
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਬੰਦ ਦਾ ਆਦਮਪੁਰ ’ਚ ਵਿਆਪਕ ਅਸਰ -ਪੂਰਨ ਤੌਰ ਤੇ ਰਿਹਾ ਬੰਦ

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਕੌਮੀ ਇਨਸਾਫ਼ ਮੋਰਚੇ’ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਆਦਮਪੁਰ ’ਚ ਪੂਰਾ ਅਸਰ ਵੇਖਣ ਨੂੰ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਵਪਾਰਕ ਅਦਾਰੇ ਸਕੂਲ ਤੇ ਹੋਰ ਸੰਸਥਾਨ ਪੂਰੀ ਤਰ੍ਹਾਂ ਨਾਲ ਬੰਦ ਰਹੇ। ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ’ਤੇ ਕੌਮੀ ਇਨਸਾਫ਼ ਮੋਰਚਾ ਤੇ ਸਮੂਹ ਜੱਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਰਿਹਾਈ ਦੇ ਮਾਮਲੇ ਨੂੰ ਲੈਕੇ ਸਮੂਹ ਸਿੱਖ ਤੇ ਕਿਸਾਨ ਜੱਥੇਬੰਦੀਆਂ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦਿਆਲ ਸਿੰਘ ਨਿੱਝਰ, ਕੁਲਵਿੰਦਰ ਸਿੰਘ ਟੋਨੀ, ਦਲਜੀਤ ਸਿੰਘ ਭੱਟੀ, ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਜਰਨੈਲ ਸਿੰਘ ਗੜਦੀਵਾਲਾ, ਮਲਕੀਤ ਸਿੰਘ ਦੌਲਤਪੁਰ, ਮੇਜਰ ਸਿੰਘ ਹਰੀਪੁਰ, ਕਿਸਾਨ ਆਗੂ ਸੁਖਵਿੰਦਰ ਸਿੰਘ ਸਰਪੰਚ ਡਰੋਲੀ ਖੁਰਦ, ਰਣਜੀਤ ਸਿੰਘ ਤੇ ਹੋਰਨਾਂ ਨੇ ਸਮੂਹ ਇਲਾਕਾ ਵਾਸੀਆਂ ਵੱਲੋਂ ਅੱਜ ਦੀ ਕਾਲ ’ਤੇ ਕੀਤੇ ਗਏ ਸਮਰਥਨ ਲਈ ਸਭਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸਰਕਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਜਲਦ ਬੰਦੀ ਸਿੰਘਾਂ ਦੀ ਰਿਹਾਈ ਨਾ ਕੀਤੀ ਤਾਂ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।