ਸਤਲੁਜ ਫਿਲਮ ’ਤੇ ਪਾਬੰਦੀ ਲਾਉਣ ਖ਼ਿਲਾਫ਼ ਕੱਢਿਆ ਰੋਸ ਮਾਰਚ ਵੱਖ ਵੱਖ ਜਥੇਬੰਦੀਆਂ ਵੱਲੋਂ ਸਤਲੁਜ ਫਿਲਮ ਤੇ ਪਾਬੰਦੀ ਲਾਉਣ ਦੇ ਖਿਲਾਫ ਕਢਿਆ ਰੋਸ ਮਾਰਚ
Publish Date: Sat, 11 Jul 2026 09:18 PM (IST)
Updated Date: Sat, 11 Jul 2026 09:21 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਜਸਵੰਤ ਸਿੰਘ ਖਾਲੜਾ ਜਿਨ੍ਹਾਂ ਨੂੰ ਉਸ ਸਮੇਂ ਦੀ ਜ਼ਾਲਮ ਸਰਕਾਰ ਨੇ ਕੋਹ-ਕੋਹ ਕੇ ਸਿਰਫ ਇਸ ਲਈ ਸ਼ਹੀਦ ਕੀਤਾ ਕਿਉਂਕਿ ਓਹ ਸਿੱਖ ਨੌਜਵਾਨਾਂ ’ਤੇ ਕੀਤੇ ਸਰਕਾਰੀ ਤਸ਼ੱਦਦ ’ਚ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਲਾਵਾਰਸ ਲਾਸ਼ਾਂ ਬਣਾ ਦਿੱਤਾ ਗਿਆ ਸੀ। ਇਸ ਨੂੰ ਜੱਗ ਜ਼ਾਹਿਰ ਕਰਨਾ ਚਾਹੁੰਦੇ ਸਨ। ਉਨ੍ਹਾਂ ਦੇ ਜੀਵਨ ’ਤੇ ਆਧਾਰਿਤ ਬਣੀ ਫਿਲਮ ਸਤਲੁਜ ਪਹਿਲਾ ਨਾਮ ਪੰਜਾਬ 95 ਸੀ, ਨੂੰ ਸਰਕਾਰ ਵੱਲੋਂ ਓਟੀਟੀ ਪਲੇਟਫਾਰਮ ’ਤੇ ਬੈਨ ਕਰਨ ਹੁਕਮ ਖਿਲਾਫ ਜਲੰਧਰ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ ਜੱਥੇਬੰਦੀਆਂ ਜਿਨ੍ਹਾਂ ’ਚ ਸਿੱਖ, ਹਿੰਦੂ, ਮੁਸਲਿਮ ਤੇ ਵਾਲਮੀਕਿ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਲ, ਵੱਲੋਂ ਸਿੱਖ ਤਾਲਮੇਲ ਕਮੇਟੀ ਅਤੇ ਆਗਾਜ਼ ਐੱਨਜੀਓ ਦੀ ਅਗਵਾਈ ’ਚ ਇਕ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਰਾਮ ਚੌਕ, ਕੰਪਨੀ ਬਾਗ਼ ਚੌਕ ’ਚ ਸਮਾਪਤ ਹੋਇਆ। ਜਿੱਥੇ ਵੱਖ-ਵੱਖ ਆਗੂਆਂ ਵੱਲੋਂ ਫ਼ਿਲਮ ’ਤੇ ਪਾਬੰਦੀ ਲਾਉਣ ਦੀ ਨਿੰਦਾ ਕੀਤੀ ਅਤੇ ਤੁਰੰਤ ਫਿਲਮ ਰਿਲੀਜ਼ ਕਰਨ ਦੀ ਮੰਗ ਕੀਤੀ। ਮਾਰਚ ’ਚ ਸ਼ਾਮਲ ਹੋਏ ਵਿਅਕਤੀਆਂ ਨੇ ਬੈਨਰ ਫੜ੍ਹੇ ਹੋਏ ਸਨ। ਜਿਨ੍ਹਾਂ ’ਤੇ ਸਰਕਾਰੀ ਤਸ਼ਦੱਦ ਖਿਲਾਫ ਨਾਅਰੇ ਲਿਖੇ ਹੋਏ ਸਨ। ਮਾਰਚ ਦੀ ਅਗਵਾਈ ਕਰਨ ਵਾਲਿਆਂ ’ਚ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿਟੀ, ਮਹਿੰਦਰ ਪਾਲ ਸਿੰਘ ਨੇ ਕਿਹਾ ਸਿੱਖ ਕੌਮ ਨਾਲ ਹੋਏ ਜ਼ੁਲਮ ਨੂੰ ਦੁਨੀਆ ਸਾਹਮਣੇ ਰੱਖਣ ਲਈ ਇਹ ਫਿਲਮ ਬਣਾਈ ਗਈ ਹੈ ਤੇ ਫਿਲਮ ਦੀ ਦੁਬਾਰਾ ਲੱਗਣ ਤਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸਰਬਜੀਤ ਸਿੰਘ ਰਾਜਪਾਲ, ਕੰਵਲਜੀਤ ਸਿੰਘ ਟੋਨੀ, ਰਜਿੰਦਰ ਸਿੰਘ ਮਿਗਲਾਨੀ, ਹਰਭਜਨ ਸਿੰਘ ਸੈਣੀ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ ਸਿਦਕੀ, ਪਰਮਜੀਤ ਸਿੰਘ, ਪ੍ਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ, ਅਮਨਦੀਪ ਸਿੰਘ ਏਕਤਾ ਵਿਹਾਰ, ਜਤਿੰਦਰ ਸਿੰਘ ਕੋਹਲੀ, ਜਸਬੀਰ ਸਿੰਘ ਬੱਗਾ, ਜੋਗਿੰਦਰ ਸਿੰਘ ਜੋਗੀ, ਹਰਪ੍ਰੀਤ ਸਿੰਘ ਰੋਬਿਨ, ਗੁਰਵਿੰਦਰ ਸਿੰਘ ਸਿੱਧੂ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਸੋਨੂੰ, ਰਵਿੰਦਰ ਸਿੰਘ ਚਿਟਕਾਰਾ, ਅਰਵਿੰਦਰ ਪਾਲ ਸਿੰਘ ਬਬਲੂ, ਪ੍ਰੀਤਮ ਸਿੰਘ ਬੰਟੀ ਰਾਠੌਰ, ਰਣਜੀਤ ਸਿੰਘ ਬੋਨੀ, ਸ਼ੈਰੀ ਚੱਢਾ, ਅਮਰਜੀਤ ਸਿੰਘ ਮੰਗ , ਜਰਨੈਲ ਸਿੰਘ, ਗੁਰਜੀਤ ਸਿੰਘ ਪੋਪਲੀ, ਰਾਜਿੰਦਰ ਸਿੰਘ ਰੀਅਲ, ਗਗਨਦੀਪ ਸਿੰਘ ਨਾਗੀ, ਭੁਪਿੰਦਰ ਸਿੰਘ ਖਾਲਸਾ, ਮੁਹੰਮਦ ਅਲੀ, ਲੱਕੀ ਨਾਹਰ, ਰਜਿੰਦਰ ਸਿੰਘ ਸੱਗੂ, ਰਜਿੰਦਰ ਸਿੰਘ ਬੈਂਸ, ਸਰਵਜੀਤ ਸਿੰਘ ਨੰਨੂ, ਲੱਕੀ ਧੀਮਾਨ, ਜਗਜੀਤ ਸਿੰਘ ਜੱਗੀ, ਬਲਵਿੰਦਰ ਸਿੰਘ ਐਡਵੋਕੇਟ ਆਦਿ ਹਾਜ਼ਰ ਸਨ।