- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਮ ਨਗਰ ਵਿਖੇ ਪਬਲਿਕ ਮੀਟਿੰਗ ਨੇ ਲਿਆ ਰੈਲੀ ਦਾ ਰੂਪ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਹਲਕਾ ਨੌਰਥ ਦੇ ਵਾਰਡ ਨੰਬਰ 81 ਤੋਂ ਕੌਂਸਲਰ ਸੀਮਾ ਰਾਣੀ ਬਧਨ ਵੱਲੋਂ ਰਾਮ ਨਗਰ ਵਿਖੇ ਹਲਕਾ ਇੰਚਾਰਜ ਤੇ ਮੇਅਰ ਵਨੀਤ ਧੀਰ ਦੀ ਅਗਵਾਈ ਹੇਠ ਪਬਲਿਕ ਮੀਟਿੰਗ ਕਰਵਾਈ ਗਈ, ਜਿਸ ਨੇ ਬਾਅਦ ’ਚ ਰੈਲੀ ਦਾ ਰੂਪ ਧਾਰ ਲਿਆ। ਮੀਟਿੰਗ ’ਚ ਵੱਡੀ ਗਿਣਤੀ ’ਚ ਔਰਤਾਂ ਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਮੇਅਰ ਵਨੀਤ ਧੀਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਾਜ਼ੀ ਗੁੱਲਾ ਤੋਂ ਰਾਮ ਨਗਰ ਫਾਟਕ ਤੱਕ ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲ ਸੜਕ ਦਾ ਨਿਰਮਾਣ ਕਰਵਾਇਆ ਗਿਆ ਹੈ ਤੇ ਸੀਵਰੇਜ ਦੀ ਸਮੱਸਿਆ ਦਾ ਵੀ ਹੱਲ ਕੀਤਾ ਗਿਆ ਹੈ। ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਮੇਅਰ ਵਨੀਤ ਧੀਰ ਨੇ ਕਿਹਾ ਕਿ ਨੌਰਥ ਹਲਕੇ ਦੇ ਨਾਲ-ਨਾਲ ਪੂਰੇ ਜਲੰਧਰ ਦੇ ਵਿਕਾਸ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ, ਸੀਵਰੇਜ ਤੇ ਸੜਕਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ’ਚ ਸ਼ਾਮਲ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਚਰਨਜੀਤ ਬਧਨ ਸਮੇਤ ਡਾ. ਗੁਰਚਰਨ, ਅਮਨ, ਜਤਿਨ ਅਰੋੜਾ, ਨਰੇਸ਼ ਕਾਲੀ, ਬਲਵਿੰਦਰ ਸੋਨੂ ਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ। ਮੇਅਰ ਵਨੀਤ ਧੀਰ ਦੀ ਧਰਮਪਤਨੀ ਸਵੇਤਾ ਧੀਰ ਨੇ ਵੀ ਮੀਟਿੰਗ ’ਚ ਸ਼ਮੂਲੀਅਤ ਕੀਤੀ। ਕੌਂਸਲਰ ਸੀਮਾ ਰਾਣੀ ਬਧਨ, ਮੇਅਰ ਵਨੀਤ ਧੀਰ ਤੇ ਚਰਨਜੀਤ ਬਧਨ ਨੇ ਮੀਟਿੰਗ ’ਚ ਪਹੁੰਚਣ ਲਈ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ।