ਚੋਣਾਂ ਦੀਆਂ ਤਿਆਰੀਆਂ ਦਰਮਿਆਨ ਕਾਂਗਰਸ ਅੰਦਰ ਉੱਠੀ ਆਵਾਜ਼, ਬਲਾਕ ਪ੍ਰਧਾਨ ਦਾਰਾ ਸਿੰਘ ਰਾਏ ਨੇ ਹਾਈਕਮਾਂਡ ਨੂੰ ਕੀਤੀ ਅਪੀਲ; ਜਲਦ ਐਲਾਨੇ ਜਾਣ ਉਮੀਦਵਾਰ
ਕਾਂਗਰਸ ਪਾਰਟੀ ਬਲਾਕ ਰੁੜਕਾ ਕਲਾਂ ਦੇ ਪ੍ਰਧਾਨ ਦਾਰਾ ਸਿੰਘ ਰਾਏ ਨੇ ਕਿਹਾ ਕਿ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਕਈ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ।
Publish Date: Sun, 15 Nov 2026 12:21 PM (IST)
Updated Date: Sun, 15 Nov 2026 12:22 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਕਾਂਗਰਸ ਪਾਰਟੀ ਬਲਾਕ ਰੁੜਕਾ ਕਲਾਂ ਦੇ ਪ੍ਰਧਾਨ ਦਾਰਾ ਸਿੰਘ ਰਾਏ ਨੇ ਕਿਹਾ ਕਿ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਕਈ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੂੰ ਵੀ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਲਦ ਜਾਰੀ ਕਰ ਦੇਣੀ ਚਾਹੀਦੀ ਹੈ, ਤਾਂ ਜੋ ਐਲਾਨੇ ਗਏ ਉਮੀਦਵਾਰ ਆਪਣੇ-ਆਪਣੇ ਹਲਕਿਆਂ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਸਕਣ ਅਤੇ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਮਿਲਣੀਆਂ ਕਰਕੇ ਜਥੇਬੰਦੀ ਨੂੰ ਮਜ਼ਬੂਤ ਕਰ ਸਕਣ।
ਦਾਰਾ ਸਿੰਘ ਰਾਏ ਨੇ ਕਿਹਾ ਕਿ ਸਮੇਂ ਸਿਰ ਉਮੀਦਵਾਰਾਂ ਦਾ ਐਲਾਨ ਹੋਣ ਨਾਲ ਉਨ੍ਹਾਂ ਨੂੰ ਆਪਣੇ ਹਲਕਿਆਂ ਵਿੱਚ ਲੋਕਾਂ ਤੱਕ ਪਹੁੰਚ ਕਰਨ ਅਤੇ ਚੋਣਾਂ ਦੀ ਤਿਆਰੀ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਵਿੱਚ ਦੇਰੀ ਨਾ ਕੀਤੀ ਜਾਵੇ, ਕਿਉਂਕਿ ਦੇਰੀ ਹੋਣ ਦੀ ਸੂਰਤ ਵਿੱਚ ਵਿਰੋਧੀ ਪਾਰਟੀਆਂ ਨੂੰ ਇਸ ਦਾ ਸਿਆਸੀ ਲਾਹਾ ਮਿਲ ਸਕਦਾ ਹੈ।