ਕਾਹਰੀ ’ਚ ਪ੍ਰਧਾਨ ਮੰਤਰੀ ਤੇ ਟਰੰਪ ਦੇ ਪੁਤਲੇ ਫੂਕੇ
ਪਿੰਡ ਕਾਹਰੀ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਦੇ ਪੁਤਲੇ ਫੂਕੇ
Publish Date: Wed, 11 Feb 2026 03:33 PM (IST)
Updated Date: Thu, 12 Feb 2026 04:00 AM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸਿਆਰਪੁਰ : ਕਿਸਾਨ ਕਮੇਟੀ ਦੋਆਬਾ ਵੱਲੋਂ ਹਰਬੰਸ ਸਿੰਘ ਸੰਘਾ ਦੀ ਅਗਵਾਈ ਵਿੱਚ ਪਿੰਡ ਕਾਹਰੀ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਦੇ ਪੁਤਲੇ ਫੂਕੇ ਗਏ। ਐਸ.ਕੇ.ਐਮ ਵਲੋਂ ਸਾਰੇ ਦੇਸ਼ ਦੇ ਕਿਸਾਨਾਂ ਨੂੰ ਮੋਦੀ ਅਤੇ ਟਰੰਪ ਦੇ ਪੁਤਲੇ ਫੂਕੇ ਜਾਣ ਦਾ ਸੱਦਾ ਦਿੱਤਾ ਗਿਆ ਸੀ। ਉਸੇ ਦੀ ਲੜੀ ਵਜੋਂ ਹੁਸ਼ਿਆਰਪੁਰ ਦੇ ਪਿੰਡ ਕਾਹਰੀ ਵਿਖੇ ਦੋਨਾਂ ਲੋਕ ਵਿਰੋਧੀ ਆਗੂਆਂ ਦੇ ਪੁਤਲੇ ਫੂਕੇ ਗਏ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਬੰਸ ਸਿੰਘ ਸੰਘਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਭੱਜ ਚੁੱਕੀ ਹੈ। ਕੇਂਦਰੀ ਮੰਤਰੀ ਝੂਠ ਬੋਲ ਰਹੇ ਹਨ ਕਿ ਕਿਸਾਨਾਂ ਦੇ ਹਿਤ ਸੁਰਖਿਅਤ ਹਨ, ਅਨਾਜ ਦੀ ਜਗ੍ਹਾ ਉਨ੍ਹਾਂ ਦੇ ਬਣੇ ਪਰੋਡਕਟ ਅਮਰੀਕਾ ਤੋਂ ਲਿਆਂਦੇ ਜਾਣਗੇ। ਇਸੇ ਤਰ੍ਹਾਂ ਦੁੱਧ ਤੋਂ ਬਣੀਆਂ ਚੀਜ਼ਾਂ ਵੀ ਸਾਡੇ ਦੇਸ਼ ਵਿੱਚ ਆਉਣਗੀਆਂ। ਜਿਸ ਨਾਲ ਕਿਸਾਨੀ ਅਤੇ ਡੇਅਰੀ ਦਾ ਧੰਦਾ ਵੀ ਚੌਪਟ ਹੋ ਜਾਵੇਗਾ। ਹਰਬੰਸ ਸਿੰਘ ਸੰਘਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੱਲ ਨੂੰ ਹੌਣ ਵਾਲੀ ਦੇਸ਼ ਵਿਆਪੀ ਹੜਤਾਲ ਵਿੱਚ ਵੱਢੀ ਗਿਣਤੀ ਵਿੱਚ ਸ਼ਾਮਿਲ ਹੋਣ। ਉਨ੍ਹਾਂ ਕੱਲ 12 ਫਰਵਰੀ ਨੂੰ ਹੁਸ਼ਿਆਰਪੁਰ ਬੱਸ ਅੱਡੇ ਅੱਗੇ ਕੀਤੀ ਜਾ ਰਹੀ ਰੈਲੀ ਵਿੱਚ ਸਾਰਿਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ।