- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ.ਸ.ਸ.ਫ.ਨੇ ਅਧਿਆਪਕਾਂ ਦੇ ਸ਼ਾਂਤਮਈ ਸੰਘਰਸ਼ ਤੇ ਪੁਲਿਸ ਤਸ਼ੱਦਦ ਦੀ ਕੀਤੀ ਸਖ਼ਤ ਨਿਖੇਧੀ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ - ਬਾਸੀ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਮੀਟਿੰਗ ਬਾਦ ਇਕ ਸਾਂਝੇ ਪ੍ਰੈੱਸ ਬਿਆਨ ਰਾਹੀ ਸਾਂਝਾ ਅਧਿਆਪਕ ਮੋਰਚਾ ਤੇ ਹੋਰ ਅਧਿਆਪਕ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਟੈੱਟ ਖਿਲਾਫ ਕੀਤੇ ਗਏ ਸ਼ਾਂਤਮਈ ਰੋਸ ਪ੍ਰਦਰਸ਼ਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਦਿਆ ਮੰਤਰੀ ਹਰਜੋਤ ਬੈਂਸ ਦੀ ਸ਼ਹਿ ’ਤੇ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਦੀ ਕੜੇ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਹੈ ਕਿ ਮੁੱਖ ਮੰਤਰੀ ਸਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਅੰਦਰ ਹੰਕਾਰ ਇੰਨਾ ਜ਼ਿਆਦਾ ਭਰ ਗਿਆ ਹੈ ਕਿ ਪੰਜ ਦਿਨਾਂ ’ਚ ਦੋ ਵਾਰ ਮੁਲਾਜ਼ਮਾਂ ਤੇ ਅਧਿਆਪਕਾਂ ਤੇ ਪੁਲਿਸ ਵੱਲੋਂ ਜਲ ਤੋਪਾਂ, ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ ਜਿਸਨੂੰ ਨੂੰ ਮੁਲਾਜ਼ਮ ਵਰਗ ਕਿਸੇ ਕੀਮਤ ’ਤੇ ਵੀ ਸਹਿਣ ਨਹੀਂ ਕਰੇਗਾ ਤੇ ਸਰਕਾਰ ਖਿਲਾਫ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਪ.ਸ.ਸ.ਫ. ਦੇ ਸੂਬਾ ਪ੍ਰੈੱਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਚੁਟਕਲਿਆਂ ਦੇ ਮਾਹਰ ਭਗਵੰਤ ਮਾਨ ਕੋਲ ਮੁਲਾਜ਼ਮਾਂ ਦੀਆਂ ਮੰਗਾਂ ਤੇ ਸਰਕਾਰ ਦੀਆਂ ਮੁਲਾਜ਼ਮ, ਪੈਨਸ਼ਨਰ, ਲੋਕ ਵਿਰੋਧੀ ਨੀਤੀਆਂ ਸਬੰਧੀ ਕੋਈ ਵੀ ਜਵਾਬ ਨਹੀਂ ਹੈ ਤੇ ਮੁਲਾਜ਼ਮ ਵਰਗ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਬਚਣ ਲਈ ਅਜਿਹੀ ਦਮਨਕਾਰੀ ਨੀਤੀ ਅਪਣਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ-ਆਪ ਨੂੰ ਕਮੇਡੀਅਨ ਸਮਝਦੇ ਹਨ ਪ੍ਰੰਤੂ ਮੁਲਾਜ਼ਮਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਹਿੰਮਤ ਨਹੀਂ ਰੱਖਦੇ। ਆਗੂਆਂ ਨੇ ਹੋਰ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੌਕੇ ਭਗਵੰਤ ਮਾਨ ਸਹਿਤ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਹਰਾਉਣ ਲਈ ਹਰ ਹਲਕੇ ਅੰਦਰ ਪ੍ਰਚਾਰ ਕੀਤਾ ਜਾਵੇਗਾ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਫੌਰੀ ਤੌਰ ’ਤੇ ਆਗੂਆਂ ਨਾਲ ਮੀਟਿੰਗ ਕੀਤੀ ਜਾਵੇ ਤੇ ਪੁਲਿਸ ਤਸ਼ੱਦਦ ਨੂੰ ਬੰਦ ਕੀਤਾ ਜਾਵੇ ਨਹੀਂ ਤਾ ਸਾਕਾਰ ਦੇ ਕੀਤੇ ਜਾ ਰਹੇ ਵਿਰੋਧ ਨੂੰ ਹੋਰ ਵੀ ਤੇਜ਼ ਕਰਦਿਆਂ ਪੰਜਾਬ ਭਰ ’ਚ ਮੰਤਰੀਆਂ ਤੇ ਵਿਧਾਇਕਾਂ ਦਾ ਵੱਡੇ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਮੱਖਣ ਸਿੰਘ ਵਾਹਿਦਪੁਰੀ, ਗੁਰਬਿੰਦਰ ਸਿੰਘ, ਕਿਸ਼ੋਰ ਚੰਦ ਗਾਜ, ਬੋਬਿੰਦਰ ਸਿੰਘ, ਅਨਿਲ ਕੁਮਾਰ, ਰਜੇਸ਼ ਕੁਮਾਰ ਅਮਲੋਹ, ਗੁਰਦੇਵ ਸਿੰਘ ਸਿੱਧੂ, ਜਸਵਿੰਦਰ ਸੋਜਾ, ਰਜਿੰਦਰ ਸਿੰਘ ਰਿਆੜ, ਮਾਲਵਿੰਦਰ ਸਿੰਘ, ਜਤਿੰਦਰ ਕੁਮਾਰ, ਬਲਵਿੰਦਰ ਭੁੱਟੋ, ਅਮਨਦੀਪ ਸ਼ਰਮਾ, ਗੁਰਪ੍ਰੀਤ ਸਿੰਘ ਮਜਕੀਮਪੁਰ, ਜਸਵੀਰ ਸਿੰਘ ਸ਼ੀਰਾ, ਗੁਰਪ੍ਰੀਤ ਰੰਗੀਲਪੁਰ, ਅਮਰੀਕ ਸਿੰਘ, ਚਮਕੌਰ ਸਿੰਘ ਨਾਭਾ, ਕੁਲਦੀਪ ਵਾਲੀਆ, ਸੁਭਾਸ਼ ਚੰਦਰ, ਸਰਬਜੀਤ ਪੱਟੀ, ਹਰਮਨਪ੍ਰੀਤ ਕੌਰ ਗਿੱਲ, ਬਿਮਲਾ ਰਾਣੀ, ਰਾਣੋ ਖੇੜੀ ਗਿੱਲਾਂ, ਸਿਮਰਜੀਤ ਸਿੰਘ ਬਰਾੜ, ਕੁਲਦੀਪ ਪੂਰੋਵਾਲ, ਮਨੋਹਰ ਲਾਲ ਸ਼ਰਮਾ, ਤਰਸੇਮ ਮਾਧੋਪੁਰੀ ਤੇ ਹੋਰ ਆਗੂ ਹਾਜ਼ਰ ਸਨ।