- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ.ਸ.ਸ.ਫ. ਵੱਲੋਂ ਬਿਹਾਰ ਦੇ ਕਰਮਚਾਰੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ -- ਬਾਸੀ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ :
ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ 'ਤੇ ਬਿਹਾਰ ਦੇ ਕਰਮਚਾਰੀਆਂ ਨਾਲ ਇਕਜੁੱਟਤਾ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਜਲੰਧਰ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੁਸ਼ਪਿੰਦਰ ਕੁਮਾਰ ਵਿਰਦੀ ਤੇ ਸੰਜੀਵ ਕੁਮਾਰ ਕੌਡਲ ਨੇ ਦਿੱਤੀ ਕੀਤੀ। ਇਸ ਸਮੇਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਤੇ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਕੌਮੀ ਵਾਈਸ ਪ੍ਰਧਾਨ ਤੀਰਥ ਸਿੰਘ ਬਾਸੀ ਨੇ ਕਿਹਾ ਦੇਸ਼ ਦੇ ਹੋਰਨਾਂ ਕਰਮਚਾਰੀਆਂ ਵਾਂਗ ਨਵੀਂ ਪੈਨਸ਼ਨ ਸਕੀਮ ਨੂੰ ਖਤਮ ਕਰਕੇ ਮੁੜ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ ਲਈ ਲੜਾਈ ਲੜੀ ਜਾ ਰਹੀ ਹੈ। ਇਸ ਸੰਘਰਸ਼ ਤੋਂ ਬੁਖਲਾਹਟ ’ਚ ਆਈ ਪੰਜਾਬ ਸਰਕਾਰ ਵੱਲੋ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਕਨਵੀਨਰ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਜ਼ਬਰੀ ਬਦਲੀ ਕਰ ਦਿੱਤੀ ਹੈ। ਇਸ ਦੀ ਨਿਖੇਧੀ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਅੜੀਅਲ ਵਤੀਰਾ ਤਿਆਗਦੇ ਹੋਏ ਮੰਗਾਂ ਲਈ ਸੰਘਰਸ਼ਸ਼ੀਲ ਸਾਂਝੀ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ ਸੁਖਾਵੇਂ ਮਾਹੌਲ ’ਚ ਗੱਲਬਾਤ ਕਰਨ। ਇਸ ਸਮੇਂ ਰਾਜਨ ਕੁਮਾਰ, ਨਰਿੰਦਰ ਸਿੰਘ, ਭੋਪਾਲ ਸਿੰਘ, ਸੁਖਵਿੰਦਰ ਸਿੰਘ, ਓਮ ਪ੍ਰਕਾਸ਼, ਜਸਵੰਤ ਸਿੰਘ, ਸੁਨੀਲ ਕੁਮਾਰ, ਸੁੱਚਾ ਰਾਮ, ਜਸਵੰਤ ਰਾਏ, ਜੁਗਰਾਜ ਸਿੰਘ, ਰਾਜਿੰਦਰ ਕੁਮਾਰ, ਕੁਲਵੀਰ ਸਿੰਘ ਤੇ ਕਰਮਜੀਤ ਸਿੰਘ ਤੇ ਹੋਰ ਆਗੂ ਹਾਜ਼ਰ ਸਨ।