ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਵੱਲੋਂ ਰੋਸ ਮਾਰਚ 2 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਵੱਲੋਂ ਰੋਸ ਮਾਰਚ 2 ਤੇ 3 ਨੂੰ
Publish Date: Thu, 01 Oct 2026 07:21 PM (IST)
Updated Date: Thu, 01 Oct 2026 07:24 PM (IST)
ਸਰਕਾਰਾਂ ਦਾ ਅੜੀਅਲ ਵਤੀਰਾ ਝੰਜੋੜਨ ਲਈ ਸੰਗਤ ਕਾਫ਼ਲਿਆਂ ਸਮੇਤ ਪੁੱਜੇ : ਭਾਈ ਪਾਲ ਸਿੰਘ, ਬਾਪੂ ਹਵਾਰਾ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ 2 ਤੇ 3 ਅਕਤੂਬਰ ਨੂੰ ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੱਕ ਵਿਸ਼ਾਲ ਰੋਸ ਮਾਰਚ ਕੀਤਾ ਜਾ ਰਿਹਾ ਹੈ। ਗੱਲਬਾਤ ਕਰਦਿਆਂ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਤੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਹਵਾਰਾ ਨੇ ਦੱਸਿਆ ਕਿ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਲੰਮੇ ਸਮੇਂ ਤੋਂ ਸਿੱਖ ਕੌਮ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ’ਚ ਬੰਦ ਰੱਖਣਾ ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਸਰਕਾਰਾਂ ਦੇ ਅੜੀਅਲ ਵਤੀਰੇ ਨੂੰ ਝੰਜੋੜਨ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਉਲੀਕਿਆ ਗਿਆ ਹੈ। 2 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਮਾਰਚ ਦੀ ਰਵਾਨਗੀ ਹੋਵੇਗੀ। ਪਹਿਲੇ ਦਿਨ ਦਾ ਪੜਾਅ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਮੁਕੰਮਲ ਕਰਨ ਉਪਰੰਤ ਅਗਲੇ ਦਿਨ 3 ਅਕਤੂਬਰ ਨੂੰ ਇਹ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਭਾਈ ਪਾਲ ਸਿੰਘ ਤੇ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਮੁਹਾਲੀ ਦੀਆਂ ਬਰੂਹਾਂ ’ਤੇ ਸ਼ਾਂਤਮਈ ਤੇ ਜਮਹੂਰੀ ਢੰਗ ਨਾਲ ਡਟਿਆ ਹੋਇਆ ਹੈ। ਉਨ੍ਹਾਂ ਸਮੂਹ ਇਨਸਾਫ਼ ਪਸੰਦ ਧਿਰਾਂ ਤੇ ਸੰਗਤ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 2 ਤੇ 3 ਅਕਤੂਬਰ ਦੇ ਇਸ ਰੋਸ ਮਾਰਚ ਵਿੱਚ ਵੱਡੇ ਕਾਫ਼ਲਿਆਂ ਸਮੇਤ ਪਹੁੰਚਣ ਤਾਂ ਜੋ ਸਰਕਾਰ ਦੇ ਕੰਨਾਂ ਤੱਕ ਕੌਮ ਦੀ ਆਵਾਜ਼ ਪਹੁੰਚਾਈ ਜਾ ਸਕੇ।