- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ

ਵਾਰਡ-23 ’ਚ ਮੀਟਿੰਗ ਕਰਕੇ ਕੇਂਦਰ ਦੀਆਂ ਯੋਜਨਾਵਾਂ ਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਲਿਆ ਸੰਕਲਪ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਵਿਧਾਨ ਸਭਾ ਹਲਕੇ ’ਚ ਪਾਰਟੀ ਦੀ ਮਜ਼ਬੂਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਤੇ ਜਨਹਿੱਤਕਾਰੀ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਵਾਰਡ ਨੰਬਰ 23 ਵਿੱਚ ਭਾਜਪਾ ਦੇ ਨੌਜਵਾਨ ਆਗੂ ਸੁਮਿਤ ਪਠਾਨੀਆ ਦੇ ਨਿਵਾਸ ਸਥਾਨ 'ਤੇ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਕੇਸ਼ ਰਾਠੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਵਰਗ ਦੀ ਭਲਾਈ, ਗਰੀਬਾਂ ਦੇ ਉਥਾਨ, ਨੌਜਵਾਨਾਂ ਦੇ ਰੁਜ਼ਗਾਰ, ਔਰਤਾਂ ਦੇ ਸਸ਼ਕਤੀਕਰਨ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇਤਿਹਾਸਕ ਕੰਮ ਕੀਤੇ ਹਨ। ਭਾਜਪਾ ਦੇ ਵਰਕਰ ਇਨ੍ਹਾਂ ਪ੍ਰਾਪਤੀਆਂ ਅਤੇ ਯੋਜਨਾਵਾਂ ਨੂੰ ਲੈ ਕੇ ਲੋਕਾਂ ਵਿੱਚ ਜਾ ਰਹੇ ਹਨ ਤਾਂ ਜੋ ਹਰ ਲੋੜਵੰਦ ਵਿਅਕਤੀ ਤੱਕ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਪਹੁੰਚ ਸਕੇ।
ਰਾਠੌਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸੂਬੇ ਨੂੰ ਝੂਠੇ ਪ੍ਰਚਾਰ ਅਤੇ ਸਿਆਸੀ ਬਿਆਨਬਾਜ਼ੀ ਵਿੱਚ ਉਲਝਾ ਕੇ ਰੱਖ ਦਿੱਤਾ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ ਅਤੇ ਵਿਕਾਸ ਕਾਰਜਾਂ ਦੀ ਸਥਿਤੀ ਨੂੰ ਲੈ ਕੇ ਆਮ ਲੋਕਾਂ ਵਿੱਚ ਨਿਰਾਸ਼ਾ ਵਧ ਰਹੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਪਣੇ ਵੋਟ ਦੀ ਤਾਕਤ ਨਾਲ ਇਸ ਸਰਕਾਰ ਨੂੰ ਜਵਾਬ ਦੇਣਗੇ। ਉਨ੍ਹਾਂ ਭਾਜਪਾ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸਿਰਫ਼ ਚੋਣਾਂ ਤੱਕ ਹੀ ਸੀਮਤ ਨਾ ਰਹਿਣ, ਸਗੋਂ ਲਗਾਤਾਰ ਲੋਕਾਂ ਦੇ ਵਿਚਕਾਰ ਰਹਿਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਵਰਕਰਾਂ ਦੀ ਮਿਹਨਤ, ਸੰਗਠਨ ਦੀ ਮਜ਼ਬੂਤੀ ਵਾਰਡ ਨੰਬਰ 23 ਵਿੱਚ ਮੀਟਿੰਗ ਕਰਕੇ ਮੋਦੀ ਸਰਕਾਰ ਦੀਆਂ ਲੋਕ ਭਲਾਈ ਅਤੇ ਜਨਹਿੱਤਕਾਰੀ ਯੋਜਨਾਵਾਂ ਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣਗੇ।
ਇਸ ਮੌਕੇ ਭਾਜਪਾ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ, ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿਜ, ਭਾਜਪਾ ਸੈੱਲ ਅਤੇ ਮੋਰਚਾ ਦੇ ਕੋਆਰਡੀਨੇਟਰ ਸੰਜੀਵ ਸ਼ਰਮਾ ਮਨੀ, ਹਰਜਿੰਦਰ ਸਿੰਘ, ਬਾਬੂ ਅਰੋੜਾ, ਅਮਿਤ ਪਠਾਨੀਆ, ਭਾਨੂ ਪਠਾਨੀਆ, ਰਾਜਿੰਦਰ ਸ਼ਰਮਾ, ਕੁਲਦੀਪ ਭਾਟੀਆ, ਰਾਜੀਵ ਤਿਵਾੜੀ, ਹੀਰਾਲਾਲ, ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜ਼ਰ ਸਨ।