ਪੀਯੂ ਚੰਡੀਗੜ੍ਹ ਨੇ ਜਿੱਤੀ ਬਾਸਕਟਬਾਲ ਚੈਂਪੀਅਨਸ਼ਿਪ
ਪੀਯੂ ਚੰਡੀਗੜ੍ਹ ਨੇ ਜਿੱਤੀ ਉੱਤਰ-ਖੇਤਰੀ ਅੰਤਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ
Publish Date: Wed, 21 Jan 2026 06:21 PM (IST)
Updated Date: Wed, 21 Jan 2026 06:24 PM (IST)

-ਛੇ-ਰੋਜ਼ਾ ਉੱਤਰ ਖੇਤਰੀ ਅੰਤਰ ਯੂਨੀਵਰਸਿਟੀ ਬਾਸਕਿਟਬਾਲ ਚੈਂਪੀਅਨਸ਼ਿਪ ਸੰਪੰਨ -ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਨੇ ਚੈਂਪੀਅਨਸ਼ਿਪ ’ਚੋਂ ਹਾਸਲ ਕੀਤਾ ਦੂਸਰਾ ਸਥਾਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਉੱਤਰ-ਖੇਤਰੀ ਅੰਤਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਜਿੱਤ ਲਈ ਹੈ। ਚੈਂਪੀਅਨਸ਼ਿਪ ’ਚ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਨੇ ਦੂਜਾ, ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਨੇ ਤੀਜਾ ਅਤੇ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੇ ਚੌਥਾ ਸਥਾਨ ਹਾਸਲ ਕੀਤਾ। ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਸੰਪੰਨ ਹੋਈ ਇਸ ਬਾਸਕਿਟਬਾਲ ਚੈਂਪੀਅਨਸ਼ਿਪ ਦੇ ਫੈਸਲਾਕੁੰਨ ਮੈਚ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਰਮਿਆਨ ਹੋਏ। ਕਾਲਜ ਪ੍ਰਿੰਸੀਪਲ ਡਾ. ਰਣਬੀਰ ਸਿੰਘ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਤੇ ਇਸ ਚੈਂਪੀਅਨਸ਼ਿਪ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਨ ਲਈ ਆਬਜ਼ਰਵਰ, ਕੋਚ, ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਆਬਜ਼ਰਵਰ ਡਾ. ਯਸ਼ਵੰਤ ਗਹਿਲੋਤ ਨੇ ਸਮੂਹ ਟੀਮਾਂ ਨੂੰ ਵਧਾਈ ਦਿੰਦਿਆਂ, ਸਪੋਰਟਸ ਯੂਨੀਵਰਸਿਟੀ ਅਤੇ ਸਪੋਰਟਸ ਕਾਲਜ ਦੀ ਸਮੁੱਚੀ ਪ੍ਰਬੰਧਕੀ ਟੀਮ ਦੀ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਸ਼ਲਾਘਾ ਕੀਤੀ। ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਚੈਂਪੀਅਨਸ਼ਿਪ ਆਬਜ਼ਰਵਰ ਡਾ ਗਹਿਲੋਤ ਨੂੰ ਵੀ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।