ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : ਲੰਘੇ ਦਿਨੀਂ ਲਖੀਮਪੁਰ ਖੀਰੀ 'ਚ ਕਿਸਾਨੀ ਸੰਘਰਸ਼ ਦੌਰਾਨ ਮਾਰੇ ਗਏ 4 ਕਿਸਾਨਾਂ ਤੇ ਇਕ ਪੱਤਰਕਾਰ ਨੂੰ ਇਨਸਾਫ ਦਿਵਾਉਣ ਹਿੱਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਾਲਾ ਬੱਕਰਾ ਰੇਲਵੇ ਸਟੇਸ਼ਨ ਨੇੜੇ ਰੇਲਵੇ ਟਰੈਕ 'ਤੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਰਜਿ. ਕਿਸ਼ਨਗੜ੍ਹ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਮੁਕੇਸ਼ ਚੰਦਰ ਰਾਣੀ ਭੱਟੀ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ।

ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਦੇਵਿੰਦਰ ਸਿੰਘ ਮਿੰਟਾ ਧਾਲੀਵਾਲ, ਸਰਪੰਚ ਰਾਜਵਿੰਦਰ ਸਿੰਘ ਰਾਜਾ ਈਸਪੁਰ, ਰਾਜੇਸ਼ ਕੁਮਾਰ ਸਰਮਸਤਪੁਰ, ਇੰਦਰਜੀਤ ਸਿੰਘ ਬਿੱਲੂ ਲੰਬੜਦਾਰ, ਸੁਖਜਿੰਦਰ ਸਿੰਘ ਮੰਡ, ਅਮਰਜੀਤ ਸਿੰਘ ਨਵਾਂ ਪਿੰਡ, ਬਲਜੀਤ ਸਿੰਘ ਘੋੜਾਵਾਹੀ, ਹਰਜੀਤ ਸਿੰਘ ਰਹੀਮਪੁਰ, ਰਾਜਵਿੰਦਰ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ ਮੰਡ, ਹਰਵਿੰਦਰਪਾਲ ਸਿੰਘ ਡੱਲੀ, ਚਰਨਜੀਤ ਸਿੰਘ ਪਿੰਡ ਡੱਲਾ, ਸੁਖਵਿੰਦਰ ਸਿੰਘ, ਸੰਦੀਪ ਸਿੰਘ, ਸ਼ਰਨਜੀਤ ਸਿੰਘ, ਸਤਵਿੰਦਰ ਸਿੰਘ ਸੋਢੀ ਆਦਿ ਇਲਾਕੇ ਦੇ ਕਿਸਾਨਾਂ ਨਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹਨ।