ਪੰਜਾਬ ਬਾਸਕਟਬਾਲ ਐਸੋਸੀਏਸ਼ਨ ਵੱਲੋਂ ਏਜੀਆਈ ਇੰਫਰਾ ਦੀ ਪ੍ਰਸ਼ੰਸਾ
ਪੰਜਾਬ ਬਾਸਕਟਬਾਲ ਐਸੋਸੀਏਸ਼ਨ ਵੱਲੋਂ ਏਜੀਆਈ ਇੰਫਰਾ ਲਿਮਿਟਡ ਦੀ ਪ੍ਰਸ਼ੰਸਾ
Publish Date: Thu, 30 Apr 2026 06:51 PM (IST)
Updated Date: Thu, 30 Apr 2026 06:55 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ’ਚ ਬਾਸਕਟਬਾਲ ਖੇਡ ਦੇ ਵਿਕਾਸ ਲਈ ਏਜੀਆਈ ਇੰਫਰਾ ਲਿਮਟਿਡ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਖੇਡ ਜਗਤ ਦੀਆਂ ਹਸਤੀਆਂ ਵੱਲੋਂ ਸ਼•ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਸਕੱਤਰ ਤੇਜਾ ਸਿੰਘ ਧਾਲੀਵਾਲ ਤੇ ਜਲੰਧਰ (ਰੂਰਲ) ਦੇ ਸਾਬਕਾ ਪੁਲਿਸ ਕਮਿਸ਼ਨਰ ਤੇ ਪੰਜਾਬ ਬਾਸਕਟਬਾਲ ਅਕੈਡਮੀ ਦੇ ਵਾਈਸ ਪ੍ਰੈਜ਼ੀਡੈਂਟ ਮੁਖਵਿੰਦਰ ਸਿੰਘ ਭੁੱਲਰ ਨੇ ਜਲੰਧਰ ਹਾਈਟਸ-1, 66 ਫੁੱਟ ਰੋਡ ’ਤੇ ਤਿਆਰ ਕੀਤੇ ਗਏ ਆਧੁਨਿਕ ਸਿੰਥੈਟਿਕ ਬਾਸਕਟਬਾਲ ਕੋਰਟ ਦੀ ਪ੍ਰਸ਼ੰਸਾ ਕੀਤੀ। ਇਹ ਕੋਰਟ ਏਜੀਆਈ ਇੰਫਰਾ ਲਿਮਟਿਡ ਵੱਲੋਂ ਏਜੀਆਈ ਸਪੋਰਟਸ ਇੰਸਟੀਚਿਊਟ ਆਫ ਇੰਡੀਆ ਤਹਿਤ ਬਣਾਇਆ ਗਿਆ ਹੈ। ਤੇਜਾ ਸਿੰਘ ਧਾਲੀਵਾਲ ਨੇ ਕੰਪਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੇ 60 ਸਾਲਾਂ ਦੇ ਤਜਰਬੇ ਦੌਰਾਨ ਉਨ੍ਹਾਂ ਨੇ ਪਹਿਲੀ ਵਾਰ ਕਿਸੇ ਨਿੱਜੀ ਸੰਸਥਾ ਨੂੰ ਇਸ ਤਰ੍ਹਾਂ ਖੇਡਾਂ ਦੇ ਵਿਕਾਸ ਲਈ ਅੱਗੇ ਆਉਂਦੇ ਦੇਖਿਆ ਹੈ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਇਲਾਕਿਆਂ ’ਚ ਵਿਸ਼ਵ-ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਉੱਚ ਦਰਜੇ ਦੀਆਂ ਸਹੂਲਤਾਂ ਮਿਲਣਗੀਆਂ, ਜਿਸ ਨਾਲ ਨਵੀਆਂ ਪ੍ਰਤਿਭਾਵਾਂ ਨੂੰ ਅੱਗੇ ਆਉਣ ਦਾ ਮੌਕਾ ਮਿਲੇਗਾ। ਮੁਖਵਿੰਦਰ ਸਿੰਘ ਭੁੱਲਰ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਿਰਫ਼ ਇਕ ਢਾਂਚਾ ਤਿਆਰ ਕਰਨਾ ਨਹੀਂ, ਸਗੋਂ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਦਾ ਸਾਧਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਦੀਆਂ ਹਨ ਤੇ ਉਨ੍ਹਾਂ ਨੂੰ ਗਲਤ ਰਾਹ ਤੋਂ ਦੂਰ ਰੱਖਣ ’ਚ ਮਦਦਗਾਰ ਸਾਬਤ ਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਏਜੀਆਈ ਇੰਫਰਾ ਲਿਮਟਿਡ ਵਰਗੀਆਂ ਸੰਸਥਾਵਾਂ ਦੇ ਇਹ ਯਤਨ ਹੋਰ ਸੰਸਥਾਵਾਂ ਲਈ ਵੀ ਪ੍ਰੇਰਨਾ ਸਾਬਤ ਹੋਣਗੇ। ਇਸ ਮੌਕੇ ਏਜੀਆਈ ਸਪੋਰਟਸ ਇੰਸਟੀਚਿਊਟ ਆਫ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਭਾਂਬਰੀ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਅੱਗੇ ਵੀ ਖੇਡਾਂ ਦੇ ਵਿਕਾਸ ਲਈ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ।