
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਗਏ ਸ਼ਾਂਤਮਈ ਮਾਰਚ ਦੌਰਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨਾਲ ਕਥਿਤ ਤੌਰ ’ਤੇ ਤਸ਼ੱਦਦ ਕੀਤਾ ਗਿਆ ਤੇ ਕੁਝ ਆਗੂਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ, ਜਿਸ ਦੀ ਜਥੇਬੰਦੀਆਂ ਨੇ ਸਖ਼ਤ ਨਿੰਦਾ ਕੀਤੀ।

ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਲਈ ਬੁੱਧਵਾਰ ਨੂੰ ਮਹਿਤਪੁਰ ਵਿਖੇ ਵੱਖ-ਵੱਖ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ 21 ਅਗਸਤ ਨੂੰ ਪੰਜਾਬ ਦੇ ਨਾਲ-ਨਾਲ ਮਹਿਤਪੁਰ ਨੂੰ ਵੀ ਪੂਰਨ ਤੌਰ ’ਤੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ’ਚੋਂ ਕਈ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਹਨ ਤੇ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਹੈ। ਘੱਟ ਗਿਣਤੀਆਂ ਨਾਲ ਸਰਕਾਰ ਵੱਲੋਂ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਗਏ ਸ਼ਾਂਤਮਈ ਮਾਰਚ ਦੌਰਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨਾਲ ਕਥਿਤ ਤੌਰ ’ਤੇ ਤਸ਼ੱਦਦ ਕੀਤਾ ਗਿਆ ਤੇ ਕੁਝ ਆਗੂਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ, ਜਿਸ ਦੀ ਜਥੇਬੰਦੀਆਂ ਨੇ ਸਖ਼ਤ ਨਿੰਦਾ ਕੀਤੀ। ਇਸ ਮੌਕੇ ਕਿਸਾਨ ਆਗੂ ਕਸ਼ਮੀਰ ਸਿੰਘ ਪੰਨੂ ਤੰਦਾਊਰਾ, ਨਰਿੰਦਰ ਸਿੰਘ ਉਦੋਵਾਲ, ਬਲਵੀਰ ਸਿੰਘ ਉਦੋਵਾਲ, ਸਤਨਾਮ ਸਿੰਘ, ਇਕਬਾਲ ਸਿੰਘ ਮੰਡਿਆਲਾ, ਕੁਲਜੀਤ ਸਿੰਘ ਹੁੰਦਲ, ਸਰਦੂਲ ਸਿੰਘ ਪੰਨੂ, ਬਾਬਾ ਪਲਵਿੰਦਰ ਸਿੰਘ ਚੀਮਾ ਮਹਿਤਪੁਰਾ, ਲਖਬੀਰ ਸਿੰਘ ਗੋਬਿੰਦਪੁਰ, ਨਰਿੰਦਰ ਸਿੰਘ ਬਾਜਵਾ, ਗੁਰਦੀਪ ਸਿੰਘ, ਹਰਦਿਆਲ ਸਿੰਘ ਮਹਿਤਪੁਰ, ਪਰਮਿੰਦਰ ਸਿੰਘ, ਜਸਜੀਤ ਸਿੰਘ, ਸਲੱਖਣ ਸਿੰਘ, ਹਰਭਜਨ ਸਿੰਘ ਰੌਲੀ, ਬਲਵਿੰਦਰ ਸਿੰਘ ਲਾਡੀ ਸਮੇਤ ਹੋਰ ਕਿਸਾਨ ਤੇ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।