ਸਫਾਈ ਕਾਮਿਆਂ ਦੀਆਂ ਜਾਇਜ਼ ਮੰਗਾਂ ਫੌਰੀ ਮੰਨੀਆਂ ਜਾਣ : ਬਾਸੀ
ਪ.ਸ.ਸ.ਫ. ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ
Publish Date: Tue, 12 May 2026 09:15 PM (IST)
Updated Date: Tue, 12 May 2026 09:18 PM (IST)

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਬਿਆਨ ਰਾਹੀਂ ਮਿਊਂਸੀਪਲ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸੂਬੇ ਭਰ ਵਿੱਚ ਮੰਗਾਂ ਸਬੰਧੀ ਕੀਤੀ ਗਈ ਹੜਤਾਲ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਪ.ਸ.ਸ.ਫ. ਵੱਲੋਂ ਇਨ੍ਹਾਂ ਕਾਮਿਆਂ ਦੀ ਹੜਤਾਲ ਪੂਰੀ ਤਰ੍ਹਾਂ ਜਾਇਜ਼ ਹੈ ਅਤੇ ਸਰਕਾਰ ਦੀਆ ਮਾਰੂ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਹੈ। ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਸਿੰਘ ਚਾਹਲ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਆਮ ਆਦਮੀਆਂ ਦੀ ਸਰਕਾਰ ਹੁਣ ਖਾਸ ਆਦਮੀਆਂ ਦੀ ਸਰਕਾਰ ਬਣ ਗਈ ਹੈ। ਆਗੂਆਂ ਵੱਲੋਂ ਜ਼ਿਲ੍ਹੇ ਦੇ ਸਮੂਹ ਮੁਲਾਜ਼ਮ ਵਰਗ ਨੂੰ ਇਨ੍ਹਾਂ ਕਾਮਿਆਂ ਦੀ ਹੜਤਾਲ ਦਾ ਭਰਪੂਰ ਸਮਰਥਨ ਕਰਨ ਲਈ ਸਫਾਈ ਸੇਵਕਾਂ ਦੀਆਂ ਜੱਥੇਬੰਦੀਆਂ ਵਲੋਂ ਸੂਬੇ ਦੇ ਵੱਖ ਵੱਖ ਸਥਾਨਾ ਤੇ ਕੀਤੇ ਜਾ ਰਹੇ ਐਕਸ਼ਨਾਂ ’ਚ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ ਹੈ। ਆਗੂਆਂ ਨੇ ਕਿਹਾ ਇਨ੍ਹਾਂ ਮੁਲਾਜ਼ਮਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਹੜਤਾਲੀ ਆਗੂਆਂ ਨਾਲ ਗੱਲਬਾਤ ਕਰਕੇ ਸਫਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਇਸ ਮੌਕੇ ਗੁਰਬਿੰਦਰ ਸਿੰਘ, ਕੁਲਦੀਪ ਦੌੜਕਾ, ਕਿਸ਼ੋਰ ਚੰਦ ਗਾਜ, ਅਮਿਲ ਕੁਮਾਰ, ਰਜੇੁਸ਼ ਕੁਮਾਰ ਅਮਲੋਹ, ਮਾਲਵਿੰਦਰ ਸਿੰਘ, ਗੁਰਦੇਵ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਮਕੀਮਪੁਰ, ਬੋਬਿੰਦਰ ਸਿੰਘ, ਜਸਵਿੰਦਰ ਸਿੰਘ ਸੋਜਾ, ਗੁਰਪ੍ਰੀਤ ਰੰਗੀਲਪੁਰ, ਬਲਵਿੰਦਰ ਭੁੱਟੋ, ਸਿਮਰਜੀਤ ਬਰਾੜ, ਮਨੋਹਰ ਲਾਲ ਸ਼ਰਮਾ, ਸੁਭਾਸ਼ ਚੰਦਰ, ਪ੍ਰੇਮ ਚੰਦ ਆਜ਼ਾਦ, ਸਰਬਜੀਤ ਸਿੰਘ ਪੱਟੀ, ਕੁਲਦੀਪ ਵਾਲੀਆ, ਚਮਕੌਰ ਸਿੰਘ ਨਾਭਾ, ਇੰਦਰਜੀਤ ਵਿਰਦੀ, ਮੋਹਣ ਸਿੰਘ ਪੂਨੀਆ, ਜਸਵੀਰ ਸਿੰਘ ਸ਼ੀਰਾ, ਲਖਵਿੰਦਰ ਸਿੰਘ ਖਾਨਪੁਰ, ਰਜਿੰਦਰ ਸਿੰਘ ਰਿਆੜ, ਜਤਿੰਦਰ ਕੁਮਾਰ, ਹਰਨੇਕ ਸਿੰਘ ਗਹਿਰੀ, ਦਰਸ਼ਣ ਚੀਮਾ, ਜਗਦੀਪ ਸਿੰਘ ਮਾਂਗਟ, ਫੁੰਮਣ ਸਿੰਘ ਕਾਠਗੜ੍ਹ, ਬਲਜਿੰਦਰ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ।