
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੰਦ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਬੈਰੀਕੇਡਿੰਗ ਕੀਤੀ ਗਈ ਹੈ। ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ। ਮੋਰਚੇ ਦੇ ਕਨਵੀਨਰ ਐਸ. ਪਾਲ ਸਿੰਘ ਅਨੁਸਾਰ ਦੁਪਹਿਰ 2 ਵਜੇ ਤੱਕ ਨੈਸ਼ਨਲ ਹਾਈਵੇਅ ਅਤੇ ਰੋਡ ਜਾਮ ਰਹਿਣਗੇ।

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅੱਜ ਜਲੰਧਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ 7 ਵਜੇ ਤੋਂ ਸ਼ੁਰੂ ਹੋਏ ਇਸ ਬੰਦ ਦੌਰਾਨ ਮੋਰਚੇ ਦੇ ਆਗੂਆਂ ਅਤੇ ਵੱਖ-ਵੱਖ ਸਿੱਖ ਤੇ ਕਿਸਾਨ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਅਤੇ ਮੁੱਖ ਚੌਕਾਂ ਨੂੰ ਜਾਮ ਕਰਕੇ ਰੋਸ ਧਰਨੇ ਦਿੱਤੇ ਜਾ ਰਹੇ ਹਨ।
ਮੁੱਖ ਚੌਕਾਂ 'ਤੇ ਧਰਨੇ, ਹਾਈਵੇਅ 'ਤੇ ਚੱਕਾ ਜਾਮ
ਮੋਰਚੇ ਦੇ ਮੈਂਬਰਾਂ ਵੱਲੋਂ ਜਲੰਧਰ ਦੇ ਪ੍ਰਮੁੱਖ ਗੁਰੂ ਨਾਨਕ ਮਿਸ਼ਨ ਚੌਕ ਦੇ ਵਿਚਕਾਰ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਰਾਮਾ ਮੰਡੀ ਚੌਕ ਵਿਖੇ ਸਿੱਖ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਲਗਾਏ ਗਏ ਧਰਨੇ ਕਾਰਨ ਦਿੱਲੀ-ਅੰਮ੍ਰਿਤਸਰ ਅਤੇ ਲੁਧਿਆਣਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਸਥਿਤੀ ਨੂੰ ਦੇਖਦਿਆਂ ਕਈ ਵਾਹਨ ਚਾਲਕਾਂ ਨੇ ਆਪਣੇ ਟਰੱਕ ਅਤੇ ਹੋਰ ਵਾਹਨ ਸੜਕ ਦੇ ਕਿਨਾਰੇ ਹੀ ਖੜ੍ਹੇ ਕਰ ਦਿੱਤੇ ਹਨ। ਇਸ ਤੋਂ ਇਲਾਵਾ ਜਲੰਧਰ ਕੈਂਟ ਵੱਲ ਜਾਣ ਵਾਲੇ ਰਸਤੇ ਵੀ ਮੁਕੰਮਲ ਤੌਰ 'ਤੇ ਬੰਦ ਕਰ ਦਿੱਤੇ ਗਏ ਹਨ।
ਹਰਬੰਸ ਨਗਰ, ਆਦਰਸ਼ ਨਗਰ, ਜੇ.ਪੀ. ਨਗਰ ਰੋਡ ਅਤੇ ਲੈਦਰ ਕੰਪਲੈਕਸ ਰੋਡ ਦੀਆਂ ਮਾਰਕੀਟਾਂ ਪੂਰੀ ਤਰ੍ਹਾਂ ਬੰਦ ਨਜ਼ਰ ਆਈਆਂ। ਇੱਥੋਂ ਤੱਕ ਕਿ ਦੁੱਧ ਵਿਕਰੇਤਾਵਾਂ ਨੇ ਵੀ ਆਪਣਾ ਕੰਮਕਾਜ ਬੰਦ ਰੱਖ ਕੇ ਸਮਰਥਨ ਦਿੱਤਾ।
ਸਕੂਲਾਂ ਦੀ ਗੱਲ ਕਰੀਏ ਤਾਂ ਸ਼ਹਿਰ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲ ਬੰਦ ਹਨ ਅਤੇ ਕੁਝ ਸਕੂਲਾਂ ਵੱਲੋਂ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਦੂਜੇ ਪਾਸੇ ਸਰਕਾਰੀ ਸਕੂਲ ਖੁੱਲ੍ਹੇ ਹੋਏ ਹਨ ਅਤੇ ਬੱਚੇ ਆਮ ਵਾਂਗ ਸਕੂਲ ਪਹੁੰਚ ਰਹੇ ਹਨ।
ਸੜਕੀ ਜਾਮ ਦੇ ਬਾਵਜੂਦ ਰੇਲ ਆਵਾਜਾਈ ਫਿਲਹਾਲ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਦੇਹਰਾਦੂਨ ਐਕਸਪ੍ਰੈਸ ਨੂੰ ਆਮ ਵਾਂਗ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ।
ਸਿਹਤ ਸੇਵਾਵਾਂ ਦੀ ਗੱਲ ਕਰੀਏ ਤਾਂ ਸਿਵਲ ਹਸਪਤਾਲ ਵਿੱਚ ਇਲਾਜ ਸੇਵਾਵਾਂ ਜਾਰੀ ਹਨ, ਹਾਲਾਂਕਿ ਆਵਾਜਾਈ ਬੰਦ ਹੋਣ ਕਾਰਨ ਮਰੀਜ਼ਾਂ ਦੀ ਗਿਣਤੀ ਅਤੇ ਹਸਪਤਾਲ ਸਟਾਫ਼ ਦੀ ਹਾਜ਼ਰੀ ਆਮ ਦਿਨਾਂ ਨਾਲੋਂ ਕਾਫ਼ੀ ਘੱਟ ਦੇਖਣ ਨੂੰ ਮਿਲੀ।
ਪੁਲਿਸ ਪ੍ਰਸ਼ਾਸਨ ਦੇ ਪੁਖ਼ਤਾ ਪ੍ਰਬੰਧ
ਬੰਦ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਬੈਰੀਕੇਡਿੰਗ ਕੀਤੀ ਗਈ ਹੈ। ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ। ਮੋਰਚੇ ਦੇ ਕਨਵੀਨਰ ਐਸ. ਪਾਲ ਸਿੰਘ ਅਨੁਸਾਰ ਦੁਪਹਿਰ 2 ਵਜੇ ਤੱਕ ਨੈਸ਼ਨਲ ਹਾਈਵੇਅ ਅਤੇ ਰੋਡ ਜਾਮ ਰਹਿਣਗੇ।
ਇਨ੍ਹਾਂ ਨੂੰ ਦਿੱਤੀ ਗਈ ਛੋਟ
ਮੋਰਚੇ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੁਪਹਿਰ 2 ਵਜੇ ਤੱਕ ਯਾਤਰਾ ਕਰਨ ਤੋਂ ਗੁਰੇਜ਼ ਕਰਨ। ਹਾਲਾਂਕਿ, ਐਂਬੂਲੈਂਸ, ਵਿਆਹ-ਸ਼ਾਦੀਆਂ ਵਾਲੀਆਂ ਗੱਡੀਆਂ, ਵਿਦੇਸ਼ੀ ਉਡਾਣਾਂ ਵਾਲੇ ਯਾਤਰੀਆਂ ਅਤੇ ਮ੍ਰਿਤਕ ਦੇਹ ਨਾਲ ਜਾ ਰਹੇ ਲੋਕਾਂ ਨੂੰ ਮੌਕੇ 'ਤੇ ਮੌਜੂਦ ਸੰਗਤ ਵੱਲੋਂ ਲੰਘਣ ਦੀ ਛੋਟ ਦਿੱਤੀ ਜਾ ਰਹੀ ਹੈ।
.jpg)