ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾਈ ਕਨਵੈਨਸ਼ਨ 17 ਨੂੰ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਦੀ ਸੁੁਬਾਈ ਕਨਵੈਂਨਸ਼ਨ
Publish Date: Thu, 07 May 2026 06:15 PM (IST)
Updated Date: Thu, 07 May 2026 06:17 PM (IST)

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਜਲੰਧਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪੈਨਸ਼ਨਰਜ਼ ਆਗੂ ਮਾਸਟਰ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ। ਇਸ ਮੀਟਿੰਗ ’ਚ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾਈ ਕਨਵੀਨਰ ਸਤੀਸ਼ ਰਾਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਤੀਸ਼ ਰਾਣਾ ਨੇ 17 ਮਈ ਦੀ ਹੋ ਰਹੀ ਕਨਵੈਨਸ਼ਨ ਦੇ ਮੁੱਖ ਏਜੰਡਿਆਂ ’ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਲੰਬੇ ਸੰਘਰਸ਼ ਕਰਨ ਦੇ ਬਾਵਜੂਦ ਪੰਜਾਬ ਦੀ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਜ਼ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 17 ਮਈ ਦੀ ਕਨਵੈਨਸ਼ਨ ’ਚ ਅਗਲੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦੇ ਮੁਲਾਜ਼ਮ ਆਗੂ ਪ੍ਰੇਮਪਾਲ ਲਾਲ ਨੇ ਦੱਸਿਆ ਕਿ ਮੀਟਿੰਗ ’ਚ 17 ਮਈ ਨੂੰ ਸਾਂਝੇ ਫਰੰਟ ਵੱਲੋਂ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੂੰ ਕਨਵੈਨਸ਼ਨ ਦੀ ਕਾਮਯਾਬੀ ਸਬੰਧੀ ਡਿਊਟੀਆਂ ਦੀ ਵੰਡ ਕੀਤੀ ਗਈ। ਮੀਟਿੰਗ ’ਚ ਬਿਜਲੀ ਬੋਰਡ ਦੀ ਪੈਨਸ਼ਨਰਜ਼ ਜਥੇਬੰਦੀ (ਭੱਠਲ) ਗਰੁੱਪ ਦੇ ਪ੍ਰੇਮ ਲਾਲ, ਪੈਨਸ਼ਨਰਜ਼ ਕਨਫੈਡਰੇਸ਼ਨ (ਧਨੋਆ) ਦੇ ਮਾਸਟਰ ਮਨੋਹਰ ਲਾਲ, ਹਰਮੇਸ਼ ਚੰਦਰ, ਪਵਨ ਮਸੀਹ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਵੇਦਰਾਜ ਗੜ੍ਹਾ, ਪਸਸਫ (ਰਾਣਾ) ਦੇ ਪੁਸ਼ਪਿੰਦਰ ਕੁਮਾਰ ਵਿਰਦੀ, ਸੰਜੀਵ ਕੁਮਾਰ ਕੌਂਡਲ, ਜਗੀਰ ਸਿੰਘ, ਰਾਜਨ ਕੁਮਾਰ, ਕਰਮਜੀਤ ਸਿੰਘ ਸੋਨੂ ਤੇ ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾ ਆਗੂ ਤੀਰਥ ਸਿੰਘ ਬਾਸੀ ਹਾਜ਼ਰ ਸਨ।