- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿੱਲੀ ਜੰਤਰ ਮੰਤਰ ਵਿਚ ਚੱਲੇ ਇਤਿਹਾਸਕ ਅੰਦੋਲਨ ਤੋਂ ਬਾਅਦ ਅੰਦੋਲਨ ਕਰਨ ਵਾਲੀਆਂ ਲੜਕੀਆਂ ਨੂੰ ਸੋਸ਼ਲ ਮੀਡੀਆ ਤੇ ਟਰੋਲ ਤੇ ਨੇਹਾ ਬੋਰਾ ਤੇ ਸਿਆਹੀ ਸੁੱਟਣ ਖਿਲਾਫ ਅੱਜ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਇੱਕਠੇ ਹੋ ਕੇ ਬੀਐੱਮਸੀ ਚੌਕ ਤੱਕ ਰੋਸ ਮਾਰਚ ਕੀਤਾ ਗਿਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਦਿੱਲੀ ਜੰਤਰ ਮੰਤਰ ਵਿਚ ਚੱਲੇ ਇਤਿਹਾਸਕ ਅੰਦੋਲਨ ਤੋਂ ਬਾਅਦ ਅੰਦੋਲਨ ਕਰਨ ਵਾਲੀਆਂ ਲੜਕੀਆਂ ਨੂੰ ਸੋਸ਼ਲ ਮੀਡੀਆ ਤੇ ਟਰੋਲ ਤੇ ਨੇਹਾ ਬੋਰਾ ਤੇ ਸਿਆਹੀ ਸੁੱਟਣ ਖਿਲਾਫ ਅੱਜ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਇੱਕਠੇ ਹੋ ਕੇ ਬੀਐੱਮਸੀ ਚੌਕ ਤੱਕ ਰੋਸ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਇਸਤਰੀ ਜਾਗਰਿਤੀ ਮੰਚ ਦੇ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ ਤੇ ਜਸਵੀਰ ਕੌਰ ਨੇ ਕਿਹਾ ਕਿ ਦਿੱਲੀ ਦੇ ਜੰਤਰ ਮੰਤਰ ਵਿੱਚ ਚੱਲੇ ਇਤਿਹਾਸਕ ਅਤੇ ਸ਼ਾਨਦਾਰ ਘੋਲ ਵਿੱਚ ਲੜਕੀਆਂ ਨੇ ਜਿਸ ਬਹਾਦਰੀ ਨਾਲ ਅਗਵਾਈ ਕੀਤੀ ਉਹ ਸ਼ਲਾਘਾਯੋਗ ਹੈ।
ਇਸ ਘੋਲ ਦੀ ਅਗਵਾਈ ਕਰ ਰਹੇ ਨੌਜਵਾਨ ਮੁੰਡੇ ਕੁੜੀਆਂ ਨੂੰ ਘਰਾਂ ਵਿੱਚੋਂ ਪੁਲਿਸ ਵੱਲੋਂ ਚੁੱਕ ਕੇ ਉਨ੍ਹਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਪਰ ਭਾਜਪਾ ਵੱਲੋਂ ਔਰਤਾਂ ਨੂੰ ਲਗਾਤਾਰ ਸੋਸ਼ਲ ਮੀਡੀਆ ’ਤੇ ਟਰੋਲਿੰਗ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਇਸਤਰੀ ਮੰਚ ਦੇ ਆਗੂ ਬਲਵਿੰਦਰ ਕੌਰ ਤੇ ਦਿਲਜੀਤ ਕੌਰ ਨੇ ਕਿਹਾ ਕਿ ਵੱਖ-ਵੱਖ ਅੰਦੋਲਨਾਂ ਵਿਚ ਚਾਹੇ ਸ਼ਾਹੀਨ ਬਾਗ ਦਾ ਘੋਲ, ਇਤਿਹਾਸਿਕ ਕਿਸਾਨੀ ਅੰਦੋਲਨ ਅਤੇ ਗੁਰਮੇਹਰ ਕੌਰ ਦੇ ਕੇਸ ’ਚ ਦੇਖਿਆ ਕਿ ਔਰਤਾਂ ਨੂੰ ਵਿਸ਼ੇਸ਼ ਤੌਰ ’ਤੇ ਉਸਦੀ ਪ੍ਰਤਿਸ਼ਟਾ ਨੂੰ ਸੱਟ ਮਾਰਨ ਲਈ ਟ੍ਰੋਲਿੰਗ ਨੂੰ ਅਹਿਮ ਸੰਦ ਬਣਾਇਆ ਗਿਆ।
ਦੇਸ਼ ਦਾ ਮਹਿਲਾ ਕਮਿਸ਼ਨ ਇਸ ਚੁੱਪ ਧਾਰੀ ਬੈਠਾ ਹੈ। ਇਸਤਰੀ ਜਾਗਰਤੀ ਮੰਚ ਨੇ ਮੰਗ ਕਰਦਿਆਂ ਕਿਹਾ ਹੈ ਕਿ ਇਸ ਤਰਾਂ ਦੀਆਂ ਟਰੋਲਿੰਗ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਕਿ ਔਰਤਾਂ ਇਸ ਮਾਹੌਲ ’ਚ ਖੁੱਲ੍ਹ ਕੇ ਵਿਚਰ ਸਕਣ। ਲੜਕੀਆਂ ਨੂੰ ਇਸ ਰੁਝਾਨ ਖਿਲਾਫ ਡਟਣਾ ਚਾਹੀਦਾ ਹੈ। ਇਸ ਸਮੇਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਮਨਦੀਪ ਕੌਰ ਨੇ ਵੀ ਸੰਬੋਧਨ ਕੀਤਾ।