- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਲਾਠੀਚਾਰਜ ਮਾਮਲਾ: ਵਾਲਮੀਕਿ ਭਾਈਚਾਰੇ ਦੇ ਸੱਦੇ 'ਤੇ ਜਲੰਧਰ ਰਿਹਾ ਮੁਕੰਮਲ ਬੰਦ, ਪ੍ਰਦਰਸ਼ਨਕਾਰੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ

--ਮਗਾਂ ਪੂਰੀਆਂ ਨਾ ਹੋਣ ਤੇ ਸੰਘਰਸ਼ ਤਿਖਾ ਕਰਨ ਦੀ ਚੇਤਾਵਨੀ
--ਲਾਠੀਚਾਰਜ ਕਰਨ ਵਾਲ ਡੀਐੱਸਪੀ ਤੇ ਹੋਰ ਕਰਮਚਾਰੀਆਂ ਨੂੰ ਬਰਖਾਸਤ ਕਰਨ ਦੀ ਮੰਗ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਬੀਤੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਰੋਸ ਵਜੋਂ ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵੱਲੋਂ 27 ਜੂਨ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਮੱਦੇਨਜ਼ਰ ਜਲੰਧਰ ਸ਼ਹਿਰ ’ਚ ਵੀ ਬੰਦ ਦਾ ਭਾਰੀ ਅਸਰ ਦੇਖਣ ਨੂੰ ਮਿਲਿਆ। ਜਲੰਧਰ ਦੇ ਪ੍ਰਮੁੱਖ ਚੌਕਾਂ ਜਿਨਾਂ ’ਚ ਭਗਵਾਨ ਵਾਲਮੀਕਿ ਚੌਂਕ, ਸ਼੍ਰੀ ਰਾਮ ਚੌਂਕ ਤੇ ਸੰਵਿਧਾਨ ਚੌਂਕ (ਬੀਐੱਮਸੀ ਚੌਕ) ਤੋਂ ਇਲਾਵਾ ਹਲਕਾ ਵੈਸਟ ਦੇ ਬਸਤੀ ਸ਼ੇਖ ਵਿਖੇ ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਜਿਸ ’ਚ ਵੱਡੀ ਗਿਣਤੀ ’ਚ ਔਰਤਾਂ, ਮਰਦਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਈ ਇਲਾਕਿਆਂ ’ਚ ਖੁੱਲ੍ਹੀਆਂ ਦੁਕਾਨਾਂ ਨੂੰ ਸ਼ਾਂਤਮਈ ਢੰਗ ਨਾਲ ਬੰਦ ਕਰਵਾਇਆ। ਧਰਨੇ ’ਚ ਭਾਜਪਾ ਦੇ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ’ਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਸਰਜੀਤ ਮੱਕੜ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਜ਼ਿਲ੍ਹਾ ਪ੍ਰਧਾਨ ਅਸ਼ੋਕ ਰੀਨ ਸਮੇਤ ਕਈ ਕੌਂਸਲਰ ਵੀ ਮੌਜੂਦ ਸਨ।
------------------------
ਹਲਕਾ ਵੈਸਟ ਤੇ ਹੋਰਨਾਂ ਇਲਾਕਿਆਂ ’ਚ ਵੀ ਹੋਇਆ ਰੋਸ ਪ੍ਰਦਰਸ਼ਨ
ਹਲਕਾ ਵੈਸਟ ’ਚ ਭਗਵਾਨ ਵਾਲਮੀਕਿ ਮੰਦਰ ਦੇ ਬਾਹਰ ਵੀ ਲੋਕਾਂ ਵੱਲੋਂ ਰੋਸ ਪ੍ਰਰਸ਼ਨ ਕੀਤਾ ਗਿਆ। ਇਸ ਦੌਰਾਨ ਬਸਤੀ ਬਾਵਾਖੇਲ, ਲੈਦਰ ਕੰਪਲੈਕਸ, ਵਰਿਆਣਾ ਰੋਡ ਆਦਿ ਇਲਾਕਿਆਂ ’ਚ ਗੁਰੂ ਗਿਆਨ ਨਾਥ ਸ਼ਾਂਤੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਧਰਮਿੰਦਰ ਗਿੱਲ ਦੀ ਅਗਵਾਈ ਹੇਠ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰ੍ਹਾਂ ਬਸਤੀ ਗੁਜ਼ਾਂ ਵਿਖੇ ਪ੍ਰਧਾਨ ਕਾਲੀ ਥਾਪਰ ਨੇ ਵੀ ਸਾਥੀਆਂ ਨਾਲ ਮਿਲ ਕੇ ਰੋਸ ਪ੍ਰਰਸ਼ਨ ਕੀਤਾ ਤੇ ਬਾਜ਼ਾਰ ’ਚ ਦੁਕਾਨਾਂ ਬੰਦ ਕਰਵਾਈਆਂ। ਇਸੇ ਤਰਾਂ ਹੀ ਸ਼੍ਰੀ ਰਾਮ ਚੌਕ ਕੰਪਨੀ ਬਾਗ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਸ਼ਿਵ ਸੈਨਾ ਸਮਾਜ ਵਾਦੀ ਦੇ ਪੰਜਾਬ ਚੇਅਰਮੈਨ ਨਰਿੰਦਰ ਥਾਪਰ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਆਪਣੇ ਹੱਕ ਦੀ ਲੜਾਈ ਲਈ ਧਰਨੇ ਤੇ ਬੈਠੇ ਸਫਾਈ ਸੇਵਕਾਂ ਤੇ ਲਾਠੀਚਾਰਜ ਕਰਨਾ ਨਿੰਦਣੋਗ ਹੈ। ਇਸ ਮੌਕੇ ਉਨਾਂ ਦੇ ਨਾਲ ਸ਼ਿਵ ਸੈਨਾ ਸਮਾਜਵਾਦੀ ਦੇ ਯੂਵਾ ਪੰਜਾਬ ਚੇਅਰਮੈਨ ਸੁਰਿੰਦਰ ਖੋਸਲਾ ਤੇ ਹੋਰ ਵੀ ਹਾਜ਼ਿਰ ਸਨ।
------------------------
ਧਰਨੇ ’ਚ ਪੁੱਜੀਆਂ ਸਿਆਸੀ ਸ਼ਖਸੀਅਤਾਂ
ਧਰਨੇ ’ਚ ਭਾਜਪਾ ਦੇ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ’ਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਸਰਬਜੀਤ ਮੱਕੜ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਸਮੇਤ ਕਈ ਕੌਂਸਲਰ ਵੀ ਮੌਜੂਦ ਸਨ। ਇਸ ਮੌਕੇ ਜਤਿਦਰ ਨਿੱਕਾ, ਰਾਜੀਵ ਗੋਰਾ,ਚੇਤਨ ਹੰਡਾ, ਲੱਕੀ ਸੰਧੂ, ਸਮੇਤ ਵੱਡੀ ਗਿਣਤੀ ’ਚ ਹਾਜ਼ਰ ਸਨ।