- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਖ-ਵੱਖ ਸ਼ਹਿਰਾਂ ਵਿੱਚ ਬਾਜ਼ਾਰ ਬੰਦ ਰੱਖਣ, ਧਰਨੇ ਦੇਣ ਅਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਬੰਦ ਸਵੇਰੇ 6 ਵਜੇ ਤੋਂ ਸ਼ੁਰੂ ਹੋ ਗਿਆ ਹੈ, ਜਦਕਿ ਐਮਰਜੈਂਸੀ ਸੇਵਾਵਾਂ ਨੂੰ ਇਸ ਤੋਂ ਛੋਟ ਦੇਣ ਦੀ ਅਪੀਲ ਕੀਤੀ ਗਈ ਹੈ।

ਪੰਜਾਬੀ ਜਾਗਰਣ ਟੀਮ: ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਵੀਰਵਾਰ ਨੂੰ ਪੰਜਾਬ ਬੰਦ ਰਹੇਗਾ। ਬੰਦ ਦੇ ਸੱਦੇ ਨੂੰ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ, ਐੱਸਜੀਪੀਸੀ, ਕਿਸਾਨ-ਮਜ਼ਦੂਰ ਜਥੇਬੰਦੀਆਂ, ਵਪਾਰਕ ਸੰਗਠਨਾਂ ਅਤੇ ਸਕੂਲ ਵੈਨ ਆਪਰੇਟਰ ਐਸੋਸੀਏਸ਼ਨ ਸਮੇਤ ਕਈ ਸੰਗਠਨਾਂ ਨੇ ਸਮਰਥਨ ਦਿੱਤਾ ਹੈ।
ਵੱਖ-ਵੱਖ ਸ਼ਹਿਰਾਂ ਵਿੱਚ ਬਾਜ਼ਾਰ ਬੰਦ ਰੱਖਣ, ਧਰਨੇ ਦੇਣ ਅਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਬੰਦ ਸਵੇਰੇ 6 ਵਜੇ ਤੋਂ ਸ਼ੁਰੂ ਹੋ ਗਿਆ ਹੈ, ਜਦਕਿ ਐਮਰਜੈਂਸੀ ਸੇਵਾਵਾਂ ਨੂੰ ਇਸ ਤੋਂ ਛੋਟ ਦੇਣ ਦੀ ਅਪੀਲ ਕੀਤੀ ਗਈ ਹੈ।
ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 15 ਅਕਤੂਬਰ ਨੂੰ ਕਮੇਟੀ ਦੇ ਦਫ਼ਤਰ ਅਤੇ ਸਾਰੇ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਹੈ। ਭਾਜਪਾ ਨੇ ਵੀ ਬੰਦ ਦਾ ਸਮਰਥਨ ਕਰਦਿਆਂ ਪਰਵਿੰਦਰ ਸਿੰਘ ਹੱਤਿਆਕਾਂਡ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼ ਨੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
Live Updates
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਐਸਐਚਓ ਬੇਅੰਤ ਕੌਰ ਮੁਅੱਤਲ
ਪਰਵਿੰਦਰ ਸਿੰਘ ‘ਝੋਟਾ’ ਹੱਤਿਆਕਾਂਡ ਦੇ ਮਾਮਲੇ ਵਿੱਚ ਸਿਟੀ ਥਾਣਾ-2 ਦੀ ਇੰਚਾਰਜ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਕਈ ਵਾਰ ਸ਼ਿਕਾਇਤਾਂ ਦਰਜ ਕਰਵਾਉਣ ਅਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ।
ਝੋਟਾ ਹੱਤਿਆਕਾਂਡ ਦੇ ਸਬੰਧ ਵਿੱਚ ਡੀਆਈਜੀ ਹਰਜੀਤ ਸਿੰਘ ਨੇ ਵੀ ਕਿਹਾ ਸੀ ਕਿ ਲਾਪਰਵਾਹੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਐਲਾਨ ਕੀਤਾ ਕਿ ਸਿਟੀ ਥਾਣਾ-2 ਦੀ ਇੰਚਾਰਜ ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੁਲਿਸ ਲਾਈਨਜ਼ ਵਿੱਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ।
ਤਰਨਤਾਰਨ ਵਿੱਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਵਪਾਰਕ ਅਦਾਰੇ ਰਹੇ ਮੁਕੰਮਲ ਬੰਦ
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਤਰਨਤਾਰਨ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਵਪਾਰਕ ਅਦਾਰੇ ਮੁਕੰਮਲ ਤੌਰ ’ਤੇ ਬੰਦ ਰਹੇ। ਦੁਕਾਨਾਂ ਦੇ ਸ਼ਟਰ ਬੰਦ ਹੋਣ ਕਾਰਨ ਬਾਜ਼ਾਰਾਂ ਵਿੱਚ ਆਮ ਦਿਨਾਂ ਦੇ ਮੁਕਾਬਲੇ ਘੱਟ ਰੌਣਕ ਦੇਖਣ ਨੂੰ ਮਿਲੀ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਸਮਰਥਨ ਵਿੱਚ ਤਰਨਤਾਰਨ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਆਪਣੇ ਕਾਰੋਬਾਰੀ ਅਦਾਰੇ ਬੰਦ ਰੱਖੇ। ਬੰਦ ਕਾਰਨ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਕਾਰੋਬਾਰੀ ਸਰਗਰਮੀਆਂ ਠੱਪ ਰਹੀਆਂ।
ਬੰਦ ਦੌਰਾਨ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿੱਚ ਆਮ ਦਿਨਾਂ ਦੇ ਮੁਕਾਬਲੇ ਘੱਟ ਚਹਿਲ-ਪਹਿਲ ਨਜ਼ਰ ਆਈ। ਦੁਕਾਨਾਂ ਬੰਦ ਹੋਣ ਕਾਰਨ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬੰਦ ਦੇ ਸੱਦੇ ਨੂੰ ਮਿਲੇ ਹੁੰਗਾਰੇ ਨੇ ਇਸ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਪਾਏ ਜਾ ਰਹੇ ਰੋਸ ਨੂੰ ਉਜਾਗਰ ਕੀਤਾ।
ਸੰਗਰੂਰ ਬੱਸ ਸਟੈਂਡ 'ਤੇ ਚੁੱਪ-ਚਾਪ ਛਾਈ ਹੋਈ ਹੈ ਕਿਉਂਕਿ ਬੱਸਾਂ ਨਹੀਂ ਚੱਲ ਰਹੀਆਂ ਹਨ।
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦੇ ਸੱਦੇ 'ਤੇ ਫਲਾਈਓਵਰ ਦੇ ਹੇਠਾਂ ਖਰੜ ਬੱਸ ਸਟੈਂਡ ਜਾਮ ਕੀਤਾ। ਰਸਤਾ ਰੋਕਣ ਲਈ ਪੁਲੀਸ ਬੈਰੀਕੇਡ ਲਾਏ ਗਏ ਹਨ। ਟ੍ਰੈਫਿਕ ਪੁਲਸ ਵੀ ਮੌਕੇ 'ਤੇ ਮੌਜੂਦ ਹੈ।
ਪੁਲਿਸ ਨੇ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਫ਼ਾਜ਼ਿਲਕਾ ਵਿੱਚ ਮਿਲਿਆ ਹੁੰਗਾਰਾ, ਇਨਸਾਫ਼ ਦੀ ਮੰਗ ਨੂੰ ਲੈ ਕੇ ਦੁਕਾਨਦਾਰਾਂ ਨੇ ਦਿੱਤਾ ਸਮਰਥਨ
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਫ਼ਾਜ਼ਿਲਕਾ ਵਿੱਚ ਵੀ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਸਮਰਥਨ ਦਿੱਤਾ ਗਿਆ। ਇਸ ਦੌਰਾਨ ਕਤਲ ਦੀ ਘਟਨਾ ਨੂੰ ਲੈ ਕੇ ਰੋਸ ਪ੍ਰਗਟ ਕਰਦਿਆਂ ਮਾਮਲੇ ਵਿੱਚ ਇਨਸਾਫ਼ ਦਿਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਉੱਠੀ।
ਬੰਦ ਦੇ ਸੱਦੇ ਕਾਰਨ ਸ਼ਹਿਰ ਦੀਆਂ ਵਪਾਰਕ ਸਰਗਰਮੀਆਂ ਪ੍ਰਭਾਵਿਤ ਹੋਈਆਂ। ਇਸ ਮੌਕੇ ਲੋਕਾਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਫ਼ਾਜ਼ਿਲਕਾ ਵਿੱਚ ਬੰਦ ਦੇ ਸੱਦੇ ਨੂੰ ਮਿਲੇ ਹੁੰਗਾਰੇ ਦੌਰਾਨ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਮਹੱਤਤਾ ਵੀ ਉਭਰ ਕੇ ਸਾਹਮਣੇ ਆਈ। ਲੋਕਾਂ ਨੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਪ੍ਰਸ਼ਾਸਨ ਤੋਂ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ।
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਇਸ ਬੰਦ ਦੇ ਸੱਦੇ ਦਾ ਮੁੱਖ ਉਦੇਸ਼ ਮਾਮਲੇ ਵੱਲ ਸਰਕਾਰ ਅਤੇ ਪ੍ਰਸ਼ਾਸਨ ਦਾ ਧਿਆਨ ਖਿੱਚਣਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਉਣਾ ਰਿਹਾ।
ਪਰਵਿੰਦਰ ਸਿੰਘ ਝੋਟੇ ਦੇ ਕਤਲ ਰੋਸ ਵਜੋਂ ਅੱਜ ਪੰਜਾਬ ਬੰਦ ਨੂੰ ਅੰਮ੍ਰਿਤਸਰ ਵਿਖੇ ਮਿਲਿਆ ਹੁੰਗਾਰਾ
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਨੂੰ ਅੰਮ੍ਰਿਤਸਰ ਵਿਖੇ ਵੀ ਹੁੰਗਾਰਾ ਮਿਲਿਆ ਹੈ।ਬਾਜ਼ਾਰ ਅਤੇ ਆਮ ਦੁਕਾਨਾਂ ਬੰਦ ਹਨ । ਆਵਾਜਾਈ ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਵੱਖ ਵੱਖ ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕੀਤਾ ਗਿਆ ਹੈ ।
ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਆਪਣੇ ਦਫਤਰ ਅਤੇ ਅਦਾਰੇ ਬੰਦ ਰੱਖੇ ਗਏ ਹਨ । ਸ਼੍ਰੋਮਣੀ ਅਕਾਲੀ ਦਲ, ਅਕਾਲੀ ਦਲ ਵਾਰਸ ਪੰਜਾਬ ਦੇ, ਭਾਰਤੀ ਜਨਤਾ ਪਾਰਟੀ ਆਦਿ ਵੱਲੋਂ ਵੀ ਇਸ ਨੂੰ ਸਮਰਥਨ ਦਿੱਤਾ ਗਿਆ ਹੈ । ਰੋਸ ਪ੍ਰਦਰਸ਼ਨ ਕਰਨ ਲਈ ਜਥੇਬੰਦੀਆਂ ਅੰਮ੍ਰਿਤਸਰ ਦੇ ਸਵਾਗਤ ਗੇਟ ਗੋਲਡਨ ਗੇਟ ਤੇ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ।
ਝੋਟਾ ਹੱਤਿਆਕਾਂਡ: ਖਰੜ 'ਚ ਬੰਦ ਦਾ ਅਸਰ, ਬੱਸਾਂ ਦਾ ਪਹੀਆ ਜਾਮ ਤੇ ਭਾਗੋ ਮਾਜਰਾ ਟੋਲ ਪਲਾਜ਼ਾ ਵੀ ਮੁਕੰਮਲ ਬੰਦ
ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਯਾਨੀ 15 ਅਕਤੂਬਰ ਨੂੰ 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਇਸ ਸੱਦੇ ਦਾ ਅਸਰ ਖਰੜ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਵਿਆਪਕ ਰੂਪ ਵਿੱਚ ਦੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਰਹੇ ਅਤੇ ਆਮ ਜਨਜੀਵਨ ਉੱਤੇ ਇਸਦਾ ਕਾਫ਼ੀ ਪ੍ਰਭਾਵ ਪਿਆ।
ਬੱਸਾਂ ਦੀ ਆਵਾਜਾਈ ਠੱਪ:
ਖਰੜ ਬੱਸ ਅੱਡੇ ਉੱਤੇ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ, ਜਿਸ ਕਾਰਨ ਦੂਰ-ਦੁਰਾਡੇ ਜਾਣ ਵਾਲੇ ਯਾਤਰੀਆਂ ਅਤੇ ਮੁਸਾਫ਼ਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਭਾਗੋ ਮਾਜਰਾ ਟੋਲ ਪਲਾਜ਼ਾ ਰਿਹਾ ਬੰਦ:
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਭਾਗੋ ਮਾਜਰਾ ਟੋਲ ਪਲਾਜ਼ਾ ਨੂੰ ਮੁਕੰਮਲ ਤੌਰ ਉੱਤੇ ਬੰਦ ਰੱਖਿਆ ਗਿਆ। ਇੱਥੇ ਪ੍ਰਦਰਸ਼ਨਕਾਰੀਆਂ ਵੱਲੋਂ ਧਰਨਾ ਦੇ ਕੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ।
ਨਸ਼ਾ ਵਿਰੋਧੀ ਆਗੂ ਲਈ ਇਨਸਾਫ਼ ਦੀ ਮੰਗ: ਪ੍ਰਦਰਸ਼ਨਕਾਰੀਆਂ ਦਾ ਸਾਫ਼ ਕਹਿਣਾ ਸੀ ਕਿ ਪਰਮਿੰਦਰ ਸਿੰਘ ਝੋਟਾ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਨਸ਼ਿਆਂ ਖ਼ਿਲਾਫ਼ ਅਹਿਮ ਲੜਾਈ ਲੜੀ ਸੀ, ਪਰ ਉਸਦੇ ਕਾਤਲਾਂ ਨੂੰ ਫੜਨ ਅਤੇ ਸਖ਼ਤ ਸਜ਼ਾ ਦੇਣ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਸਵਾਰੀਆਂ ਨੂੰ ਆਈਆਂ ਦਿੱਕਤਾਂ
ਬੰਦ ਦੇ ਸੱਦੇ ਕਾਰਨ ਸਵੇਰ ਤੋਂ ਹੀ ਬਾਜ਼ਾਰਾਂ ਅਤੇ ਮੁੱਖ ਮਾਰਗਾਂ ਉੱਤੇ ਰੁਟੀਨ ਨਾਲੋਂ ਘੱਟ ਹਲਚਲ ਦੇਖਣ ਨੂੰ ਮਿਲੀ। ਖਰੜ ਬੱਸ ਅੱਡੇ ਉੱਤੇ ਪਹੁੰਚੇ ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੱਸਾਂ ਨਾ ਮਿਲਣ ਕਾਰਨ ਆਪਣੇ ਕੰਮ-ਕਾਰਾਂ 'ਤੇ ਜਾਣ ਲਈ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੂੰ ਆਪਣੇ ਨਿੱਜੀ ਵਾਹਨਾਂ ਜਾਂ ਬਦਲਵੇਂ ਪ੍ਰਬੰਧਾਂ ਦਾ ਸਹਾਰਾ ਲੈਣਾ ਪਿਆ।
ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮਾਮਲੇ ਵਿੱਚ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਪੰਜਾਬ ਬੰਦ ਨੂੰ ਬਾਰਡਰ ਏਰੀਏ ਦੇ ਕਸਬਿਆਂ 'ਚ ਭਰਵਾਂ ਹੁੰਗਾਰਾ, ਪ੍ਰਾਈਵੇਟ ਸਕੂਲ ਮੁਕੰਮਲ ਬੰਦ; ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਨਾ ਮਾਤਰ
ਕਲਾਨੌਰ: ਮਾਨਸਾ ਵਿੱਚ ਮੈਡੀਕਲ ਸਟੋਰ ਮਾਲਕ ਵੱਲੋਂ ਗੋਲੀਆਂ ਮਾਰ ਕੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਸੱਦੇ ਨੂੰ ਬਾਰਡਰ ਏਰੀਏ ਦੇ ਇਤਿਹਾਸਿਕ ਕਸਬਾ ਕਲਾਨੌਰ, ਡੇਰਾ ਬਾਬਾ ਨਾਨਕ ਤੋਂ ਇਲਾਵਾ ਵਡਾਲਾ ਬਾਂਗਰ, ਨਰਾਂਵਾਲੀ ਆਦਿ ਕਸਬਿਆਂ ਦੀਆਂ ਦੁਕਾਨਾਂ ਮੁਕੰਮਲ ਬੰਦ ਰਹੀਆਂ। ਇਸ ਤੋਂ ਇਲਾਵਾ ਇਸ ਇਲਾਕੇ ਦੇ ਪ੍ਰਾਈਵੇਟ ਸਕੂਲ ਵੀ ਮੁਕੰਮਲ ਬੰਦ ਰਹੇ ਜਦ ਕਿ ਖੋਲੇ ਗਏ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਨਾ ਮਾਤਰ ਵੇਖਣ ਨੂੰ ਮਿਲੀ। ਬੰਦ ਦੌਰਾਨ ਕਲਾਨੌਰ ਹਸਪਤਾਲ ਨਜਦੀਕ ਪੈਂਦੇ ਮੈਡੀਕਲ ਸਟੋਰ ਖੁੱਲੇ ਰਹੇ। ਇਸ ਸਬੰਧੀ ਮੈਡੀਕਲ ਸਟੋਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਖਾਲਸਾ ਨੇ ਦੱਸਿਆ ਬਿਮਾਰ ਮਰੀਜ਼ਾਂ ਦੀ ਮੁਸ਼ਕਿਲ ਨੂੰ ਮੁੱਖ ਰੱਖਦਿਆਂ ਹੋਇਆਂ ਐਮਰਜੈਂਸੀ ਮਰੀਜ਼ਾਂ ਤੋਂ ਇਲਾਵਾ ਹੋਰ ਮਰੀਜ਼ਾਂ ਦੇ ਇਲਾਜ ਲਈ ਮੈਡੀਕਲ ਸਟੋਰ ਖੁੱਲੇ ਹਨ ਕਿਉਂਕਿ ਬਾਰਡਰ ਏਰੀਏ ਦੇ ਸੈਂਕੜੇ ਪਿੰਡਾਂ ਦੇ ਲੋਕਾਂ ਦਾ ਪ੍ਰਮੁੱਖ ਇਲਾਜ ਕੇਦਰ ਕਮਿਊਨਿਟੀ ਸਿਹਤ ਕੇਂਦਰ ਵਿੱਚ ਦੂਰ ਦੁਰਾਡੇ ਤੋਂ ਐਮਰਜੈਂਸੀ ਅਤੇ ਹੋਰ ਮਰੀਜ਼ ਇਲਾਜ ਲਈ ਆਉਂਦੇ ਹਨ ਅਤੇ ਮੈਡੀਕਲ ਸਟੋਰ ਬੰਦ ਹੋਣ ਤੇ ਉਹਨਾਂ ਨੂੰ ਇਲਾਜ ਵਿੱਚ ਪਰੇਸ਼ਾਨੀ ਆਉਣ ਤੇ ਪੀੜਤਾਂ ਵੱਲੋਂ ਘਰਾਂ ਤੱਕ ਪਹੁੰਚ ਕੀਤੀ ਜਾਂਦੀ ਹੈ ਜਿਸ ਕਾਰਨ ਮੈਡੀਕਲ ਸਟੋਰ ਖੁੱਲੇ ਹਨ। ਇਸ ਤੋਂ ਇਲਾਵਾ ਕਲਾਨੌਰ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਰੋਹਨ ਸਚਰ ਨੇ ਕਿਹਾ ਕਿ ਪੰਜਾਬ ਬੰਦ ਦੇ ਸੱਦੇ ਤਹਿਤ ਕਲਾਨੌਰ ਦੇ ਵੱਖ ਵੱਖ ਬਾਜ਼ਾਰਾਂ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਸੰਦੇ ਨੂੰ ਸਮਰਥਨ ਦਿੱਤਾ ਹੈ। ਇਸ ਮੌਕੇ ਤੇ ਹਰਮੀਤ ਸਿੰਘ ਜਿੰਮੀ ਕਾਹਲੋ, ਰਮਨ ਕੁਮਾਰ, ਅਮਨ ਕੁਮਾਰ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ,ਸਤਨਾਮ ਸਿੰਘ ਬੁਲਾਰੀਆ ਆਦਿ ਨੇ ਦੱਸਿਆ ਕਿ ਵੀਰਵਾਰ ਨੂੰ ਪੰਜਾਬ ਬੰਦ ਸੱਦੇ ਦੌਰਾਨ ਸਾਰੇ ਵਰਗ ਦੇ ਲੋਕਾਂ ਵੱਲੋਂ ਅਮਨ ਸ਼ਾਂਤੀ ਨਾਲ ਪੰਜਾਬ ਬੰਦ ਨੂੰ ਪੂਰਾ ਸਮਰਥਨ ਦਿੱਤਾ ਹੈ।
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਨੂੰ ਫ਼ਰੀਦਕੋਟ ਵਿੱਚ ਮਿਲਿਆ ਸਮਰਥਨ, ਕਈ ਬਾਜ਼ਾਰ ਰਹੇ ਬੰਦ
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਗਠਿਤ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਫ਼ਰੀਦਕੋਟ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਭਰਪੂਰ ਸਮਰਥਨ ਦਿੱਤਾ ਗਿਆ। ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰ ਬੰਦ ਦੇਖਣ ਨੂੰ ਮਿਲੇ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ ਗਿਆ।
ਫ਼ਰੀਦਕੋਟ ਦੇ ਝੰਡਾ ਚੌਕ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਆਵਾਜਾਈ ਰੋਕੀ ਗਈ। ਇਸੇ ਤਰ੍ਹਾਂ ਸਾਦਕ ਚੌਕ ਵਿਖੇ ਵੀ ਲੋਕਾਂ ਵੱਲੋਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਆਵਾਜਾਈ ਬੰਦ ਕਰ ਦਿੱਤੀ ਗਈ। ਪੰਜਾਬ ਬੰਦ ਦੇ ਸੱਦੇ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣਾ ਰੋਸ ਸ਼ਾਂਤੀਪੂਰਵਕ ਢੰਗ ਨਾਲ ਪ੍ਰਗਟ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ।
ਝੰਡਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਵੱਖ ਵੱਖ ਜਥੇਬੰਦੀਆਂ
ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸਥਿਤੀ 'ਤੇ ਨਜ਼ਰ ਰੱਖੀ ਗਈ। ਡੀਐੱਸਪੀ ਤਰਲੋਚਨ ਸਿੰਘ ਵੀ ਮੌਕੇ 'ਤੇ ਪਹੁੰਚੇ ਅਤੇ ਪ੍ਰਦਰਸ਼ਨ ਕਰ ਰਹੀਆਂ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ। ਪੁਲਿਸ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਸ਼ਾਂਤੀਪੂਰਵਕ ਬਣਾਈ ਰੱਖਣ ਲਈ ਯਤਨ ਕੀਤੇ ਗਏ।
ਕੁੱਲ ਮਿਲਾ ਕੇ ਪੰਜਾਬ ਬੰਦ ਦੇ ਸੱਦੇ ਕਾਰਨ ਫ਼ਰੀਦਕੋਟ ਦੇ ਕਈ ਬਾਜ਼ਾਰ ਬੰਦ ਰਹੇ ਅਤੇ ਝੰਡਾ ਚੌਕ ਤੇ ਸਾਦਕ ਚੌਕ ਵਿਖੇ ਹੋਏ ਰੋਸ ਪ੍ਰਦਰਸ਼ਨਾਂ ਦੌਰਾਨ ਆਵਾਜਾਈ ਵੀ ਪ੍ਰਭਾਵਿਤ ਹੋਈ।
ਜਲੰਧਰ-ਕਪੂਰਥਲਾ ਨੂੰ ਜੋੜਦਾ ਨੈਸ਼ਨਲ ਹਾਈਵੇ ਪਿੰਡ ਵਰਿਆਣਾ ਨੇੜੇ ਜਾਮ
ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਦਿੱਤੇ ਬੰਦ ਦੇ ਸੱਦੇ ਨੂੰ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸੇ ਸੱਦੇ ਤਹਿਤ ਜਲੰਧਰ ਕਪੂਰਥਲਾ ਨੈਸ਼ਨਲ ਹਾਈਵੇ ਉੱਤੇ ਵਰਿਆਣਾ ਪਿੰਡ ਕੋਲ ਵੀ ਹਾਈਵੇ ਜਾਮ ਦੇਖਣ ਨੂੰ ਮਿਲਿਆ। ਜਾਮ ਕਾਰਨ ਦੋਵਾਂ ਜ਼ਿਲ੍ਹਿਆਂ ਦਾ ਟਰੈਫਿਕ ਲੰਬੀਆਂ ਲਾਈਨਾਂ ਵਿੱਚ ਬਦਲ ਗਿਆ। ਇਸ ਦੌਰਾਨ ਕੰਮਾਂ ਉੱਤੇ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ। ਇੱਕ ਚੀਜ਼ ਇਹ ਦੇਖਣ ਨੂੰ ਜ਼ਰੂਰ ਮਿਲੀ ਕਿ ਜੇ ਕੋਈ ਐਮਰਜੰਸੀ ਹਾਲਤ ਵਿੱਚ ਹੈ ਤਾਂ ਉਸਨੂੰ ਲੰਘਣ ਦਿੱਤਾ ਜਾ ਰਿਹਾ ਸੀ। ਇਸ ਮੌਕੇ ਪਿੰਡ ਵਰਿਆਣਾ ਤੋਂ ਦਵਿੰਦਰ ਸਿੰਘ ਖਹਿਰਾ, ਮਲਵਿੰਦਰ ਸਿੰਘ ਖਹਿਰਾ, ਰੋਸ਼ਨ ਲਾਲ, ਸਰਬ ਘੁੰਮਣ ਸਮੇਤ ਵਰਿਆਣਾ ਪਿੰਡ ਦੇ ਮੋਹਤਵਾਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਦੇ ਖਾਤਮੇ ਲਈ ਇਕਜੁੱਟ ਦਿਸੇ। ਲੋਕਾਂ ਦਾ ਕਹਿਣਾ ਸੀ ਕਿ ਇਸ ਕਤਲ ਨੇ ਇੱਕ ਵਾਰ ਪੰਜਾਬ ਨੂੰ ਦੁਬਾਰਾ ਜਗਾ ਦਿੱਤਾ ਹੈ।
ਇਕਾ ਦੁੱਕਾ ਦੁਕਾਨਾਂ ਨੂੰ ਛੱਡ ਕੇ ਲੋਹੀਆਂ ਵਿੱਚ ਪੂਰਨ ਸਮਰਥਨ
ਇਸ ਦੇ ਨਾਲ ਹੀ ਸਿਰਫ 10 ਫੀਸਦੀ ਬੱਸਾਂ ਹੀ ਚੱਲ ਰਹੀਆਂ ਹਨ, ਜਿਨਾਂ ਵਿੱਚ ਲੰਮੇ ਰੂਟ ਦੀਆਂ ਬੱਸਾਂ ਹਨ ਬੱਸ ਸਟੈਂਡ ਤੋਂ ਨਵੀਆਂ ਬੱਸਾਂ ਨਹੀਂ ਚੱਲ ਰਹੀਆਂ ਜਿਸ ਕਾਰਨ ਯਾਤਰੀ ਰੇਲਵੇ ਸਟੇਸ਼ਨ ਵੱਲ ਨੂੰ ਰੁੱਖ ਕਰ ਰਹੇ ਹਨ ਕਿਉਂਕਿ ਫਿਲਹਾਲ ਰੇਲ ਗੱਡੀਆਂ ਦੀ ਆਵਾਜਾਈ ਵਿੱਚ ਕਿਸੇ ਕਿਸਮ ਦੀ ਕੋਈ ਰੁਕਾਵਟ ਨਹੀਂ ਹੈ ਰੇਲ ਯਾਤਾਯਾਤ ਆਮ ਵਾਂਗ ਚੱਲ ਰਿਹਾ ਹੈ।
ਰਾਮਾ ਮੰਡੀ - ਢਿਲਵਾਂ ਚੌਂਕ ਵਿੱਚ ਧਰਨਾ ਲਗਾਉਣ ਵਾਲਿਆਂ ਨੂੰ ਪੁਲਿਸ ਨੇ ਉਠਾਇਆ ਬੰਦ ਦੁਕਾਨਾਂ ਖੁੱਲ੍ਹਵਾਈਆਂ
ਬੀਤੇ ਦਿਨ ਮਾਨਸਾ ਵਿਖੇ ਐਂਟੀ ਡਰੱਗਸ ਐਕਟੀਵਿਸਟ ਪਰਵਿੰਦਰ ਸਿੰਘ (ਝੋਟਾ) ਦੇ ਕੈਮਿਸਟ ਅਸ਼ਵਿਨੀ ਕੁਮਾਰ ਵੱਲੋਂ ਗੋਲੀਆਂ ਮਾਰ ਟੇ ਕੀਤੇ ਗਏ ਕਤਲ ਤੋਂ ਬਾਅਦ ਅੱਜ ਰੋਸ ਵਜੋਂ ਪੂਰੇ ਪੰਜਾਬ ਵਿੱਚ ਬੰਦ ਦਾ ਐਲਾਨ ਕੀਤਾ ਗਿਆ, ਜਿਸ ਨੂੰ ਤਕਰੀਬਨ ਪੂਰੇ ਜਲੰਧਰ ਸ਼ਹਿਰ ਦੇ ਵਿੱਚ ਵੀ ਪੂਰਨ ਸਮਰਥਨ ਮਿਲਿਆ । ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਮਾਜਿਕ ਲੋਕਾਂ ਵੱਲੋਂ ਸੂਬਾ ਸਰਕਾਰ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖ਼ਤ ਧਰਨਾ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ।
ਇਸੇ ਤਹਿਤ ਰਾਮਾ ਮੰਡੀ ਬਾਜ਼ਾਰ ਅਤੇ ਢਿੱਲਵਾਂ ਚੌਂਕ ਇਲਾਕੇ ਵਿੱਚ ਮਿਲਿਆ-ਜੁਲਿਆ ਅਸਰ ਵੇਖਣ ਨੂੰ ਮਿਲਿਆ । ਰਾਮਾ ਮੰਡੀ ਅਤੇ ਢਿੱਲਵਾਂ ਚੌਂਕ ਇਲਾਕੇ ਜ਼ਿਆਦਾਤਰ ਦੁਕਾਨਾਂ ਦੁਪਹਿਰ ਸਮੇਂ ਤੱਕ ਖੁੱਲ੍ਹ ਗਈਆਂ । ਢਿੱਲਵਾਂ ਚੌਂਕ ਵਿੱਚ ਧਰਨਾ ਲਗਾ ਕੇ ਬੈਠੇ ਲੋਕਾਂ ਨੂੰ ਪੁਲਿਸ ਵੱਲੋਂ ਉਠਾ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਪੁਲਿਸ ਵੱਲੋਂ ਢਿਲਵਾਂ ਚੌਂਕ ਇਲਾਕੇ ਦੇ ਵਿੱਚ ਬੰਦ ਪਈਆਂ ਦੁਕਾਨਾਂ ਨੂੰ ਵੀ ਖੁੱਲ੍ਹਵਇਆ ਗਿਆ । ਇਸ ਦੌਰਾਨ ਗੱਲਬਾਤ ਕਰਦਿਆਂ ਧਰਨਾਕਾਰੀ ਮਨਪ੍ਰੀਤ ਸਿੰਘ ਤੇ ਸਾਥੀਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੇ ਪੰਜਾਬ 'ਚ ਅੰਨ੍ਹੇਵਾਹ ਵਿਕ ਰਹੇ ਨਸ਼ੇ ਖਿਲਾਫ਼ ਪੰਜਾਬ ਬੰਦ ਦਾ ਸਮਰਥਨ ਕਰਦਿਆਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿੰਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਧਰਨਾ ਪ੍ਰਦਰਸ਼ਨ ਕਰਨ ਤੋਂ ਹਟਾ ਦਿੱਤਾ ਗਿਆ ਤੇ ਇਕੱਤਰ ਹੋਏ ਨੌਜਵਾਨ ਮੌਕੇ 'ਤੋਂ ਚਲੇ ਗਏ ।
ਇਸ ਸਬੰਧੀ ਜਦ ਰਾਮਾ ਮੰਡੀ ਥਾਣੇ ਦੇ ਇੰਸਪੈਕਟਰ ਸੁਰਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ। ਇਲਾਕੇ ਵਿੱਚ ਮਾਹੌਲ ਸ਼ਾਂਤੀ ਪੂਰਨ ਹੈ । ਦੁਕਾਨਾਂ ਖੁੱਲ੍ਹੀਆਂ ਹਨ ਅਤੇ ਕਿਸੇ ਤਰ੍ਹਾਂ ਦੀ ਕੋਈ ਵੀ ਗੜਬੜ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਠੀਕ ਹੈ ।
ਮਾਨਸਾ ਵਿੱਚ ਮੀਂਹ ਕਾਰਨ ਧਰਨੇ ਵਾਲੀ ਥਾਂ ’ਤੇ ਭਰਿਆ ਪਾਣੀ, ਬੱਸਾਂ- ਕਾਰਾਂ ਤੇ ਦੁਕਾਨਾਂ ਬੰਦ
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਦੌਰਾਨ ਮਾਨਸਾ ਵਿੱਚ ਮੌਸਮ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸ਼ਹਿਰ ਵਿੱਚ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਅਤੇ ਤਿੰਨਕੋਣੀ ਵਿਖੇ ਧਰਨੇ ਵਾਲੀ ਥਾਂ ’ਤੇ ਪਾਣੀ ਭਰ ਗਿਆ ਹੈ।
ਮੀਂਹ ਕਾਰਨ ਧਰਨੇ ਵਾਲੀ ਥਾਂ ’ਤੇ ਪਾਣੀ ਇਕੱਠਾ ਹੋਣ ਨਾਲ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਟੈਂਟ ਨੂੰ ਉਕਤ ਜਗ੍ਹਾ ਤੋਂ ਪੁੱਟ ਕੇ ਧਰਨਾਕਾਰੀ ਹੋਰ ਜਗ੍ਹਾ ਤੇ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਉਧਰ ਡੀਸੀ ਰਿਹਾਇਸ਼ ਦੇ ਬਾਹਰ ਵੀ ਪਾਣੀ ਖੜਾ ਹੋਇਆ ਹੈ। ਅੱਜ ਦੇ ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਅਤੇ ਹੋਰ ਗਤੀਵਿਧੀਆਂ ’ਤੇ ਇਸ ਦਾ ਕੀ ਅਸਰ ਪੈਂਦਾ ਹੈ, ਇਸ ’ਤੇ ਸਭ ਦੀ ਨਜ਼ਰ ਬਣੀ ਹੋਈ ਹੈ।
ਮੋਗਾ :ਪੰਜਾਬ ਬੰਦ ਦੀ ਕਾਲ ਦੌਰਾਨ ਮਾਹੌਲ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਜਥੇਬੰਦੀਆਂ ਵੱਲੋਂ ਸ਼ਾਂਤਮਈ ਬੰਦ ਦੀ ਅਪੀਲ
ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸ਼ਹਿਰ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਗਠਿਤ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਭਰ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਦਾ ਸਮਰਥਨ ਕੀਤਾ ਜਾ ਰਿਹਾ ਹੈ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਤੋਂ ਬਾਅਦ ਮਾਨਸਾ ਵਿੱਚ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਪ੍ਰਸ਼ਾਸਨ ਲਈ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਅਹਿਮ ਚੁਣੌਤੀ ਬਣਿਆ ਹੋਇਆ ਹੈ। ਘਟਨਾ ਨੂੰ ਲੈ ਕੇ ਲੋਕਾਂ ਵਿੱਚ ਰੋਸ ਦੇ ਮਾਹੌਲ ਦਰਮਿਆਨ ਵੱਖ-ਵੱਖ ਜਥੇਬੰਦੀਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵਧੀਆਂ ਸਰਗਰਮੀਆਂ
15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਵੱਖ-ਵੱਖ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬੰਦ ਦੌਰਾਨ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਦੀ ਅਪੀਲ ਵੀ ਕੀਤੀ ਹੈ।
ਬੰਦ ਦੇ ਸੱਦੇ ਦੇ ਮੱਦੇਨਜ਼ਰ ਮਾਨਸਾ ਸਮੇਤ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਇਸ ਦੇ ਅਸਰ ਨੂੰ ਲੈ ਕੇ ਚਰਚਾ ਬਣੀ ਹੋਈ ਹੈ। ਕਈ ਥਾਵਾਂ ’ਤੇ ਵਪਾਰਕ ਅਦਾਰਿਆਂ, ਬਾਜ਼ਾਰਾਂ ਅਤੇ ਵਿਦਿਅਕ ਸੰਸਥਾਵਾਂ ਦੇ ਕੰਮਕਾਜ ’ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਲੋਕਾਂ ਵਿੱਚ ਉਤਸੁਕਤਾ ਹੈ।
ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਜਥੇਬੰਦੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਬੰਦ ਨੂੰ ਸ਼ਾਂਤਮਈ ਢੰਗ ਨਾਲ ਸਫ਼ਲ ਬਣਾਇਆ ਜਾਵੇ ਅਤੇ ਕਿਸੇ ਵੀ ਵਿਅਕਤੀ ਜਾਂ ਕਾਰੋਬਾਰੀ ਨੂੰ ਜ਼ਬਰਦਸਤੀ ਬੰਦ ਵਿੱਚ ਸ਼ਾਮਲ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਦੇਣ।
ਮੋਗਾ ਬਰਨਾਲਾ ਨੈਸ਼ਨਲ ਹਾਈਵੇ ਜਾਮ
ਵੱਖ ਵੱਖ ਜਥੇਬੰਦੀਆਂ ਵੱਲੋਂ ਮੇਨ ਚੌਂਕ ਵਿਚ ਧਰਨੇ ਦਾ ਐਲਾਨ
ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਬੰਦ ਦੇ ਸੱਦੇ ਤੇ ਵੱਖ ਵੱਖ ਜਥੇਬੰਦੀਆਂ ਰਾਜਨੀਤਕ ਪਾਰਟੀਆਂ ਵੱਲੋਂ ਪੰਜਾਬ ਬੰਦ ਦੇ ਸਮੱਰਥਨ ਦੌਰਾਨ ਮੋਗਾ ਦੇ ਮੇਨ ਚੌਂਕ ਵਿਚ ਧਰਨੇ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਾਂਤਮਈ ਤਰੀਕੇ ਨਾਲ ਬੰਦ ਕਰਨ ਲਈ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰਨਗੀਆਂ।
ਨਿਹਾਲ ਸਿੰਘ ਵਾਲਾ ਮੁਕੰਮਲ ਬੰਦ
ਕਿੱਥੇ ਹੋਣਗੇ ਪ੍ਰਦਰਸ਼ਨ
ਜਲੰਧਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵੇਰੇ 10 ਵਜੇ ਗੁਰੂ ਨਾਨਕ ਮਿਸ਼ਨ ਚੌਕ ਵਿੱਚ ਧਰਨਾ ਦਿੱਤਾ ਜਾਵੇਗਾ। ਭਾਜਪਾ ਨੇ ਵੀ ਬੰਦ ਦਾ ਸਮਰਥਨ ਕੀਤਾ ਹੈ।
ਮਾਨਸਾ-ਬਠਿੰਡਾ: ਸਕੂਲ ਵੈਨ ਆਪਰੇਟਰ ਐਸੋਸੀਏਸ਼ਨ ਦੇ ਸਮਰਥਨ ਤੋਂ ਬਾਅਦ ਜ਼ਿਆਦਾਤਰ ਸਕੂਲਾਂ ਨੇ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਜਲਾਲਾਬਾਦ: ਬਾਜ਼ਾਰ ਦੁਪਹਿਰ 1 ਵਜੇ ਤੱਕ ਬੰਦ ਰਹਿਣਗੇ। ਕੈਮਿਸਟਾਂ ਦੀਆਂ ਦੁਕਾਨਾਂ ਸਵੇਰੇ 11 ਵਜੇ ਤੱਕ ਬੰਦ ਰਹਿਣਗੀਆਂ, ਇਸ ਤੋਂ ਬਾਅਦ ਦਵਾਈਆਂ ਦੀਆਂ ਦੁਕਾਨਾਂ ਖੁੱਲ੍ਹ ਜਾਣਗੀਆਂ।
ਅਬੋਹਰ: ਸਵੇਰੇ 10 ਵਜੇ ਬਾਜ਼ਾਰ ਨੰਬਰ 12 ਦੇ ਮੁੱਖ ਚੌਕ ’ਤੇ ਧਰਨਾ ਦਿੱਤਾ ਜਾਵੇਗਾ।
ਅੰਮ੍ਰਿਤਸਰ: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਗੋਲਡਨ ਗੇਟ ’ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਬਟਾਲਾ: ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਸ਼ਹਿਰ ਬੰਦ ਕਰਵਾਉਣ ਦਾ ਐਲਾਨ ਕੀਤਾ ਹੈ।
ਭਾਜਪਾ, ਅਕਾਲੀ ਦਲ ਪੁਨਰਸੁਰਜੀਤ, ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼ ਸਮੇਤ ਕਈ ਸੰਗਠਨਾਂ ਨੇ ਪੰਜਾਬ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ। ਹਾਲਾਂਕਿ, ਇਸ ਬੰਦ ਨੂੰ ਲੈ ਕੇ ਕੀ ਖੁੱਲ੍ਹੇਗਾ ਅਤੇ ਕੀ ਬੰਦ ਰਹੇਗਾ, ਇਸ ਬਾਰੇ ਸਰਕਾਰ ਵੱਲੋਂ ਹਾਲੇ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸਕੂਲਾਂ ਅਤੇ ਕਾਲਜਾਂ ਦੇ ਬੰਦ ਰਹਿਣ ਨੂੰ ਲੈ ਕੇ ਵੀ ਸਥਿਤੀ ਪੂਰੀ ਤਰ੍ਹਾਂ ਸਪਸ਼ਟ ਨਹੀਂ ਹੈ। ਲੋਕਾਂ ਨੂੰ ਆਵਾਜਾਈ ਦੀਆਂ ਸਹੂਲਤਾਂ ਮਿਲਣ ਸਬੰਧੀ ਵੀ ਸਥਿਤੀ ਬੰਦ ਦੇ ਦੌਰਾਨ ਪ੍ਰਭਾਵਿਤ ਹੋ ਸਕਦੀ ਹੈ।
ਕੀ ਬੋਲੇ ਕੇਵਲ ਸਿੰਘ ਢਿੱਲੋਂ
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੂਰਾ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਅਤੇ ਚਿੰਤਾਜਨਕ ਘਟਨਾ ਹੈ। ਇਸ ਮਾਮਲੇ ਦੀ ਸੀਬੀਆਈ ਤੋਂ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸ ਮੰਗ ਨੂੰ ਲੈ ਕੇ ਅੱਜ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਧਰਨੇ ਦਿੱਤੇ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਭੇਜ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ।
ਸਾਬਕਾ ਕੇਂਦਰੀ ਮੰਤਰੀ ਨੇ ਵੀ ਦਿੱਤਾ ਸਮਰਥਨ
ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਪੂਰਾ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਬੰਦ ਨੂੰ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਇਸ ਲੜਾਈ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ ਇਕੱਠੇ ਆਉਣਾ ਜ਼ਰੂਰੀ ਹੈ।
ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਨੇ ਵੀ ਦਿੱਤਾ ਸਮਰਥਨ
ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਪਾਰਟੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਦਾ ਪੂਰਾ ਸਮਰਥਨ ਕਰੇਗੀ।
ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼ ਨੇ ਦਿੱਤਾ ਸਮਰਥਨ
ਪੰਜਾਬ ਬੰਦ ਦੇ ਸੱਦੇ ਨੂੰ ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼ ਨੇ ਵੀ ਸਮਰਥਨ ਦਿੱਤਾ ਹੈ। ਸੰਗਠਨ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਝੋਟਾ ਦੇ ਪਿਤਾ ਨੇ ਪੰਜਾਬ ਬੰਦ ਨੂੰ ਬੇਮਿਸਾਲ ਬਣਾਉਣ ਦਾ ਕੀਤਾ ਸੱਦਾ
ਪਰਵਿੰਦਰ ਝੋਟਾ ਦੇ ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਹੋਣ ਤੱਕ ਉਸ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਿਤਾ ਭੀਮ ਸਿੰਘ ਨੇ ਐਲਾਨ ਕੀਤਾ ਕਿ ਵੀਰਵਾਰ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਬੰਦ ਰਹੇਗਾ।
ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਅਖਾੜਾ ਵਿੱਚ ਪ੍ਰਦਰਸ਼ਨ
ਪਿੰਡ ਅਖਾੜਾ ਦੇ ਬੱਸ ਸਟੈਂਡ ’ਤੇ ਪਿੰਡ ਵਾਸੀਆਂ, ਔਰਤਾਂ ਅਤੇ ਮਰਦਾਂ ਨੇ ਇਕੱਠੇ ਹੋ ਕੇ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।