ਸੰਘਰਸ਼ਸ਼ੀਲ ਸਟਾਫ ਨਰਸਾਂ ’ਤੇ ਐਸਮਾ ਲਾਉਣਾ ਗ਼ਲਤ : ਬਾਸੀ
ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਤੇ ਐਸਮਾ ਲਗਾਉਣ ਦੀ
Publish Date: Wed, 01 Apr 2026 06:35 PM (IST)
Updated Date: Wed, 01 Apr 2026 06:37 PM (IST)

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੇਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇਕ ਸਾਂਝੇ ਪ੍ਰੈੱਸ ਬਿਆਨ ’ਚ ਕਿਹਾ ਹੈ ਕਿ ਮੈਡੀਕਲ ਕਾਲਜਾਂ ’ਚ ਦਿਨ-ਰਾਤ ਡਿਊਟੀ ਕਰ ਰਹੀਆਂ ਸਟਾਫ ਨਰਸਾਂ ਨੂੰ ਉਨਾਂ ਦਾ ਬਣਦਾ ਹੱਕ ਦੇਣ ਤੋਂ ਵੀ ਸਰਕਾਰ ਭੱਜ ਰਹੀ ਹੈ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਸੰਘਰਸ਼ ਨੂੰ ਦਬਾਉਣ ਲਈ ਐਸਮਾ ਤੱਕ ਲਾਗੂ ਕਰ ਦਿੱਤਾ ਗਿਆ ਹੈ। ਪ੍ਰੈੱਸ ਸਕੱਤਰ ਇੰਦਰਜੀਤ ਵਿਰਦੀ ਨੇ ਸਰਕਾਰ ਤੇ ਡੀਆਰਐੱਮਈ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਹੁਣ ਇਹ ਸੰਘਰਸ਼ ਕੇਵਲ ਸਟਾਫ ਨਰਸਾਂ ਤੇ ਸਿਹਤ ਮੁਲਾਜ਼ਮਾਂ ਦਾ ਨਹੀਂ ਰਿਹਾ ਸਗੋਂ ਇਹ ਸੰਘਰਸ਼ ਹੁਣ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦਾ ਬਣ ਗਿਆ ਹੈ। ਜੱਥੇਬੰਦੀ ਦੇ ਆਗੂਆਂ ਕਰਮਜੀਤ ਬੀਹਲਾ, ਸੁਖਵਿੰਦਰ ਚਾਹਲ, ਮੱਖਣ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਜੇ ਸਰਕਾਰ ਨੇ ਇਨ੍ਹਾਂ ਸਿਹਤ ਮੁਲਾਜ਼ਮਾਂ ਨਾਲ ਗਾਲਬਾਤ ਰਾਹੀ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤੇ ਐਸਮਾ ਨੂੰ ਰੱਦ ਨਾ ਕੀਤਾ ਗਿਆ ਤਾਂ ਸਮੁੱਚੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਗੁਰਬਿੰਦਰ ਸਿੰਘ, ਅਨਿਲ ਕੁਮਾਰ, ਬੋਬਿੰਦਰ ਸਿੰਘ, ਅਮਨਦੀਪ ਸ਼ਰਮਾ, ਜਸਵਿੰਦਰ ਸੋਜਾ, ਮਨੋਹਰ ਲਾਲ ਸ਼ਰਮਾ, ਗੁਰਦੇਵ ਸਿੰਘ ਸਿੱਧੂ, ਕਿਸ਼ੋਰ ਚੰਦ ਗਾਜ, ਬਲਵਿੰਦਰ ਭੁੱਟੋ, ਪ੍ਰੇਮ ਚੰਦ ਆਜ਼ਾਦ, ਜਤਿੰਦਰ ਕੁਮਾਰ, ਰਜਿੰਦਰ ਸਿੰਘ ਰਿਆੜ, ਤਰਸੇਮ ਮਾਧੋਪੁਰੀ, ਚਮਕੌਰ ਸਿੰਘ ਨਾਭਾ, ਗੁਰਪ੍ਰੀਤ ਰੰਗੀਲਪੁਰ, ਲਖਵਿੰਦਰ ਖਾਨਪੁਰ, ਸਿਮਰਜੀਤ ਸਿੰਘ ਬਰਾੜ, ਮਾਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮਕੀਮਪੁਰ, ਦਵਿੰਦਰ ਸਿੰਘ ਬਿੱਟੂ, ਸੁਭਾਸ਼ ਚੰਦਰ, ਮੋਹਣ ਸਿੰਘ ਪੂਨੀਆਂ ਤੇ ਹੋਰ ਆਗੂ ਹਾਜ਼ਰ ਸਨ।