ਗਿਆਨ ਸੈਦਪੁਰੀ, ਸ਼ਾਹਕੋਟ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਅਤੇ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਫੌਜ ਵਿਚ ਭਰਤੀ ਲਈ ਲਿਆਂਦੀ ਨਵੀਂ ਅਗਨੀਪਥ ਯੋਜਨਾ ਖਿਲਾਫ਼ 24 ਜੂਨ ਨੂੰ ਸਵੇਰੇ 10 ਵਜੇ ਬੱਸ ਸਟੈਂਡ ਸ਼ਾਹਕੋਟ ਤੇ ਗਗਨ ਪਾਰਕ ਨਕੋਦਰ ਸਵੇਰੇ 10 ਵਜੇ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੋਵੇਂ ਸ਼ਹਿਰਾਂ ਵਿੱਚੋਂ ਮਾਰਚ ਕਰਕੇ ਐੱਸ.ਡੀ.ਐੱਮ ਨੂੰ ਮੰਗ ਪੱਤਰ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਨੌਜ਼ਵਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਇਸ ਯੋਜਨਾ ਨੂੰ ਨੌਜਵਾਨਾਂ ਦੇ ਭਵਿਖ ਨਾਲ ਖਿਲਵਾੜ ਕਰਨ ਵਾਲੀ ਯੋਜਨਾ ਦੱਸਿਆ। ਉਨ੍ਹਾਂ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ, ਅਧਿਆਪਕਾਂ, ਮੁਲਾਜ਼ਮਾਂ ਤੇ ਉਸਾਰੂ ਸੋਚ ਦੇ ਧਾਰਨੀਆਂ ਨੂੰ ਉਕਤ ਮੁਜ਼ਾਹਰਿਆਂ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ।