ਲੈ ਕੇ ਫਿਲੌਰ ਵਿਖੇ ਵੱਖ-ਵੱਖ ਰਵਿਦਾਸ ਸਭਾਵਾਂ, ਰਾਜਨੀਤਿਕ ਤੇ ਧਾਰਮਿਕ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਡਾ. ਅੰਬੇਦਕਰ ਸਾਹਿਬ ਚੌਕ ਫਿਲੌਰ ਵਿਖੇ ਇਕੱਠੇ ਹੋਏ ਆਗੂਆਂ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸਟੈਚੂ ਦਾ ਅਪਮਾਨ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਸਰਕਾਰ ਤੇ ਪ੍ਰਸ਼ਾਸਨ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦੇਣ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਤਹਿਸੀਲਦਾਰ ਅਨੂਦੀਪ ਸ਼ਰਮਾ ਰਾਹੀਂ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਰੋਸ ਪ੍ਰਦਰਸ਼ਨ ਦੌਰਾਨ ਰਾਜ ਕੁਮਾਰ ਸੰਧੂ, ਤਾਰਾ ਚੰਦ ਜੱਖੂ, ਤਰਸੇਮ ਰੁਪਾਣਾ ਪ੍ਰਧਾਨ ਭਾਜਪਾ ਵਿਮੁਕਤ ਜਾਤੀਆਂ ਪੰਜਾਬ, ਯਸ਼ਪਾਲ ਗਿੰਢਾ ਸਾਬਕਾ ਕੌਂਸਲਰ, ਦਿਲਬਾਗ ਬੇਦੀ, ਸੁਖਵਿੰਦਰ ਸਿੰਘ ਲਾਡੀ ਯੁਵਾ ਪ੍ਰਧਾਨ ਭਾਜਪਾ ਜ਼ਿਲ੍ਹਾ ਜਲੰਧਰ, ਰਜਿੰਦਰ ਸੰਧੂ ਸੀਨੀਅਰ ਕਾਂਗਰਸੀ ਆਗੂ, ਰਾਏ ਕਾਰ ਲਿੰਕ, ਦੀਪਕ ਰਸੂਲਪੁਰੀ, ਸਰਵਜੀਤ ਸਿੰਘ ਸਾਬੀ ਸਮੇਤ ਵੱਖ-ਵੱਖ ਰਾਜਨੀਤਿਕ ਤੇ ਧਾਰਮਿਕ ਆਗੂ ਹਾਜ਼ਰ ਸਨ।