ਅਹੁਦਾ ਸੰਭਾਲਣ ’ਤੇ ਡੀਸੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਪੀਐੱਸ ਆਹਲੂਵਾਲੀਆ ਸਾਥੀਆਂ ਸਹਿਤ ਡੀਸੀ ਵਰਜੀਤ ਵਾਲੀਆ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
Publish Date: Fri, 24 Apr 2026 06:41 PM (IST)
Updated Date: Fri, 24 Apr 2026 06:43 PM (IST)

ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਸੰਘਾ ਚੌਕ, ਕੂਕੀ ਢਾਬ ਮਾਰਕੀਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪਰਵਿੰਦਰ ਸਿੰਘ ਆਹਲੂਵਾਲੀਆ ਨੇ ਆਪਣੇ ਸਮੂਹ ਸਾਥੀਆਂ ਸਮੇਤ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੂੰ ਅਹੁਦਾ ਸੰਭਾਲਣ ’ਤੇ ਸ਼ੁਭ ਕਾਮਨਾਵਾਂ ਦਿੱਤੀਆਂ। ਆਹਲੂਵਾਲੀਆ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦੇਖ ਰੇਖ ਹੇਠ ਜਲੰਧਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ, ਉਨ੍ਹਾਂ ਨੇ ਡੀਸੀ ਜਲੰਧਰ ਅੱਗੇ ਕੁੱਕੀ ਢਾਬ ਚੌਕ ਸਥਿਤ ਸ਼ਰਾਬ ਦੇ ਠੇਕੇ ਨੂੰ ਹਟਾਉਣ ਦੀ ਪ੍ਰਮੁੱਖ ਮੰਗ ਰੱਖੀ ਅਤੇ ਇਲਾਕੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭੀੜ ਕਾਰਨ ਨਾ ਸਿਰਫ ਟ੍ਰੈਫਿਕ ਜਾਮ ਹੁੰਦਾ ਹੈ ਬਲਕਿ ਇਲਾਕੇ ਦਾ ਮਾਹੌਲ ਖਰਾਬ ਹੁੰਦਾ ਹੈ। ਡੀਸੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ’ਚ ਲਿਖਤੀ ਸ਼ਿਕਾਇਤ ਦਿੱਤੀ ਜਾਵੇ ਤੇ ਨਿਯਮਾਂ ਅਨੁਸਾਰ ਉਚਿਤ ਕਾਰਵਾਈ ਕੀਤੀ ਜਾਏਗੀ। ਇਸ ਮੌਕੇ ਸੁਰਜੀਤ ਸਿੰਘ, ਜਸਦੀਪ ਸਿੰਘ, ਡਾ. ਗੁਰਪ੍ਰੀਤ, ਜਸਦੀਪ ਸਿੰਘ, ਜੈ ਸੁਮੀਤ ਸਿੰਘ,ਅਮਰਜੀਤ ਸਿੰਘ, ਹਰਜੀਤ ਵਾਲੀਆ, ਹਰਜੋਤ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ, ਐਡਵੋਕੇਟ ਮੋਹਨ, ਹਰਿੰਦਰ ਸਿੰਘ, ਕਿਟੂ ਮਾਨ, ਅਸ਼ਵਨੀ ਕੁਮਾਰ ਸ਼ਰਮਾ, ਜਸਪ੍ਰੀਤ ਸਿੰਘ, ਹਰਜਿੰਦਰ ਸਿੰਘ, ਤਰੁਣਦੀਪ ਸਿੰਘ, ਡਾ. ਐੱਸਪੀਐੱਸ ਗਰੋਵਰ, ਦਲਜੀਤ ਸਿੰਘ, ਕੁਲਦੀਪ ਸਿੰਘ, ਵਿਕਾਸ ਗਰੋਵਰ, ਆਸ਼ੀਸ਼ ਗੁਲਾਟੀ, ਐਡਵੋਕੇਟ ਸੁਨੀਲ ਸ਼ਰਮਾ ਆਦਿ ਵੀ ਮੌਜੂਦ ਸਨ। ਪੀਐੱਸ ਆਹਲੂਵਾਲੀਆ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੂੰ ਮਾਂ ਦੀ ਚੁੰਨੀ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।